ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ ’ਚ ਪਰਚਾ ਦਰਜ
ਰਾਜਪੁਰਾ, 29 ਨਵੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਜਾਣ ਦੇ ਦੋਸ਼ ’ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਜਾਣਕਾਰੀ ਮੁਤਾਬਕ ਮੁਦਈ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਹਰ ਰੋਜ਼ ਵਾਂਗ ਸਕੂਲ ਪੜਨ ਲਈ ਗਈ ਸੀ।
ਰਾਜਪੁਰਾ, 29 ਨਵੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਜਾਣ ਦੇ ਦੋਸ਼ ’ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ।ਜਾਣਕਾਰੀ ਮੁਤਾਬਕ ਮੁਦਈ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਹਰ ਰੋਜ਼ ਵਾਂਗ ਸਕੂਲ ਪੜਨ ਲਈ ਗਈ ਸੀ। ਪਰ ਛੁੱਟੀ ਤੋ ਬਾਅਦ ਘਰ ਨਹੀਂ ਆਈ। ਮੁਦਈ ਨੇ ਆਪਣੀ ਲੜਕੀ ਦੀ ਕਾਫੀ ਜਿਆਦਾ ਭਾਲ ਕੀਤੀ ਪਰ ਉਸ ਦਾ ਕਿਸੇ ਪਾਸੇ ਵੀ ਪਤਾ ਨਹੀ ਲੱਗਾ। ਮੁਦਈ ਨੇ ਸ਼ੱਕ ਜਾਹਰ ਕੀਤਾ ਹੈ ਕਿ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕੋਈ ਵਿਆਕਤੀ ਭਜਾ ਕੇ ਲੈ ਗਿਆ ਹੈ। ਇਸ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਅਣ ਪਛਾਤੇ ਵਿਆਕਤੀ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ