29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਭਾਜਪਾ ਆਗੂ ਜੱਗਾ ਨੇ ਜਨਮ ਦਿਨ ਮੌਕੇ ਕੀਤਾ ਸ਼ਕਤੀ ਪ੍ਰਦਰਸ਼ਨ

ਰਾਜਪੁਰਾ, 29 ਨਵੰਬਰ (ਰਣਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੇ ਆਪਣੇ ਜਨਮ ਦਿਨ ਮੌਕੇ ਸ਼ਕਤੀ ਪ੍ਰਦਰਸ਼ਨ ਕੀਤਾ । ਇਹ ਸ਼ਕਤੀ ਪ੍ਰਦਰਸ਼ਨ ਇਕ ਤਰ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਵਿਚ ਬੀਤੇ ਦਿਨੀ ਸਾਬਕਾ ਕਾਂਗਰਸੀ ਆਗੂ ਦੀ ਸ਼ਮੂਲੀਅਤ ਦੇ ਵਿਰੋਧ ਵਿਚ ਕੀਤਾ ਗਿਆ ਮਹਿਸੂਸ ਹੋ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 30-11-2026
ਰਾਜਪੁਰਾ, 29 ਨਵੰਬਰ (ਰਣਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੇ ਆਪਣੇ ਜਨਮ ਦਿਨ ਮੌਕੇ ਸ਼ਕਤੀ ਪ੍ਰਦਰਸ਼ਨ ਕੀਤਾ । ਇਹ ਸ਼ਕਤੀ ਪ੍ਰਦਰਸ਼ਨ ਇਕ ਤਰ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਵਿਚ ਬੀਤੇ ਦਿਨੀ ਸਾਬਕਾ ਕਾਂਗਰਸੀ ਆਗੂ ਦੀ ਸ਼ਮੂਲੀਅਤ ਦੇ ਵਿਰੋਧ ਵਿਚ ਕੀਤਾ ਗਿਆ ਮਹਿਸੂਸ ਹੋ ਰਿਹਾ ਸੀ। ਜੱਗਾ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਨੇ ਟਿਕਟ ਦੇਣ ਦੀ ਹਾਮੀ ਭਰੀ ਹੈ, ਜੱਗਾ ਨੇ ਕਿਹਾ ਕਿ ਉਹ ਹਰ ਹਾਲ ਵਿਚ ਚੋਣ ਲੜਨਗੇ ਤੇ ਜਿੱਤ ਹਾਸਲ ਕਰਨਗੇ। ਇਸ ਮੌਕੇ ਭਾਜਪਾ ਆਗੂ ਸ਼ੀ੍ਰਮਤੀ ਪ੍ਰਨੀਤ ਕੌਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਵੀ ਹਾਜਰ ਸਨ । ਜਗਦੀਸ਼ ਕੁਮਾਰ ਜੱਗਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਕਾਫੀ ਲੰਮੇ ਸਮੇਂ ਤੋਂ ਆਪਣਾ ਜਨਮ ਦਿਨ ਮਨਾ ਰਹੇ ਹਨ ਅਤੇ ਜਨਮ ਦਿਨ ਦੇ ਮੌਕੇ ਸ਼ਹਿਰ ਦੀਆਂ ਬਜੁਰਗ ਮਾਤਾਵਾਂ ਨੂੰ ਵਿਸ਼ੇਸ਼ ਤੌਰ ’ਤੇ ਪੈਨਸ਼ਨ ਦਿੱਤੀ ਜਾਂਦੀ ਹੈ ਅਤੇ ਹਰ ਤਰ੍ਹਾਂ ਦਾ ਮਾਣ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਬੀਤੇ ਦਿਨੀ ਭਾਰਤੀ ਜਨਤਾ ਪਾਰਟੀ ਵਿਚ ਕਾਂਗਰਸੀ ਆਗੂ ਵੱਲੋ ਕੀਤੀ ਗਈ ਜੁਆਇਨਿੰਗ ਕਾਰਨ ਬਹਾਵਲਪੁਰ ਸਮਾਜ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ । ਜੱਗਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਾਈ ਕਮਾਂਡ ਨਾਲ ਗੱਲ ਹੋਈ ਹੈ ਅਤੇ ਪਾਰਟੀ ਵੱਲੋਂ ਜੱਗਾ ਨੂੰ ਹੀ ਟਿਕਟ ਦੇਣ ਦੀ ਗੱਲ ਕਹੀ ਗਈ ਹੈ ਜੱਗਾ ਦਾ ਕਹਿਣਾ ਹੈ ਕਿ ਚੋਣ ਵੀ ਲੜਨਗੇ ਅਤੇ ਜਿੱਤ ਵੀ ਪ੍ਰਾਪਤ ਕਰਨਗੇ। ਉਨ੍ਹਾਂ ਦਾ ਤਰਕ ਹੈ ਕਿ ਉਹ ਲੰਮੇ ਸਮੇਂ ਤੋਂ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਪਾਰਟੀ ਦੇ ਵਫਾਦਾਰ ਸਿਪਾਹੀ ਹਨ। ਉਨ੍ਹਾਂ ਨੇ ਕਿਹਾ ਪਾਰਟੀ ਵਿਚ ਸ਼ਮੂਲੀਅਤ ਕਰਨ ਵਾਲਾ ਲੋਕਾਂ ਵਿਚ ਜਾ ਕੇ ਗੁਮਰਾਹ ਕੁੰਨ ਪ੍ਰਚਾਰ ਕਰ ਰਿਹਾ ਹੈ ਅਤੇ ਉਨ੍ਹਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਪਾਰਟੀ ਹਾਈ ਕਮਾਂਡ ਉਨ੍ਹਾਂ ਨੂੰ ਭਾਜਪਾ ਦਾ ਟਿਕਟ ਦੇਵੇਗੀ, ਜੱਗਾ ਨੇ ਕਿਹਾ ਕਿ ਇਹ ਸ਼ਰੇਆਮ ਗੁੰਮਰਾਹ ਕਰਨ ਵਾਲਾ ਬਿਆਨ ਹੈ ਪਾਰਟੀ ਨੇ ਕਿਸੇ ਨਾਲ ਕੋਈ ਵਾਅਦਾ ਨਹੀਂ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਸਾਲਾਨਾ ਸਮਾਰੋਹ ‘ਐਕਸਲਸੀਆ’ ਮਨਾਇਆ ਅਗਲੀ ਖ਼ਬਰ ਪਟਿਆਲਾ ਨੇੜੇ ਹੋ ਰਹੇ ਘੋੜਿਆਂ ਦੇ ਮੁਕਾਬਲੇ ਦੂਜੇ ਦਿਨ ਵੀ ਖਿੱਚ ਦਾ ਕੇਂਦਰ ਬਣੇ ਰਹੇ ਜੀਤ ਪ੍ਰਧਾਨ ਦੀ ਨੂਰੀ ਤੇ ਹਰਪ੍ਰੀ...
Ad Position 24