28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਟਿੱਪਰ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਗੱਜੂਮਾਜਰਾ ਨੇੜੇ ਮੋਟਰਸਾਇਕਲ ’ਤੇ ਜਾ ਰਹੇ ਇਕ ਵਿਅਕਤੀ ਨੂੰ ਟਿੱਪਰ ਚਾਲਕ ਨੇ ਫੇਟ ਮਾਰ ਦਿੱਤੀ। ਇਸ ਹਾਦਸੇ ’ਚ ਦੋ ਪਹੀਆਂ ਵਾਹਨ ਚਾਲਕ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ।

Ad Position 21
No active advertisement
ਅਜੀਤ ਡੈਸਕ 29-11-2026
ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਗੱਜੂਮਾਜਰਾ ਨੇੜੇ ਮੋਟਰਸਾਇਕਲ ’ਤੇ ਜਾ ਰਹੇ ਇਕ ਵਿਅਕਤੀ ਨੂੰ ਟਿੱਪਰ ਚਾਲਕ ਨੇ ਫੇਟ ਮਾਰ ਦਿੱਤੀ। ਇਸ ਹਾਦਸੇ ’ਚ ਦੋ ਪਹੀਆਂ ਵਾਹਨ ਚਾਲਕ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ। ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਉਕਤ ਸ਼ਿਕਾਇਤ ਸੁਰਿੰਦਰ ਸਿੰਘ ਨੇ ਥਾਣਾ ਪਸਿਆਣਾ ’ਚ ਦਰਜ ਕਰਵਾਈ ਕਿ ਉਸ ਦੇ ਪਿੰਡ ਦਾ ਵਿਅਕਤੀ ਭੁਪਿੰਦਰ ਸਿੰਘ ਪਿੰਡ ਗੱਜੂਮਾਜਰਾ ਨੇੜੇ ਸ਼ਾਮੀ 6 ਵਜੇਂ ਦੀ ਕਰੀਬ ਮੋਟਰਸਾਇਕਲ ’ਤੇ ਜਾ ਰਿਹਾ ਸੀ। ਇਸ ਦੌਰਾਨ ਇਕ ਟਿੱਪਰ ਚਾਲਕ ਨੇ ਉਸ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਉਸਦੀ ਮੌਤ ਹੋ ਗਈ। ਜਿਸ ਆਧਾਰ ’ਤੇ ਟਿੱਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਰਸਤਾ ਪੁੱਛਣ ਦੇ ਬਹਾਨੇ ਰੋਕਿਆ ਰੇੜ੍ਹੀ ਸਵਾਰ, ਮੁਲਜ਼ਮ ਨਕਦੀ ਲੈ ਕੇ ਫ਼ਰਾਰ ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਸ਼ਰਾਰਤੀ ਅਨਸਰਾਂ ਦੇ ਹੌਸਲੇ ਇੰਨੇ ਵੱਧ ਗਏ ਹਨ ਕਿ ਉਹ ਕਿਸੇ ਨੂੰ ਵੀ ਰੋਕ ਕੇ ਉਸ ਤੋਂ ਨਗਦੀ ਤੇ ਹੋਰ ਸਾਮਾਨ ਖੋਹ ਕੇ ਫਰਾਰ ਹੋ ਜਾਂਦੇ ਹਨ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਦਿਨ ਦਿਹਾੜੇ ਵੀ ਮੁਲਜਮ ਕਿਸੇ ਨੂੰ ਲੁੱਟਣ ਤੋਂ ਬਿਲਕੁਲ ਵੀ ਗੁਰੇਜ ਨਹੀਂ ਕਰਦੇ। ਸਗੋਂ ਹੁਣ ਤਾਂ ਇਹ ਕੰਮ-ਕਾਰ ਕਰਨ ਵਾਲੇ ਵਿਅਕਤੀਆਂ ਨੂੰ ਵੀ ਆਪਣਾ ਸ਼ਿਕਾਰ ਬਣਾ ਰਹੇ ਹਨ। ਇਸੇ ਸਿਲਸਿਲੇ ਤਹਿਤ ਸਥਾਨਕ ਪਿੰਡ ਰਸੂਲਪੁਰ ਜੌੜਾ ਦੀ ਮੜੀਆਂ ਲਾਗੇ ਜਾ ਰਹੇ ਸਾਇਕਲ ਰੇੜ੍ਹੀ ਚਾਲਕ ਨੂੰ ਤਿੰਨ ਅਣਪਛਾਤੇ ਵਿਅਕਤੀਆਂ ਨੇ ਰਸਤਾ ਪੁੱਛਣ ਦੇ ਬਹਾਨੇ ਰੋਕਣ ਉਪਰੰਤ ਇਕ ਵਿਅਕਤੀ ਨੇ ਛੁਰਾ ਕੱਢਿਆ ਤੇ ਦੂਸਰੇ ਵਿਅਕਤੀ ਨੇ ਬਾਹ ਮਰੋੜ ਕੇ ਉਸ ਪਰਚ ਕੱਢ ਕੇ ਮੌਕੇ ’ਤੇ ਫਰਾਰ ਹੋ ਗਿਆ, ਜਿਸ ਵਿਚ 16 ਹਜ਼ਾਰ ਰੁਪਏ ਸੀ। ਉਕਤ ਸ਼ਿਕਾਇਤ ਕੁਲਦੀਪ ਸਿੰਘ ਨੇ ਥਾਣਾ ਸਦਰ ਵਿਚ ਦਰਜ ਕਰਵਾਈ ਕਿ ਇਹ ਘਟਨਾ 16 ਨਵੰਬਰ ਸ਼ਾਮੀ 4 ਵਜੇ ਦੀ ਹੈ। ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਤਿੰਨ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੜਕ ਹਾਦਸੇ ’ਚ ਮੌਤ, ਕੇਸ ਦਰਜ ਰਾਜਪੁਰਾ, 28 ਨਵੰਬਰ (ਰਣਜੀਤ ਸਿੰਘ)-ਗੰਡਾਖੇੜੀ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੇ ਦੋਸ਼ ’ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਜ਼ੋਰਾ ਸਿੰਘ ਪੁੱਤਰ ਅਮਰ ਸਿੰਘ ਵਾਸੀ ਖੈਰਪੁਰ ਜੱਟਾਂ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਪਿਤਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਖੈਰਪੁਰ ਜੱਟਾਂ ਨੂੰ ਜਾ ਰਹੇ ਸਨ। ਵਾਹਨ ਦਾ ਡਰਾਈਵਰ ਬਹੁਤ ਹੀ ਲਾਪਰਵਾਹੀ ਅਤੇ ਤੇਜ਼ ਰਫ਼ਤਾਰੀ ਦੇ ਨਾਲ ਆਪਣਾ ਵਾਹਨ ਚਲਾ ਰਿਹਾ ਸੀ ਜਿਸ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰੀ। ਜਿਸ ਕਾਰਨ ਮੁੱਦਈ ਦੇ ਸੱਟਾਂ ਲੱਗੀਆਂ ਅਤੇ ਉਸ ਦੇ ਪਿਤਾ ਦੀ ਮੌਤ ਹੋ ਗਈ ਹੈ। ਇਸ ਸ਼ਿਕਾਇਤ ਦੇ ਅਧਾਰ ’ਤੇ ਪੁਲਿਸ ਨੂੰ ਨਾਮਾਲੂਮ ਵਹੀਕਲ ਡਰਾਈਵਰ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਸਿੱਖਿਆ ਰਾਹੀਂ ਹੀ ਭਾਰਤ ਬਣੇਗਾ ਵਿਸ਼ਵ ਗੁਰੂ-ਸਵਾਮੀ ਰਾਮਦੇਵ ਕੋਬਸੇ ਦਾ 3 ਦਿਨਾਂ ਅੰਤਰਰਾਸ਼ਟਰੀ ਸੰਮੇਲਨ ਸਮਾਪਤ
Ad Position 24