27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਿਡ-ਡੇਅ ਮੀਲ ਕੁੱਕ ਬੀਬੀਆਂ ਦੀਆਂ ਤਨਖ਼ਾਹਾਂ ਵਧਾਉਣ ਸੰਬੰਧੀ ਸਰਕਾਰ ਵਲੋਂ ਐਲਾਨ ਜਲਦੀ ਮਿਡ-ਡੇਅ ਮੀਲ ਕੁੱਕ ਬੀਬੀਆਂ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜਰਤਾਂ ਅਧੀਨ ਲਿਆਂਦਾ ਜਾਵੇ-ਲੋਪੇ

ਭਾਦਸੋਂ, 27 ਨਵੰਬਰ (ਪ੍ਰਦੀਪ ਦੰਦਰਾਲਾ)-ਸਿਵਲ ਸਕੱਤਰੇਤ ਪੰਜਾਬ ਵਿਖੇ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਦੇ ਆਗੂਆਂ ਦੀ ਮੀਟਿੰਗ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਹੋਈ। ਮੀਟਿੰਗ ਦੇ ਵਿੱਚ ਆਗੂਆਂ ਵਲੋਂ ਕੁੱਕ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜਰਤਾਂ ਅਧੀਨ ਲੈਣ ਦੀ ਮੰਗ ਨੂੰ ਜ਼ੋਰ ਸ਼ੋਰ ਨਾਲ ਉਠਾਇਆ ਗਿਆ ਅਤੇ ਇਹ ਮੰਗ ਵੀ ਉਠਾਈ ਗਈ ਕਿ ਕੁੱਕ ਦੀ ਤਨਖਾਹ ਵਿੱਚ ਹਰ ਸਾਲ ਵਾਧਾ ਕਰਨ ਦਾ ਨਿਯਮ ਬਣਾਇਆ ਜਾਵੇ।

Ad Position 21
No active advertisement
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕੁੱਕ ਬੀਬੀਆਂ ਆਪਣੀਆਂ ਮੰਗਾਂ ਨੂੰ ਸਬੰਧੀ ਮੀਟਿੰਗ ਦੌਰਾਨ। ਅਜੀਤ ਤਸਵੀਰ 28-11-2026
ਭਾਦਸੋਂ, 27 ਨਵੰਬਰ (ਪ੍ਰਦੀਪ ਦੰਦਰਾਲਾ)-ਸਿਵਲ ਸਕੱਤਰੇਤ ਪੰਜਾਬ ਵਿਖੇ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਦੇ ਆਗੂਆਂ ਦੀ ਮੀਟਿੰਗ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਹੋਈ। ਮੀਟਿੰਗ ਦੇ ਵਿੱਚ ਆਗੂਆਂ ਵਲੋਂ ਕੁੱਕ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜਰਤਾਂ ਅਧੀਨ ਲੈਣ ਦੀ ਮੰਗ ਨੂੰ ਜ਼ੋਰ ਸ਼ੋਰ ਨਾਲ ਉਠਾਇਆ ਗਿਆ ਅਤੇ ਇਹ ਮੰਗ ਵੀ ਉਠਾਈ ਗਈ ਕਿ ਕੁੱਕ ਦੀ ਤਨਖਾਹ ਵਿੱਚ ਹਰ ਸਾਲ ਵਾਧਾ ਕਰਨ ਦਾ ਨਿਯਮ ਬਣਾਇਆ ਜਾਵੇ। ਫਰੰਟ ਵੱਲੋਂ ਮੀਟਿੰਗ ਦੇ ਵਿਚ ਹਾਜ਼ਰ ਹੋਏ ਆਗੂਆਂ ਹਰਜਿੰਦਰ ਕੌਰ ਲੋਪੇ, ਜਲ ਕੌਰ, ਜੰਗ ਬਹਾਦਰ ਕੌਰ ਮੁਹਾਲੀ, ਸਿਮਰਜੀਤ ਕੌਰ ਅਜਨੌਦਾ ਨੇ ਇੱਥੇ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਭਰੋਸਾ ਦਿਵਾਇਆ ਗਿਆ ਕਿ ਜਲਦੀ ਹੀ ਕੁੱਕ ਬੀਬੀਆਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਦਾ ਐਲਾਨ ਸਰਕਾਰ ਵੱਲੋਂ ਕੀਤਾ ਜਾਵੇਗਾ। ਮੀਟਿੰਗ ਵਿਚ ਇਸ ਗੱਲ ’ਤੇ ਵੀ ਚਰਚਾ ਹੋਈ ਕਿ ਘੱਟੋ ਘੱਟ ਦੁੱਗਣੀ ਤਨਖਾਹ ਤਾਂ ਕੀਤੀ ਜਾਵੇਗੀ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਕੇ ਹੋਰ ਸੰਤੁਸ਼ਟੀਜਨਕ ਤਨਖਾਹ ਵਧਾਉਣ ਬਾਰੇ ਵੀ ਸਰਕਾਰ ਹੋਰ ਸੋਚ ਸਕਦੀ ਹੈ। ਇਸ ਮੌਕੇ ਇਸ ਗੱਲ ’ਤੇ ਵੀ ਸਹਿਮਤੀ ਬਣੀ ਕਿ ਹਰ ਸਾਲ ਮਿਡ ਡੇ ਮੀਲ ਕੁੱਕ ਦੀ ਤਨਖਾਹ ਵਿਚ ਘੱਟੋ ਘੱਟ 500 ਰੁਪਏ ਵਾਧਾ ਕਰਨ ਬਾਰੇ ਵੀ ਸਹਿਮਤੀ ਬਣੀ। ਮੀਟਿੰਗ ਵਿੱਚ ਇਸ ਗੱਲ ’ਤੇ ਵੀ ਚਰਚਾ ਹੋਈ ਕਿ ਕੇਂਦਰ ਸਰਕਾਰ ਨੂੰ ਵੀ ਪੰਜਾਬ ਸਰਕਾਰ ਆਪਣਾ ਹਿੱਸਾ ਵਧਾਉਣ ਬਾਰੇ ਲਿਖੇ, ਤਾਂ ਜੋ ਕੁੱਕ ਦੀ ਤਨਖਾਹ ਹੋਰ ਵੱਧ ਸਕੇ। ਇਸ ਮੌਕੇ ਆਗੂਆਂ ਨੇ ਇਹ ਵੀ ਦੱਸਿਆ ਕਿ ਉਹ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨੂੰ ਵੀ ਮਿਲ ਚੁੱਕੀਆਂ ਹਨ। ਅਗਲੇ ਦਿਨਾਂ ਵਿਚ ਕੇਂਦਰ ਸਰਕਾਰ ਵੀ ਆਪਣਾ ਹਿੱਸਾ ਵਧਾ ਸਕਦੀ ਹੈ। ਆਗੂਆਂ ਨੇ ਅੱਗੇ ਇਹ ਮੰਗ ਵੀ ਰੱਖੀ ਕਿ ਜੋ ਮਿਡ ਮੀਲ ਕੁੱਕ ਉਮਰ ਪੂਰੀ ਹੋਣ ਤੇ ਆਪਣੇ ਕੰਮ ਤੋਂ ਹਟਦੀਆਂ ਹਨ, ਤਾਂ ਉਨ੍ਹਾਂ ਨੂੰ ਸਰਕਾਰ ਘੱਟੋ ਘੱਟ 5 ਲੱਖ ਰੁਪਏ ਦੀ ਗੈ੍ਚਿਟੀ ਦੇਣ ਦਾ ਨਿਯਮ ਵੀ ਬਣਾਵੇ, ਜੋ ਕੁੱਕ ਯੋਗਤਾ ਪੂਰੀਆਂ ਰੱਖਦੀਆਂ ਹਨ। ਉਨ੍ਹਾਂ ਨੂੰ ਤਰੱਕੀ ਦੇ ਕੇ ਬਲਾਕ ਦਫਤਰਾਂ ਵਿਚ ਮਿਡ ਡੇ ਮੀਲ ਡਾਟਾ ਐਂਟਰੀ ਦੀ ਪੋਸਟ ਤੇ ਲਗਾਇਆ ਜਾਵੇ। ਆਗੂਆਂ ਵੱਲੋਂ ਤਨਖਾਹਾਂ ਵਿੱਚ ਹੋ ਰਹੀ ਦੇਰੀ ਦੇ ਮਾਮਲੇ ਨੂੰ ਹੱਲ ਕਰਨ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਆਗੂਆਂ ਨੇ ਇਹ ਵੀ ਚੇਤਾਵਨੀ ਦਿੱਤੀ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਹੱਲ ਨਹੀਂ ਹੁੰਦੀਆਂ ਤਾਂ ਉਹ ਛੇਤੀ ਹੀ ਵੱਡਾ ਸੰਘਰਸ਼ ਕਰਨਗੀਆਂ।ਇਸ ਸਮੇਂ ਉੱਚ ਅਧਿਕਾਰੀਆਂ ਵਿੱਚ ਹਰਪ੍ਰੀਤ ਸਿੰਘ, ਸਟੇਟ ਮੇਨੈਜਰ ਵਰਿੰਦਰਜੀਤ ਸਿੰਘ ਬਰਾੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੀ ਮੁਖ਼ਮੇਲਪੁਰ ਦੀ ਅਗਵਾਈ ਹੇਠ ਨੌਜਵਾਨਾਂ ਦੇ ਵੱਡੇ ਕਾਫ਼ਲੇ ਨੇ ‘ਖੁਸ਼ਹਾਲ ਪੰਜਾਬ ਰੈਲੀ’ ’ਚ ਭਰਵੀਂ ਸ਼ਮੂਲੀਅਤ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ, ਨਾਭਾ ਨੇ ਆਲ ਇੰਡੀਆ ਆਈ.ਪੀ.ਐੱਸ.ਸੀ. ਘੋੜਸਵਾਰੀ ਚੈਂਪੀਅਨਸ਼ਿਪ ਟਰਾਫ਼ੀ ਜਿੱਤੀ
Ad Position 24