ਅਕਾਲੀ ਦਲ ਨੇ ਟਰੱਕ ਯੂਨੀਅਨ ਦੀ ‘ ֹ ਆਪ ’ ਦੀ ਕਮੇਟੀ ਅਕਾਲੀ ਦਲ ’ ਚ ਸ਼ਾਮਿਲ ਕਰਨ ਦਾ ਕੀਤਾ ਦਾਅਵਾ ‘ਆਪ’ ਦੇ ਆਗੂਆਂ ਕਿਹਾ ਕਿ ਸ਼ਾਮਿਲ ਹੋਏ ‘ਆਪ’ ਦੇ ਨਹੀਂ ਅਕਾਲੀ ਦਲ ਦੇ ਹੀ ਹਨ ਵਰਕਰ
ਪਾਤੜਾਂ, 28 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਦੀ ਮੌਜੂਦਗੀ ਵਿਚ ਅਕਾਲੀ ਦਲ ਦੇ ਆਗੂਆਂ ਨੇ ਟਰੱਕ ਯੂਨੀਅਨ ਦੇ ਪ੍ਰਧਾਨ ਨੂੰ ਸਾਥੀਆਂ ਸਮੇਤ ‘ਆਪ’ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਦਾਅਵਾ ਕੀਤਾ ਹੈ ਜਦੋਂ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਇਸ ਦਾਅਵੇ ਨੂੰ ਨਕਾਰਦਿਆਂ ਕਿਹਾ ਕਿ ਸ਼ਾਮਲ ਹੋਣ ਵਾਲਾ ਅਮੀਰ ਸਿੰਘ ਟਰੱਕ ਯੂਨੀਅਨ ਦਾ ਪ੍ਰਧਾਨ ਨਹੀ ਅਤੇ ਨਾ ਹੀ ਉਹ ਆਮ ਆਦਮੀ ਪਾਰਟੀ ਦਾ ਮੈਂਬਰ ਸੀ। ਅਕਾਲੀ ਦਲ ਦੇ ਬੁਲਾਰੇ ਅਜੈਬ ਸਿੰਘ ਮੱਲ੍ਹੀ ਨੇ ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਅਮੀਰ ਸਿੰਘ ਢਿੱਲੋਂ ਨੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ।
ਜ
ਜਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਦੀ ਮੌਜੂਦਗੀ ’ਚ ਅਮੀਰ ਸਿੰਘ ਮੀਰੀ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਕਰਦੇ ਹੋਏ। (ਸੱਜੇ) ਕੁਲਦੀਪ ਸਿੰਘ ਥਿੰਦ। ਤਸਵੀਰ : ਜਗਦੀਸ਼ ਸਿੰਘ ਕੰਬੋਜ
29-11-2026
ਪਾਤੜਾਂ, 28 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਦੀ ਮੌਜੂਦਗੀ ਵਿਚ ਅਕਾਲੀ ਦਲ ਦੇ ਆਗੂਆਂ ਨੇ ਟਰੱਕ ਯੂਨੀਅਨ ਦੇ ਪ੍ਰਧਾਨ ਨੂੰ ਸਾਥੀਆਂ ਸਮੇਤ ‘ਆਪ’ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਦਾਅਵਾ ਕੀਤਾ ਹੈ ਜਦੋਂ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਇਸ ਦਾਅਵੇ ਨੂੰ ਨਕਾਰਦਿਆਂ ਕਿਹਾ ਕਿ ਸ਼ਾਮਲ ਹੋਣ ਵਾਲਾ ਅਮੀਰ ਸਿੰਘ ਟਰੱਕ ਯੂਨੀਅਨ ਦਾ ਪ੍ਰਧਾਨ ਨਹੀ ਅਤੇ ਨਾ ਹੀ ਉਹ ਆਮ ਆਦਮੀ ਪਾਰਟੀ ਦਾ ਮੈਂਬਰ ਸੀ। ਅਕਾਲੀ ਦਲ ਦੇ ਬੁਲਾਰੇ ਅਜੈਬ ਸਿੰਘ ਮੱਲ੍ਹੀ ਨੇ ਪ੍ਰੈੱਸ ਨੂੰ ਜਾਰੀ ਕੀਤੇ ਬਿਆਨ ਵਿਚ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਅਮੀਰ ਸਿੰਘ ਢਿੱਲੋਂ ਨੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਜਿਸ ਦਾ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਸਵਾਗਤ ਕੀਤਾ ਹੈ ਅਤੇ ਸ਼ਾਮਿਲ ਹੋਏ ਪ੍ਰਧਾਨ ਅਮੀਰ ਸਿੰਘ ਢਿੱਲੋਂ ਨੇ ਅਕਾਲੀ ਦਲ ਲਈ ਕੰਮ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਪ੍ਰਭਜਿੰਦਰ ਸਿੰਘ ਅਤਾਲਾਂ, ਅਜੈਬ ਸਿੰਘ ਮੱਲ੍ਹੀ, ਰਸ਼ਪਾਲ ਸਿੰਘ ਨਿਆਲ, ਹਰਦੀਪ ਸਿੰਘ ਖਾਂਗ, ਸਰਬਜੀਤ ਸਿੰਘ ਖਾਂਗ, ਨਰਿੰਦਰ ਸਿੰਘ ਉੱਪਲ, ਧਰਮਿੰਦਰ ਸਿੰਘ ਪਾਤੜਾਂ, ਗੁਰਪ੍ਰੀਤ ਸਿੰਘ, ਜਰਨੈਲ ਸਿੰਘ ਨਿਆਲ, ਰਤਨ ਕੁਮਾਰ ਘੱਗਾ, ਮੱਘਰ ਸ਼ਰਮਾ, ਗਿੰਦਰ ਸਿੰਘ, ਮਹਿਕ ਖਾਂਨੇਵਾਲ, ਯਾਦਵਿੰਦਰ ਸਿੰਘ ਘੱਗਾ, ਮਲਜਿੰਦਰ ਸਿੰਘ ਅਤਾਲਾਂ, ਧਰਮਿੰਦਰ ਸਿੰਘ ਅਤਾਲਾਂ ਅਤੇ ਹਰਵਿੰਦਰ ਸਿੰਘ ਅਤਾਲਾਂ ਆਦਿ ਮੌਜੂਦ ਹੋਣ ਦਾ ਦਾਅਵਾ ਕੀਤਾ ਗਿਆ ਹੈ।