28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਨੁੱਖੀ ਅਧਿਕਾਰ ਕਮਿਸਨ ਤੱਕ ਪਹੁੰਚ ਕਰਨ ’ ਤੇ ਕਰੀਬ ਅੱਠ ਮਹੀਨਿਆਂ ਤੋਂ ਬਾਅਦ ਹੋਇਆ ਪਰਚਾ ਦਰਜ ਲੋਕਾਂ ਦੀ ਜਾਨ-ਮਾਲ ਦੀ ਰਾਖੀ ਦੇ ਦਾਅਵਿਆਂ ਵਾਲੀ ਪੁਲਿਸ ਚੋਰੀ ਤੇ ਲੁੱਟਾਂ-ਖੋਹਾਂ ਦੇ ਪਰਚੇ ਦਰਜ ਕਰਨ ਤੋਂ ਵੀ ਮੁਨਕਰ

ਰਾਜਪੁਰਾ, 28 ਨਵੰਬਰ (ਰਣਜੀਤ ਸਿੰਘ)-ਇੱਥੋਂ ਦੇ ਵਿਸ਼ਵਕਰਮਾ ਮੰਦਰ ਦੀ ਗੋਲਕ ’ਤੇ ਧਾਵਾ ਬੋਲ ਕੇ ਚੋਰਾਂ ਨੇ ਸਵਾ ਲੱਖ ਰੁਪਏ ਦੇ ਕਰੀਬ ਰੁਪਏ ਚੋਰੀ ਕਰ ਲਏ। ਪੁਲਿਸ ਨੇ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਕਰੀਬ ਅੱਠ ਮਹੀਨੇ ਬੀਤ ਜਾਣ ਤੋਂ ਬਾਅਦ ਪਰਚਾ ਦਰਜ ਕੀਤਾ ਹੈ।

Ad Position 21
No active advertisement
ਪੁਰਾਣਾ ਰਾਜਪੁਰਾ ਵਿਸ਼ਵਕਰਮਾ ਮੰਦਰ ਵਿਚ ਹੋਈ ਚੋਰੀ ਦੀ ਵਾਰਦਾਤ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਵ ਕੁਮਾਰ ਭੂਰਾ ਅਤੇ ਹੋਰ। ਤਸਵੀਰ : ਰਣਜੀਤ ਸਿੰਘ 29-11-2026
ਰਾਜਪੁਰਾ, 28 ਨਵੰਬਰ (ਰਣਜੀਤ ਸਿੰਘ)-ਇੱਥੋਂ ਦੇ ਵਿਸ਼ਵਕਰਮਾ ਮੰਦਰ ਦੀ ਗੋਲਕ ’ਤੇ ਧਾਵਾ ਬੋਲ ਕੇ ਚੋਰਾਂ ਨੇ ਸਵਾ ਲੱਖ ਰੁਪਏ ਦੇ ਕਰੀਬ ਰੁਪਏ ਚੋਰੀ ਕਰ ਲਏ। ਪੁਲਿਸ ਨੇ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਕਰੀਬ ਅੱਠ ਮਹੀਨੇ ਬੀਤ ਜਾਣ ਤੋਂ ਬਾਅਦ ਪਰਚਾ ਦਰਜ ਕੀਤਾ ਹੈ। ਇਸ ਚੋਰੀ ਦੀ ਘਟਨਾ ਨੂੰ ਲੈ ਕੇ ਸ਼ਰਧਾਲੂਆਂ ਦੇ ਮਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਨਿਸ਼ਾਨੀਆਂ ਸਵਾਲ ਵੀ ਲੱਗ ਗਿਆ ਪ੍ਰਤੀਤ ਹੋ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਸ਼ਵਕਰਮਾ ਮੰਦਰ ਕਮੇਟੀ ਦੇ ਮੈਂਬਰ ਸ਼ਿਵ ਕੁਮਾਰ ਭੂਰਾ ਨੇ ਦੱਸਿਆ ਕਿ ਪੁਰਾਣਾ ਸਥਿਤ ਵਿਸ਼ਵਕਰਮਾ ਮੰਦਰ ਵਿਚ ਚੋਰਾਂ ਨੇ 11 ਅਪ੍ਰੈਲ 2026 ਨੂੰ ਤਾਲੇ ਤੋੜ ਕੇ ਮੰਦਰ ਦੀ ਗੋਲਕ ਵਿਚ ਪਏ ਸਵਾ ਲੱਖ ਰੁਪਏ ਚੋਰੀ ਕਰ ਲਏ ਸਨ। ਇਸ ਦੀ ਸੀ.ਸੀ.ਟੀ.ਵੀ. ਫੁਟੇਜ਼ ਵੀ ਪੁਲਿਸ ਨੂੰ ਸੌਂਪ ਦਿੱਤੀ ਗਈ ਸੀ ਪਰ ਪੁਲਿਸ ਨੇ ਇਨ੍ਹਾਂ ਸਮਾਂ ਲੰਘ ਜਾਣ ਦੇ ਬਾਅਦ ਹੁਣ ਕਿਤੇ ਜਾ ਕੇ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਭਾਵੇਂ ਚੋਰੀ ਦੀ ਵਾਰਦਾਤ ਤਾਂ 11 ਅਪ੍ਰੈਲ ਨੂੰ ਰਾਤ ਸਮੇਂ ਵਾਪਰੀ ਸੀ ਪਰ ਪੁਲਿਸ ਕੇਸ ਦਰਜ ਕਰਵਾਉਣ ਲਈ ਉਨ੍ਹਾਂ ਨੂੰ ਮਨੁੱਖੀ ਅਧਿਕਾਰੀ ਕਮਿਸ਼ਨ ਤੱਕ ਪਹੁੰਚ ਕਰਨੀ ਪਈ ਤਾਂ ਕਿਤੇ ਜਾ ਕੇ ਅੱਜ ਪੁਲਿਸ ਨੇ ਮਨੋਜ ਕੁਮਾਰ ਪੁੱਤਰ ਧਰਮ ਚੰਦ ਦੀ ਸ਼ਿਕਾਇਤ ’ਤੇ ਪਰਚਾ ਦਰਜ ਕੀਤਾ ਹੈ। ਇਸ ਵਾਰਦਾਤ ਤੋਂ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲੀਆਂ ਚਿੰਨ੍ਹ ਲੱਗ ਗਿਆ ਹੈ। ਆਮ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦਾ ਪੁਲਿਸ ਪ੍ਰਸ਼ਾਸਨ ਤੋਂ ਭਰੋਸਾ ਉੱਠ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਆਮ ਲੋਕਾਂ ਦੇ ਨਾਲ-ਨਾਲ ਚੋਰਾਂ ਦੇ ਹੌਸਲੇ ਇਸ ਹੱਦ ਤੱਕ ਬੁਲੰਦ ਹੋ ਗਏ ਹਨ ਕਿ ਹੁਣ ਰੱਬ ਦੇ ਘਰ ਵੀ ਚੋਰਾਂ ਦੀ ਪਹੁੰਚ ਤੋਂ ਦੂਰ ਨਹੀਂ ਰਹੇ। ਸ਼ਿਵ ਕੁਮਾਰ ਭੂਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨਾਲ ਦੀ ਨਾਲ ਫੋਕਲ ਪੁਆਇੰਟ ਚੌਕੀ ਵਿਚ ਇਸ ਵਾਰਦਾਤ ਦੀ ਇਤਲਾਹ ਦੇ ਦਿੱਤੀ ਸੀ ਅਤੇ ਸੀ.ਸੀ.ਟੀ.ਵੀ. ਫੁਟੇਜ਼ ਵੀ ਸੌਂਪ ਦਿੱਤੀ ਸੀ ਪਰ ਹਾਲੇ ਤੱਕ ਪੁਲਿਸ ਦੇ ਹੱਲ ਖਾਲੀ ਹਨ। ਪੁਲਿਸ ਨੇ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਗੋਂਗਲੂਆਂ ਤੋਂ ਮਿੱਟੀ ਝਾੜਨ ਦੀ ਕਾਰਵਾਈ ਅਮਲ ਵਿਚ ਲਿਆਂਦੀ ਹੈ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਫਤਹਿਗੜ੍ਹ ਸਾਹਿਬ ਦੇ ਸ਼ਹੀਦਾਂ ਦੀ ਯਾਦ ’ ਚ 9 ਦਸੰਬਰ ਨੂੰ ਰੋਹਟਾ ਸਾਹਿਬ ਤੋਂ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ... ਅਗਲੀ ਖ਼ਬਰ ਅਕਾਲੀ ਦਲ ਨੇ ਟਰੱਕ ਯੂਨੀਅਨ ਦੀ ‘ ֹ ਆਪ ’ ਦੀ ਕਮੇਟੀ ਅਕਾਲੀ ਦਲ ’ ਚ ਸ਼ਾਮਿਲ ਕਰਨ ਦਾ ਕੀਤਾ ਦਾਅਵਾ ‘ਆਪ’ ਦੇ ਆਗੂਆਂ ਕਿਹਾ...
Ad Position 24