28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ , ਵੋਟਿੰਗ ਮਸ਼ੀਨਾਂ ਸਟਰਾਂਗ ਰੂਮਾਂ ’ ਚ ਸੁਰੱਖਿਅਤ ਰੱਖੀਆਂ

ਪਟਿਆਲਾ, 28 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਵਿਚ ਅੱਜ ਹੋਈਆਂ ਮੁੜ ਚੋਣਾਂ ਦਾ ਸਮੁੱਚਾ ਅਮਲ ਨਿਬੜਨ ਮਗਰੋਂ ਵੋਟਿੰਗ ਮਸ਼ੀਨਾਂ (ਈ. ਵੀ.

Ad Position 21
No active advertisement
ਅਜੀਤ ਡੈਸਕ 29-11-2026
ਪਟਿਆਲਾ, 28 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਵਿਚ ਅੱਜ ਹੋਈਆਂ ਮੁੜ ਚੋਣਾਂ ਦਾ ਸਮੁੱਚਾ ਅਮਲ ਨਿਬੜਨ ਮਗਰੋਂ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਅਤ ਸਟਰਾਂਗ ਰੂਮਾਂ ਵਿਚ ਰੱਖਿਆ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਚੋਣ ਅਮਲ ਮੁਕੰਮਲ ਹੋਣ ਉਪਰੰਤ ਈ.ਵੀ.ਐਮ. ਮਸ਼ੀਨਾਂ ਨੂੰ ਢੁਕਵੇਂ ਸੀਲਿੰਗ ਅਮਲ ਮਗਰੋਂ ਸੁਰੱਖਿਅਤ ਸਟਰਾਂਗ ਰੂਮਾਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 1, 4, 6, 12, 14, 15, 16, 22, 26, 28, 32, 33, 34, 36 ਅਤੇ 37 ਦੀਆਂ ਵੋਟਿੰਗ ਮਸ਼ੀਨਾਂ ਸਰਕਾਰੀ ਆਈ.ਟੀ.ਆਈ., ਨਾਭਾ ਰੋਡ, ਪਟਿਆਲਾ ਵਿਖੇ ਸੁਰੱਖਿਅਤ ਰੱਖੀਆਂ ਗਈਆਂ ਹਨ, ਜਦਕਿ ਵਾਰਡ ਨੰਬਰ 38, 40, 41, 43, 44, 45, 46, 48, 50, 51, 52, 53, 55, 57 ਅਤੇ 58 ਦੀਆਂ ਮਸ਼ੀਨਾਂ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਮੁੱਖ ਹਾਲ ਵਿਖੇ ਰੱਖੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਦੌਰਾਨ ਪੋਲਿੰਗ ਅਮਲ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਮਿਲੀ। ਸਾਰੇ ਪੋਲਿੰਗ ਸਟੇਸ਼ਨਾਂ ਦੀ ਵੀਡੀਓਗ੍ਰਾਫੀ ਕਰਵਾਈ ਗਈ ਅਤੇ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਗਏ। ਚੋਣ ਅਮਲ ਦੀ ਨਿਗਰਾਨੀ ਮਾਣਯੋਗ ਹਾਈ ਕੋਰਟ ਵਲੋਂ ਗਠਿਤ ਮਾਨੀਟਰਿੰਗ ਕਮੇਟੀ, ਜਿਸ ਦੀ ਅਗਵਾਈ ਮਾਣਯੋਗ ਜਸਟਿਸ ਰਾਜੀਵ ਸ਼ਰਮਾ (ਸੇਵਾਮੁਕਤ) ਕਰ ਰਹੇ ਹਨ, ਵਲੋਂ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਵਿਚ 43 ਫੀਸਦੀ ਮਤਦਾਨ ਦਰਜ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਵੋਟਾਂ ਦੀ ਗਿਣਤੀ ਦੀ ਤਰੀਕ ਰਾਜ ਚੋਣ ਕਮਿਸ਼ਨ ਵਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਤੋਂ ਮਨਜ਼ੂਰੀ ਪ੍ਰਾਪਤ ਹੋਣ ਉਪਰੰਤ ਹੀ ਐਲਾਨੀ ਜਾਵੇਗੀ। ਇਹ ਕਾਰਵਾਈ ਮਾਣਯੋਗ ਸੁਪਰੀਮ ਕੋਰਟ ਦੇ ਐਸ.ਐਲ.ਪੀ. ਨੰਬਰ 3894/2026 (ਸੀ.ਡਬਲਿਊ.ਪੀ. 388/2025), ਸੀਮਾ ਸ਼ਰਮਾ ਅਤੇ ਹੋਰ ਬਨਾਮ ਪੰਜਾਬ ਰਾਜ ਅਤੇ ਹੋਰ, ਸੰਬੰਧੀ ਨਿਰਦੇਸ਼ਾਂ ਅਨੁਸਾਰ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਅੰਡਰ-19 ਲੜਕੀਆਂ ਦੇ ਬਾਕਸਿੰਗ ਮੁਕਾਬਲਿਆਂ ‘ਚ ਪਟਿਆਲੇ ਨੇ ਜਿੱਤੀ ਓਵਰਆਲ ਟਰਾਫ਼ੀ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ
Ad Position 24