ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਸਾਲਾਨਾ ਸਮਾਰੋਹ ‘ਐਕਸਲਸੀਆ’ ਮਨਾਇਆ
ਪਟਿਆਲਾ, 29 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਸਾਲਾਨਾ ਤੇ ਇਨਾਮ ਵੰਡ ਸਮਾਰੋਹ ‘ਐਕਸਲਸੀਆ’ ਬੜੇ ਹੀ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਮਨਾਇਆ। ਸਕੂਲ ਦੇ ਮੁੱਖ ਸਰਪ੍ਰਸਤ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਅਸ਼ੀਰਵਾਦ ਨਾਲ ਸਮਾਗਮ ਦੀ ਸ਼ੁਰੂਆਤ ਹੋਈ।
ਬ
ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਮਨਾਏ ਸਾਲਾਨਾ ਸਮਾਰੋਹ ‘ਐਕਸਲਸੀਆ’ ਦਾ ਦ੍ਰਿਸ਼। ਅਜੀਤ ਤਸਵੀਰ
30-11-2026
ਪਟਿਆਲਾ, 29 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿਖੇ ਸਾਲਾਨਾ ਤੇ ਇਨਾਮ ਵੰਡ ਸਮਾਰੋਹ ‘ਐਕਸਲਸੀਆ’ ਬੜੇ ਹੀ ਸ਼ਾਨੋ-ਸ਼ੌਕਤ ਤੇ ਉਤਸ਼ਾਹ ਨਾਲ ਮਨਾਇਆ। ਸਕੂਲ ਦੇ ਮੁੱਖ ਸਰਪ੍ਰਸਤ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਅਸ਼ੀਰਵਾਦ ਨਾਲ ਸਮਾਗਮ ਦੀ ਸ਼ੁਰੂਆਤ ਹੋਈ। ਇਸ ਮੌਕੇ ਸਕੂਲ ਪ੍ਰਧਾਨ ਸੁਖਵਿੰਦਰਜੀਤ ਕੌਰ, ਸਕੂਲ ਦੇ ਸਿੱਖਿਆ ਨਿਰਦੇਸ਼ਕ ਤੇ ਸਲਾਹਕਾਰ ਐਡਵੋਕੇਟ ਸਰਦਾਰ ਕਰਨ ਰਾਜਬੀਰ ਸਿੰਘ ਅਤੇ ਡਾ. ਸਿਮਰਨ ਸ਼ਾਮਲ ਰਹੇ। ਸਮਾਗਮ ਵਿਚ ਅਮਰਦੀਪ ਸਿੰਘ ਰਾਏ (ਆਈ. ਪੀ. ਐੱਸ.), ਡੀ. ਜੀ. ਪੀ., ਟ੍ਰੈਫਿਕ ਐਂਡ ਰੋਡ ਸੇਫ਼ਟੀ, ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਮਹਿਮਾਨ ਸ੍ਰੀਮਤੀ ਨਵਰੀਤ ਕੌਰ ਸੇਖੋਂ ਏ. ਡੀ. ਸੀ. ਫ਼ਤਹਿਗੜ੍ਹ ਸਾਹਿਬ ਤੇ ਸਿਮਰਪ੍ਰੀਤ ਕੌਰ ਐਡੀਸ਼ਨਲ ਕਮਿਸ਼ਨਰ, ਮਿਊਂਸਪਲ ਕਾਰਪੋਰੇਸ਼ਨ ਪਟਿਆਲਾ ਵੀ ਸ਼ਾਮਿਲ ਸਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਤੇ ਸ਼ਬਦ ਕੀਰਤਨ ਨਾਲ ਕੀਤੀ ਗਈ। ਇਸ ਤੋਂ ਇਲਾਵਾ, ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦੀ ਪੇਸ਼ਕਾਰੀ ਨੇ ਉਨ੍ਹਾਂ ਦੀ ਸਰੀਰਕ ਫੁਰਤੀ, ਖੇਡ ਸਮਰੱਥਾ ਤੇ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਸਮਾਗਮ ਵਿਚ ਇਕ ਹੋਰ ਨਵਾਂ ਰੰਗ ਭਰ ਦਿੱਤਾ। ਇਸ ਮੌਕੇ ਸਨਮਾਨ ਸਮਾਰੋਹ ਦੌਰਾਨ 340 ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਟਰਾਫੀਆਂ, ਸਕਾਲਰ ਬਲੇਜ਼ਰ ਤੇ ਸਕਾਲਰ ਬੈਜ ਦੇ ਕੇ ਸਨਮਾਨਿਤ ਕੀਤਾ। ਨੀਟ, ਜੇ. ਈ. ਈ. ਮੇਨਜ਼ ਤੇ ਕਲੈਟ ਵਰਗੀਆਂ ਵੱਕਾਰੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤੇ ਗਏ। ਇਸ ਤੋਂ ਇਲਾਵਾ ਸਕੂਲ ਦਾ ਵੱਕਾਰੀ ‘ਡਿਸਟਿੰਗੁਇਸ਼ਡ ਐਲੂਮਨੀ ਐਵਾਰਡ’ ਹੇਠ ਲਿਖੀਆਂ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੀਆਂ ਵਿਲੱਖਣ ਪ੍ਰਾਪਤੀਆਂ ਅਤੇ ਸਮਾਜ ਵਿਚ ਪਾਏ ਯੋਗਦਾਨ ਲਈ ਪ੍ਰਦਾਨ ਕੀਤਾ। ਆਪਣੇ ਸੰਬੋਧਨ ਦੌਰਾਨ ਮੁੱਖ ਮਹਿਮਾਨ ਅਮਰਦੀਪ ਸਿੰਘ ਰਾਏ (ਆਈ. ਪੀ. ਐੱਸ.) ਨੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਸਕੂਲ ਵਲੋਂ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਸਮਾਗਮ ਵਿਚ ਮਨਪ੍ਰੀਤ ਕੌਰ, ਡਾ. ਗੁਰਸਿਮਰਤ ਸਿੰਘ ਢਿੱਲੋਂ (ਆਈ. ਪੀ. ਐੱਸ.), ਵਰਿੰਦਰ ਘੁੰਮਣ ਦਾ ਹਰਪ੍ਰੀਤ ਕੌਰ, ਪ੍ਰਿੰਸੀਪਲ ਬੁੱਢਾ ਦਲ ਪਬਲਿਕ ਸਕੂਲ ਅਮਨਦੀਪ ਕੌਰ, ਪ੍ਰਿੰਸੀਪਲ ਸਮਾਣਾ, ਸ਼ਿਲਪੀ ਸ਼ਰਮਾ ਪ੍ਰਿੰਸੀਪਲ ਜ਼ੀਰਕਪੁਰ ਅਤੇ ਭਾਰਤੀ ਕਵਾਤਰਾ ਇੰਚਾਰਜ ਜੂਨੀਅਰ ਵਿੰਗ ਪਟਿਆਲਾ ਵਲੋਂ ਨਿੱਘਾ ਸਵਾਗਤ ਕੀਤਾ।