29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਜ਼ਮੀਨੀ ਪੱਧਰ ਤੱਕ ਵਰਕਰਾਂ ਵਪਾਰੀਆਂ ਵਿਚ ਖੁਸ਼ੀ ਦੀ ਲਹਿਰ-ਨਰੇਸ਼ ਕੁਮਾਰ ਗਰਗ

ਨਾਭਾ, 28 ਨਵੰਬਰ (ਵਰਿੰਦਰ ਵਰਮਾ)-ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ, ਵਰਕਰਾਂ ਅਤੇ ਵਪਾਰੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦੇ ਨਾਲ ਹੀ ਆਮ ਲੋਕਾਂ ਵਿੱਚ ਵੀ ਇਸ ਗੱਠਜੋੜ ਨੂੰ ਲੈ ਕੇ ਚਰਚਾਵਾਂ ਦਾ ਦੌਰ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 30-11-2026
ਨਾਭਾ, 28 ਨਵੰਬਰ (ਵਰਿੰਦਰ ਵਰਮਾ)-ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਆਗੂਆਂ, ਵਰਕਰਾਂ ਅਤੇ ਵਪਾਰੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦੇ ਨਾਲ ਹੀ ਆਮ ਲੋਕਾਂ ਵਿੱਚ ਵੀ ਇਸ ਗੱਠਜੋੜ ਨੂੰ ਲੈ ਕੇ ਚਰਚਾਵਾਂ ਦਾ ਦੌਰ ਜਾਰੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਪ੍ਰਧਾਨ ਨਰੇਸ਼ ਕੁਮਾਰ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸਨ ਕਿ ਅਕਾਲੀ ਦਲ ਅਤੇ ਭਾਜਪਾ ਦਾ ਪਹਿਲਾਂ ਵਾਂਗ ਮੁੜ ਗੱਠਜੋੜ ਹੋਵੇ ਤਾਂ ਜੋ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਾਂਝੇ ਤੌਰ ‘ਤੇ ਯਤਨ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਗੱਠਜੋੜ ਹੋਣ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਅਤੇ ਵਪਾਰੀਆਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਵਿੱਚ ਵੀ ਪੰਜਾਬ ਦੇ ਬਿਹਤਰ ਭਵਿੱਖ ਅਤੇ ਵਿਕਾਸ ਨੂੰ ਲੈ ਕੇ ਨਵੀਆਂ ਉਮੀਦਾਂ ਜਾਗੀਆਂ ਹਨ। ਪ੍ਰਧਾਨ ਨਰੇਸ਼ ਕੁਮਾਰ ਗਰਗ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣਗੀਆਂ ਅਤੇ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਹੁਣ ਤੋਂ ਹੀ ਲੋਕਾਂ ਵਿੱਚ ਜਾ ਕੇ ਪਾਰਟੀਆਂ ਦੀਆਂ ਨੀਤੀਆ ਦਾ ਪ੍ਰਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਦੋਵਾਂ ਪਾਰਟੀਆਂ ਦੇ ਵਰਕਰ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ।ਅੰਤ ਵਿੱਚ ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਗੱਠਜੋੜ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਅਤੇ ਇਕਜੁੱਟਤਾ ਨਾਲ ਆਉਣ ਵਾਲੀਆਂ ਚੋਣਾਂ ਲਈ ਮਿਹਨਤ ਕਰਨ।
Ad Position 22
No active advertisement
ਪਿਛਲੀ ਖ਼ਬਰ ਹੁਲਕਾ ਦੇ ਸਰਪੰਚ ਨੇ ਆਪਣੇ ਨਿੱਜੀ ਖਰਚੇ ਚੋਂ ਲੜਕੀ ਦੇ ਵਿਆਹ ਮੌਕੇ 25 ਹਜ਼ਾਰ ਰੁਪਏ ਦਿੱਤਾ ਸ਼ਗਨ ਅਗਲੀ ਖ਼ਬਰ ਗੰਨੇ ਦੇ ਭਾਅ ’ਚ 15 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ –ਬਲਿਹਾਰ ਸਿੰਘ ਸ਼ਮਸਪੁਰ
Ad Position 24