27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਾਰਡ ਨੰਬਰ 15 ’ਚ ਰਜਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਵਿਸ਼ਾਲ ਰੋਡ ਸ਼ੋਅ ਲੋਕਾਂ ਦੇ ਭਰਵੇਂ ਸਮਰਥਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦੇ ਦਾਅਵੇ ਨੂੰ ਕੀਤਾ ਹੋਰ ਮਜ਼ਬੂਤ

ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਚੋਣ ਪ੍ਰਚਾਰ ਦੇ ਆਖਰੀ ਪੜਾਅ ਦੌਰਾਨ ਹਲਕਾ ਸਨੌਰ ਦੇ ਵਾਰਡ ਨੰਬਰ 15 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਪਾਰਟੀ ਉਮੀਦਵਾਰ ਬੀਬਾ ਬਲਤੇਸ਼ ਕੌਰ ਦੇ ਹੱਕ ਵਿਚ ਇਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਰੋਡ ਸ਼ੋਅ ਕੱਢਿਆ ਗਿਆ। ਰੋਡ ਸ਼ੋਅ ਦੌਰਾਨ ਲੋਕਾਂ ਦੇ ਭਰਵੇਂ ਉਤਸ਼ਾਹ, ਪਿਆਰ ਅਤੇ ਸਮਰਥਨ ਨੇ ਚੋਣ ਮਾਹੌਲ ਨੂੰ ਪੂਰੀ ਤਰ੍ਹਾਂ ਅਕਾਲੀ ਦਲ ਦੇ ਹੱਕ ਵਿਚ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 28-11-2026
ਪਟਿਆਲਾ, 27 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਚੋਣ ਪ੍ਰਚਾਰ ਦੇ ਆਖਰੀ ਪੜਾਅ ਦੌਰਾਨ ਹਲਕਾ ਸਨੌਰ ਦੇ ਵਾਰਡ ਨੰਬਰ 15 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਪਾਰਟੀ ਉਮੀਦਵਾਰ ਬੀਬਾ ਬਲਤੇਸ਼ ਕੌਰ ਦੇ ਹੱਕ ਵਿਚ ਇਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਰੋਡ ਸ਼ੋਅ ਕੱਢਿਆ ਗਿਆ। ਰੋਡ ਸ਼ੋਅ ਦੌਰਾਨ ਲੋਕਾਂ ਦੇ ਭਰਵੇਂ ਉਤਸ਼ਾਹ, ਪਿਆਰ ਅਤੇ ਸਮਰਥਨ ਨੇ ਚੋਣ ਮਾਹੌਲ ਨੂੰ ਪੂਰੀ ਤਰ੍ਹਾਂ ਅਕਾਲੀ ਦਲ ਦੇ ਹੱਕ ਵਿਚ ਕਰ ਦਿੱਤਾ। ਇਸ ਮੌਕੇ ਵਾਰਡ ਨੰਬਰ 15 ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਬੀਬਾ ਬਲਤੇਸ਼ ਕੌਰ ਨੂੰ ਆਪਣਾ ਸਮਰਥਨ ਦਿੱਤਾ। ਲੋਕਾਂ ਦੇ ਉਤਸ਼ਾਹ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਵਾਰਡ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਮਜ਼ਬੂਤ ਲਹਿਰ ਬਣ ਚੁੱਕੀ ਹੈ। ਬੀਬਾ ਬਲਤੇਸ਼ ਕੌਰ, ਸਵਰਗੀ ਜਰਨੈਲ ਸਿੰਘ ਦੀ ਨੂੰਹ ਹਨ ਅਤੇ ਉਨ੍ਹਾਂ ਦੀ ਉਮੀਦਵਾਰੀ ਨੂੰ ਇਲਾਕੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਰੋਡ ਸ਼ੋਅ ਨੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਅਤੇ ਚੋਣ ਪ੍ਰਚਾਰ ਨੂੰ ਹੋਰ ਮਜ਼ਬੂਤੀ ਦਿੱਤੀ। ਰਜਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਕੱਢੇ ਗਏ ਇਸ ਰੋਡ ਸ਼ੋਅ ਨੇ ਵਾਰਡ ਨੰਬਰ 15 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦੀਆਂ ਸੰਭਾਵਨਾਵਾਂ ਨੂੰ ਹੋਰ ਮਜ਼ਬੂਤ ਕੀਤਾ ਅਤੇ ਪਾਰਟੀ ਦੀ ਚੋਣ ਮੁਹਿੰਮ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕੀਤੀ। ਲੋਕਾਂ ਦਾ ਪਿਆਰ ਅਤੇ ਸਮਰਥਨ ਹੀ ਸ਼੍ਰੋਮਣੀ ਅਕਾਲੀ ਦਲ ਦੀ ਸਭ ਤੋਂ ਵੱਡੀ ਤਾਕਤ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਮਹਿਲਾਵਾਂ ਲਈ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਜ਼ਰੂਰੀ-ਕਮਲੇਸ਼ ਕੌਰ ਗਿੱਲ ਅਗਲੀ ਖ਼ਬਰ ਸੂਬੇ ’ਚ ਗੱਠਜੋੜ ਦੀ ਸਰਕਾਰ ਬਣਨ ’ਤੇ ਹੀ ਪੰਜਾਬ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਦੌੜੇਗਾ-ਗੁਰਤੇਜ ਕੌਲ
Ad Position 24