28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਵਲੋਂ ਪਰਮਜੀਤ ਸਿੰਘ ਮਹਿਮੂਦਪੁਰ ਹਲਕਾ ਘਨੌਰ ਦੇ ਕੋਆਰਡੀਨੇਟਰ ਨਿਯੁਕਤ

ਭੁਨਰਹੇੜੀ, 28 ਨਵੰਬਰ (ਧਨਵੰਤ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਹਾਈਕਮਾਨ ਵਲੋਂ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਅਤੇ ਹਲਕਾ ਪੱਧਰ ’ਤੇ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਰਮਜੀਤ ਸਿੰਘ ਮਹਿਮੂਦਪੁਰ ਨੂੰ ਹਲਕਾ ਘਨੌਰ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪਰਮਜੀਤ ਸਿੰਘ ਮਹਿਮੂਦਪੁਰ ਇਸ ਸਮੇਂ ਵਾਰਿਸ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ।

Ad Position 21
No active advertisement
ਅਜੀਤ ਡੈਸਕ 29-11-2026
ਭੁਨਰਹੇੜੀ, 28 ਨਵੰਬਰ (ਧਨਵੰਤ ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਹਾਈਕਮਾਨ ਵਲੋਂ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਨ ਅਤੇ ਹਲਕਾ ਪੱਧਰ ’ਤੇ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਰਮਜੀਤ ਸਿੰਘ ਮਹਿਮੂਦਪੁਰ ਨੂੰ ਹਲਕਾ ਘਨੌਰ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪਰਮਜੀਤ ਸਿੰਘ ਮਹਿਮੂਦਪੁਰ ਇਸ ਸਮੇਂ ਵਾਰਿਸ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਖੇਤੀਬਾੜੀ ਵਿਕਾਸ ਬੈਂਕ ਦੇਵੀਗੜ੍ਹ ਦੇ ਚੇਅਰਮੈਨ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਹਨ। ਹਾਈਕਮਾਨ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਤਹਿਤ ਉਹ ਹਲਕਾ ਘਨੌਰ ਦੇ ਵੱਖ-ਵੱਖ ਪਿੰਡਾਂ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਕਾਇਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮੀਆਂ ਉਲੀਕਣਗੇ। ਇਸ ਦੇ ਨਾਲ ਹੀ ਹਲਕੇ ਅੰਦਰ ਪਾਰਟੀ ਦੀ ਮੌਜੂਦਾ ਜਥੇਬੰਦਕ ਸਥਿਤੀ ਦਾ ਜਾਇਜ਼ਾ ਲੈ ਕੇ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੰਮ ਕਰਨਗੇ। ਉਹਨਾ ਕਿਹਾਂ ਕਿ ਕੋਆਰਡੀਨੇਟਰ ਵਜੋਂ ਪਾਰਟੀ ਵਲੋ ਮਿਲੀ ਜੁਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਵਪਾਰ ਮੰਡਲ ਦੇ ਪ੍ਰਧਾਨ ਰਾਕੇਸ਼ ਗੁਪਤਾ ਨੇ ਸਾਹਿਲ ਗੁਪਤਾ ਦੇ ਘਰ ਪਹੁੰਚ ਕੇ ਹਾਲ - ਚਾਲ ਪੁੱਛਿਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਦੋ ਵਿਅਕਤੀਆਂ ਨੂੰ ਜਾਰੀ ਕੀਤੇ ਕਾਰਨ ਦੱਸੋ ਨੋਟਿਸ
Ad Position 24