29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਟੀ. ਬੀ. ਦੀ ਮੁਢਲੀ ਪਛਾਣ ਲਈ ਅੱਜ ਲੱਗੇਗਾ ਮੁਫ਼ਤ ਐਕਸ-ਰੇ ਕੈਂਪ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਟੀ. ਬੀ.

Ad Position 21
No active advertisement
ਅਜੀਤ ਡੈਸਕ 30-11-2026
ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਟੀ. ਬੀ. (ਤਪਦਿਕ) ਦੀ ਬਿਮਾਰੀ ਦੀ ਮੁੱਢਲੀ ਪਛਾਣ ਤੇ ਰੋਕਥਾਮ ਲਈ ਸਿਹਤ ਵਿਭਾਗ ਵਲੋਂ 30 ਨਵੰਬਰ ਨੂੰ ਆਮ ਆਦਮੀ ਕਲੀਨਿਕ, ਮਿੰਨੀ ਸਕੱਤਰੇਤ ਰੋਪੜ ਵਿਖੇ ਮੁਫ਼ਤ ਐਕਸ-ਰੇ ਸਕਰੀਨਿੰਗ ਕੈਂਪ ਲਗਾਇਆ ਜਾਵੇਗਾ। ਕੈਂਪ ਸਵੇਰੇ 9 ਵਜੇ ਸ਼ੁਰੂ ਹੋਵੇਗਾ। ਮੈਡੀਕਲ ਅਫ਼ਸਰ ਡਾ. ਸੁਖਮਨੀਤ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਦੀ ਮੁਫ਼ਤ ਐਕਸ-ਰੇ ਜਾਂਚ ਕੀਤੀ ਜਾਵੇਗੀ, ਤਾਂ ਜੋ ਟੀ. ਬੀ. ਦੇ ਸੰਭਾਵਿਤ ਮਰੀਜ਼ਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਟੀ. ਬੀ. ਇਲਾਜ ਯੋਗ ਬਿਮਾਰੀ ਹੈ ਤੇ ਸਮੇਂ ਸਿਰ ਜਾਂਚ ਕਰਵਾਉਣੀ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਦਵਿੰਦਰਾ ਇੰਟਰਨੈਸ਼ਨਲ ਸਕੂਲ ਭਲਾ ਪਿੰਡ ਵਿਖੇ ਜੈਮਜ਼ ਆਫ ਸਹੋਦਯਾ ਸਕੂਲ ਐਵਾਰਡ ਸਮਾਰੋਹ ਕਰਵਾਇਆ
Ad Position 24