28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਰਪੰਚ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਨਵ - ਨਿਯੁਕਤ ਬੀ . ਡੀ . ਓ . ਭੁਨਰਹੇੜੀ ਬਲਜੀਤ ਸਿੰਘ ਸੋਹੀ ਸਨਮਾਨਿਤ ਪਿੰਡ ਕਛਵਾ ਦੀ ਪੰਚਾਇਤ ਵਲੋਂ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਅਤੇ ਆਪਸੀ ਤਾਲਮੇਲ ਵਧਾਉਣ ਦਾ ਭਰੋਸਾ

ਦੇਵੀਗੜ੍ਹ, 28 ਨਵੰਬਰ (ਰਾਜਿੰਦਰ ਸਿੰਘ ਮੌਜੀ)-ਬਲਾਕ ਭੁਨਰਹੇੜੀ ਅਧੀਨ ਪੈਂਦੇ ਪਿੰਡ ਕਛਵਾ ਦੀ ਗ੍ਰਾਮ ਪੰਚਾਇਤ ਵੱਲੋਂ ਸਰਪੰਚ ਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਬਲਾਕ ਭੁਨਰਹੇੜੀ ਦੇ ਨਵ-ਨਿਯੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ. ਡੀ.

Ad Position 21
No active advertisement
ਬੀ.ਡੀ.ਓ. ਦਫਤਰ ਭੁਨਰਹੇੜੀ ਵਿਖੇ ਬੀ.ਡੀ.ਓ. ਬਲਜੀਤ ਸਿੰਘ ਸੋਹੀ ਨੂੰ ਸਨਮਾਨਿਤ ਕਰਦੇ ਹੋਏ ਪਿੰਡ ਕਛਵਾ ਦੀ ਸਰਪੰਚ ਮਨਪ੍ਰੀਤ ਕੌਰ। ਨਾਲ ਹਨ ਬਲਵਿੰਦਰ ਸਿੰਘ, ਕਰਤਾਰ ਸਿੰਘ ਅਤੇ ਸਵਰਨ ਸਿੰਘ। ਅਜੀਤ ਤਸਵੀਰ 29-11-2026
ਦੇਵੀਗੜ੍ਹ, 28 ਨਵੰਬਰ (ਰਾਜਿੰਦਰ ਸਿੰਘ ਮੌਜੀ)-ਬਲਾਕ ਭੁਨਰਹੇੜੀ ਅਧੀਨ ਪੈਂਦੇ ਪਿੰਡ ਕਛਵਾ ਦੀ ਗ੍ਰਾਮ ਪੰਚਾਇਤ ਵੱਲੋਂ ਸਰਪੰਚ ਮਨਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਬਲਾਕ ਭੁਨਰਹੇੜੀ ਦੇ ਨਵ-ਨਿਯੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਓ.) ਬਲਜੀਤ ਸਿੰਘ ਸੋਹੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਬਲਾਕ ਦਫ਼ਤਰ ਵਿਖੇ ਹੋਏ ਇਸ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਪਤਵੰਤਿਆਂ ਵੱਲੋਂ ਬੀ.ਡੀ.ਓ. ਨੂੰ ਸਿਰੋਪਾਓ ਭੇਟ ਕਰਕੇ ਜੀ ਆਇਆਂ ਆਖਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਮਨਪ੍ਰੀਤ ਕੌਰ ਨੇ ਬਲਜੀਤ ਸਿੰਘ ਸੋਹੀ ਨੂੰ ਨਵਾਂ ਅਹੁਦਾ ਸੰਭਾਲਣ ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਸੋਹੀ ਇੱਕ ਇਮਾਨਦਾਰ, ਮਿਹਨਤੀ ਅਤੇ ਤਜਰਬੇਕਾਰ ਅਧਿਕਾਰੀ ਹਨ ਜਿਨ੍ਹਾਂ ਦੀ ਨਿਯੁਕਤੀ ਨਾਲ ਬਲਾਕ ਭੁਨਰਹੇੜੀ ਦੇ ਪਿੰਡਾਂ ਦੀ ਨੁਹਾਰ ਬਦਲਣ ਦੀ ਵੱਡੀ ਆਸ ਬੱਝੀ ਹੈ। ਸਰਪੰਚ ਮਨਪ੍ਰੀਤ ਕੌਰ ਨੇ ਪਿੰਡ ਕਛਵਾ ਦੇ ਅਧੂਰੇ ਪਏ ਵਿਕਾਸ ਕਾਰਜਾਂ, ਗਲੀਆਂ-ਨਾਲੀਆਂ ਦੀ ਮੁਰੰਮਤ, ਸਾਫ਼-ਸਫ਼ਾਈ ਅਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਬਾਰੇ ਜਾਣੂ ਕਰਵਾਉਂਦਿਆਂ ਭਰੋਸਾ ਦਿਵਾਇਆ ਕਿ ਗ੍ਰਾਮ ਪੰਚਾਇਤ ਪ੍ਰਸ਼ਾਸਨ ਨੂੰ ਹਰ ਪੱਧਰ ’ਤੇ ਪੂਰਨ ਸਹਿਯੋਗ ਦੇਵੇਗੀ। ਸਨਮਾਨ ਸਵੀਕਾਰ ਕਰਨ ਉਪਰੰਤ ਨਵ-ਨਿਯੁਕਤ ਬੀ.ਡੀ.ਓ. ਬਲਜੀਤ ਸਿੰਘ ਸੋਹੀ ਨੇ ਸਰਪੰਚ ਮਨਪ੍ਰੀਤ ਕੌਰ ਅਤੇ ਸਮੁੱਚੀ ਗ੍ਰਾਮ ਪੰਚਾਇਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਭੇਦਭਾਵ ਦੇ ਪਿੰਡਾਂ ਦੇ ਸਾਂਝੇ ਕੰਮਾਂ ਲਈ ਅੱਗੇ ਆਉਣ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਕਛਵਾ ਸਮੇਤ ਬਲਾਕ ਦੇ ਹਰ ਪਿੰਡ ਦੇ ਦਫ਼ਤਰੀ ਕੰਮਕਾਜ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਸੁਧਾਰ ਕਮੇਟੀ ਦੇ ਮੈਂਬਰਾਂ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਕੀਤੀ ਮੁਲਾਕਾਤ ਲੋਕਾਂ ਦੀਆਂ ਸਮੱਸਿਆਵਾਂ... ਅਗਲੀ ਖ਼ਬਰ ਪਟਿਆਲਾ ’ ਚ ਨਗਰ ਨਿਗਮ ਦੇ 30 ਵਾਰਡਾਂ ...
Ad Position 24