28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਲੱਕੀ ਮੀਰਾਂ ਸਕੂਲ ਭੂੱਨਰਹੇੜੀ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ

ਭੁੱਨਰਹੇੜੀ, 28 ਨਵੰਬਰ (ਧਨਵੰਤ ਸਿੰਘ)-ਸਤਿਨਾਮ ਸਰਬ ਕਲਿਆਣ ਟਰੱਸਟ, ਚੰਡੀਗੜ੍ਹ ਵਲੋਂ ਜ਼ੋਨਲ ਪੱਧਰ ’ਤੇ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਲੱਕੀ ਮੀਰਾਂ ਸੀਨੀਅਰ ਸੈਕੰਡਰੀ ਸਕੂਲ, ਭੁੱਨਰਹੇੜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਮੁਕਾਬਲਿਆਂ ਵਿਚ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹਨਾਂ ਮੁਕਾਬਲਿਆਂ ਦੌਰਾਨ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਸ਼ਾਨਦੀਪ ਸਿੰਘ ਨੇ ਦਸਤਾਰ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 29-11-2026
ਭੁੱਨਰਹੇੜੀ, 28 ਨਵੰਬਰ (ਧਨਵੰਤ ਸਿੰਘ)-ਸਤਿਨਾਮ ਸਰਬ ਕਲਿਆਣ ਟਰੱਸਟ, ਚੰਡੀਗੜ੍ਹ ਵਲੋਂ ਜ਼ੋਨਲ ਪੱਧਰ ’ਤੇ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਲੱਕੀ ਮੀਰਾਂ ਸੀਨੀਅਰ ਸੈਕੰਡਰੀ ਸਕੂਲ, ਭੁੱਨਰਹੇੜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਮੁਕਾਬਲਿਆਂ ਵਿਚ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹਨਾਂ ਮੁਕਾਬਲਿਆਂ ਦੌਰਾਨ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਸ਼ਾਨਦੀਪ ਸਿੰਘ ਨੇ ਦਸਤਾਰ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਾਰਤਾਲਾਪ ਮੁਕਾਬਲੇ ਵਿੱਚ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਪ੍ਰਾਚੀ, ਅਸ਼ਮੀਤ, ਤਰਨ, ਸ਼ਗਨ ਅਤੇ ਜਸ਼ਨ ਨੇ ਦੂਜਾ ਸਥਾਨ ਹਾਸਲ ਕੀਤਾ। ਕੁਇਜ਼ ਮੁਕਾਬਲੇ ਵਿੱਚ ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਸ਼ਗਨ, ਸੁਖਦੀਪ ਅਤੇ ਸੁਖਮਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੁਰਬਾਣੀ ਕੰਠ ਮੁਕਾਬਲੇ ਵਿਚ ਸੱਤਵੀਂ ਜਮਾਤ ਦੀ ਵਿਦਿਆਰਥਣ ਅਵਨੀਤ ਕੌਰ ਅਤੇ ਭਾਸ਼ਣ ਮੁਕਾਬਲੇ ਵਿੱਚ ਹਰਮਨ ਨੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਕਮਲਜੀਤ ਸਿੰਘ, ਪ੍ਰਿੰਸੀਪਲ ਰੀਟਾ ਨਾਗਪਾਲ ਅਤੇ ਭਾਵਨਾ ਮੈਡਮ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਗੁਰਮਤਿ, ਗੁਰਬਾਣੀ ਅਤੇ ਸਿੱਖ ਵਿਰਸੇ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨੇ ਟਰੱਕ ਯੂਨੀਅਨ ਦੀ ‘ ֹ ਆਪ ’ ਦੀ ਕਮੇਟੀ ਅਕਾਲੀ ਦਲ ’ ਚ ਸ਼ਾਮਿਲ ਕਰਨ ਦਾ ਕੀਤਾ ਦਾਅਵਾ ‘ਆਪ’ ਦੇ ਆਗੂਆਂ ਕਿਹਾ... ਅਗਲੀ ਖ਼ਬਰ ਮੁਹੱਲਾ ਸੁਧਾਰ ਕਮੇਟੀ ਦੇ ਮੈਂਬਰਾਂ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਕੀਤੀ ਮੁਲਾਕਾਤ ਲੋਕਾਂ ਦੀਆਂ ਸਮੱਸਿਆਵਾਂ...
Ad Position 24