ਗੁਰਦੁਆਰਾ ਸਿੰਘ ਸਭਾ ਭਾਦਸੋਂ ਵਿਖੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਕਰਵਾਇਆ
ਭਾਦਸੋਂ, 28 ਨਵੰਬਰ (ਗੁਰਬਖਸ ਸਿੰਘ ਵੜੈਚ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਭਾਦਸੋਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰ ਪਾਲ ਸਿੰਘ ਘੋੜਿਆਂ ਵਾਲਾ ਗੁਰਦੁਆਰਾ ਸਾਹਿਬ ਨਾਭਾ ਵੱਲੋਂ ਕਥਾ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ।
ਭਾਦਸੋਂ, 28 ਨਵੰਬਰ (ਗੁਰਬਖਸ ਸਿੰਘ ਵੜੈਚ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਿੰਘ ਸਭਾ ਭਾਦਸੋਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰ ਪਾਲ ਸਿੰਘ ਘੋੜਿਆਂ ਵਾਲਾ ਗੁਰਦੁਆਰਾ ਸਾਹਿਬ ਨਾਭਾ ਵੱਲੋਂ ਕਥਾ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਭਾਈ ਰਾਜਿੰਦਰਪਾਲ ਸਿੰਘ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਭਾਈ ਰਣਧੀਰ ਸਿੰਘ ਢੀਂਡਸਾ, ਅਮਰਜੀਤ ਸਿੰਘ ਪ੍ਰਧਾਨ, ਸਤਨਾਮ ਸਿੰਘ ਖਾਲਸਾ, ਮਾਸਟਰ ਮਨੋਹਰ ਸਿੰਘ, ਮਾਸਟਰ ਰਾਮਸਰੂਪ ਸਿੰਘ, ਸਤਨਾਮ ਸੰਧੂ, ਗੁਰਮੇਲ ਸਿੰਘ, ਨਰਿੰਦਰ ਸਿੰਘ, ਜਤਿੰਦਰ ਸਿੰਘ ਬੌਬੀ, ਲਖਵਿੰਦਰ ਸਿੰਘ ਰੂਪਰਾਏ, ਜਸਵੀਰ ਸਿੰਘ, ਲਾਡੀ ਦੇਵੇ,ਰਾਜ ਕੁਮਾਰ ਖਨੌੜਾ ਵਾਲੇ, ਲੱਕੀ ਟੇਲਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜਰ ਸੀ।