28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਆਮ ਆਦਮੀ ਪਾਰਟੀ ਨੇ ਦੋ ਵਿਅਕਤੀਆਂ ਨੂੰ ਜਾਰੀ ਕੀਤੇ ਕਾਰਨ ਦੱਸੋ ਨੋਟਿਸ

ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੇ ਵਿਰੁੱਧ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੇ ਮਾਮਲੇ ਵਿਚ ਪਟਿਆਲਾ ਸ਼ਹਿਰੀ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਜਾਰੀ ਕੀਤੇ ਗਏ ਨੋਟਿਸਾਂ ’ਚ ਰਾਜਵੀਰ ਸਿੰਘ ਚਾਹਲ ਅਤੇ ਅਮਨ ਬਾਂਸਲ ਵਿਰੁੱਧ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਲਗਾਏ ਗਏ ਹਨ।

Ad Position 21
No active advertisement
ਅਜੀਤ ਡੈਸਕ 29-11-2026
ਪਟਿਆਲਾ, 28 ਨਵੰਬਰ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੇ ਵਿਰੁੱਧ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੇ ਮਾਮਲੇ ਵਿਚ ਪਟਿਆਲਾ ਸ਼ਹਿਰੀ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਜਾਰੀ ਕੀਤੇ ਗਏ ਨੋਟਿਸਾਂ ’ਚ ਰਾਜਵੀਰ ਸਿੰਘ ਚਾਹਲ ਅਤੇ ਅਮਨ ਬਾਂਸਲ ਵਿਰੁੱਧ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਦੋਸ਼ ਲਗਾਏ ਗਏ ਹਨ। ਨੋਟਿਸ ਵਿਚ ਰਾਜਵੀਰ ਸਿੰਘ ਚਾਹਲ ਦੇ ਮਾਮਲੇ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਚਾਹਲ ਨਗਰ ਨਿਗਮ ਚੋਣਾਂ ਵਿਚ ਪਾਰਟੀ ਵਲੋਂ ਐਲਾਨੇ ਅਧਿਕਾਰਤ ਉਮੀਦਵਾਰ ਦੇ ਮੁਕਾਬਲੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਨੋਟਿਸ ’ਚ ਸੰਬੰਧਿਤ ਵਿਧਾਇਕ ਅਤੇ ਜ਼ਿਲ੍ਹਾ ਇੰਚਾਰਜ ਵਲੋਂ ਨਿੱਜੀ ਤੌਰ ’ਤੇ ਮਿਲ ਕੇ ਆਜ਼ਾਦ ਉਮੀਦਵਾਰੀ ਵਾਪਸ ਲੈਣ ਦੀ ਅਪੀਲ ਵੀ ਕੀਤੀ ਗਈ ਸੀ ਪਰ ਇਸ ਦੇ ਬਾਵਜੂਦ ਉਮੀਦਵਾਰੀ ਵਾਪਸ ਨਹੀਂ ਲਈ ਗਈ। ਅਮਨ ਬਾਂਸਲ ਨੂੰ ਜਾਰੀ ਕੀਤੇ ਗਏ ਨੋਟਿਸ ਵਿਚ ਦੋਸ਼ ਲਗਾਇਆ ਗਿਆ ਹੈ ਕਿ ਉਹ ਵੀ ਨਗਰ ਨਿਗਮ ਚੋਣਾਂ ਵਿਚ ਪਾਰਟੀ ਦੇ ਅਧਿਕਾਰਤ ਉਮੀਦਵਾਰ ਦੇ ਵਿਰੁੱਧ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਨੋਟਿਸ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਵੀ ਸੰਬੰਧਿਤ ਵਿਧਾਇਕ ਅਤੇ ਜ਼ਿਲ੍ਹਾ ਇੰਚਾਰਜ ਵਲੋਂ ਚੋਣ ਤੋਂ ਪਿੱਛੇ ਹਟਣ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਨੇ ਇਸ ਅਪੀਲ ਨੂੰ ਸਵੀਕਾਰ ਨਹੀਂ ਕੀਤਾ। ਪਾਰਟੀ ਵਲੋਂ ਦੋਵਾਂ ਵਿਅਕਤੀਆਂ ਨੂੰ ਨੋਟਿਸ ਪ੍ਰਾਪਤ ਹੋਣ ਦੇ ਸੱਤ ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ ਅਤੇ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਤਸੱਲੀਬਖ਼ਸ਼ ਜਵਾਬ ਨਾ ਦਿੱਤਾ ਗਿਆ ਤਾਂ ਪਾਰਟੀ ਦੇ ਸੰਵਿਧਾਨ ਅਤੇ ਅਨੁਸ਼ਾਸਨੀ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਵਲੋਂ ਪਰਮਜੀਤ ਸਿੰਘ ਮਹਿਮੂਦਪੁਰ ਹਲਕਾ ਘਨੌਰ ਦੇ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਨਾਭਾ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਰਸਤੇ ਵਿਚ ਸੰਗਤਾਂ ਵਲੋਂ ਸ਼ੋਭਾ ਯ...
Ad Position 24