29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਭਲੇ ਵਾਲਾ ਨਹੀਂ, ਸਿਰਫ ਰਾਜਸੀ ਭੁੱਖ-ਨਿਰਮਲ ਭੱਟੀਆ

ਭੁੱਨਰਹੇੜੀ, 29 ਨਵੰਬਰ (ਧਨਵੰਤ ਸਿੰਘ)-ਕਾਂਗਰਸ ਦੇ ਹਲਕਾ ਸਨੌਰ ਤੋਂ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ ਨੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਮੁੜ ਗੱਠਜੋੜ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਦੇ ਭਲੇ ਨਾਲੋਂ ਆਪਣੇ ਸਿਆਸੀ ਹਿੱਤਾਂ ਨੂੰ ਵਧੇਰੇ ਤਰਜੀਹ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਲੰਮੇ ਸਮੇਂ ਤੋਂ ਲਟਕਦੇ ਅਹਿਮ ਮਸਲਿਆਂ ਬਾਰੇ ਸਪੱਸ਼ਟ ਜਵਾਬ ਦਿੱਤੇ ਬਿਨਾਂ ਮੁੜ ਸਿਆਸੀ ਸਾਂਝ ਪਾ ਗਈ ਹੈ।

Ad Position 21
No active advertisement
ਅਜੀਤ ਡੈਸਕ 30-11-2026
ਭੁੱਨਰਹੇੜੀ, 29 ਨਵੰਬਰ (ਧਨਵੰਤ ਸਿੰਘ)-ਕਾਂਗਰਸ ਦੇ ਹਲਕਾ ਸਨੌਰ ਤੋਂ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ ਨੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਮੁੜ ਗੱਠਜੋੜ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਦੇ ਭਲੇ ਨਾਲੋਂ ਆਪਣੇ ਸਿਆਸੀ ਹਿੱਤਾਂ ਨੂੰ ਵਧੇਰੇ ਤਰਜੀਹ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਲੰਮੇ ਸਮੇਂ ਤੋਂ ਲਟਕਦੇ ਅਹਿਮ ਮਸਲਿਆਂ ਬਾਰੇ ਸਪੱਸ਼ਟ ਜਵਾਬ ਦਿੱਤੇ ਬਿਨਾਂ ਮੁੜ ਸਿਆਸੀ ਸਾਂਝ ਪਾ ਗਈ ਹੈ। ਭੱਟੀਆਂ ਨੇ ਕਿਹਾ ਕਿ ਦਰਿਆਈ ਪਾਣੀਆਂ ਦੀ ਵੰਡ, ਚੰਡੀਗੜ੍ਹ ’ਤੇ ਪੰਜਾਬ ਦਾ ਹੱਕ, ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐੱਮ.ਬੀ.) ਵਿਚ ਸੂਬੇ ਦੀ ਨੁਮਾਇੰਦਗੀ, ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨੀ ਦੇ ਮਸਲੇ ਪੰਜਾਬ ਲਈ ਬੇਹੱਦ ਅਹਿਮ ਹਨ। ਇਨ੍ਹਾਂ ਮੁੱਦਿਆਂ ’ਤੇ ਕੇਂਦਰ ਸਰਕਾਰ ਦੀ ਨੀਤੀ ਅਤੇ ਫ਼ੈਸਲਿਆਂ ਨੂੰ ਲੈ ਕੇ ਪੰਜਾਬ ਵਿੱਚ ਲਗਾਤਾਰ ਸਵਾਲ ਉੱਠਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਨੂੰ ਇਨ੍ਹਾਂ ਮਸਲਿਆਂ ’ਤੇ ਆਪਣਾ ਸਾਂਝਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਲੰਮਾ ਸਮਾਂ ਸੱਤਾ ਵਿੱਚ ਭਾਈਵਾਲ ਰਹੇ ਹਨ, ਪਰ ਕਿਸਾਨੀ ਅੰਦੋਲਨ ਅਤੇ ਨੀਤੀਗਤ ਮਤਭੇਦਾਂ ਕਾਰਨ ਦੋਵਾਂ ਪਾਰਟੀਆਂ ਦੇ ਰਾਹ ਵੱਖ ਹੋ ਗਏ ਸਨ। ਹੁਣ ਮੁੜ ਸਿਆਸੀ ਨੇੜਤਾ ਸਬੰਧੀ ਇਹ ਸਵਾਲ ਉੱਠਦਾ ਹੈ,ਕਿ ਕੀ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਕੋਈ ਸਹਿਮਤੀ ਬਣੀ ਹੈ ਜਾਂ ਇਹ ਸਾਰਾ ਯਤਨ ਆਉਣ ਵਾਲੀਆਂ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਤੱਕ ਹੀ ਸੀਮਤ ਹੈ। ਭੱਟੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਮੁੜ ਸਿਆਸੀ ਭਾਈਵਾਲੀ ਦੋਵੇਂ ਪਾਰਟੀਆਂ ਪਾਣੀਆਂ, ਚੰਡੀਗੜ੍ਹ, ਬੀ.ਬੀ.ਐੱਮ.ਬੀ . ਅਤੇ ਕਿਸਾਨੀ ਵਰਗੇ ਸੰਵੇਦਨਸ਼ੀਲ ਮੁੱਦਿਆਂ ’ਤੇ ਕੀ ਰੁਖ਼ ਅਪਣਾਉਣਗੀਆਂ। ਸਿਆਸੀ ਪਾਰਟੀਆਂ ਨੂੰ ਗੱਠਜੋੜ ਕਰਨ ਦਾ ਅਧਿਕਾਰ ਹੈ, ਪਰ ਸੂਬੇ ਦੇ ਹਿੱਤਾਂ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨਾ ਵੀ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਰਪੁਰ ਨੇ ਮੋਹਾਲੀ ਨੂੰ ਹਰਾ ਕੇ ਜਿੱਤਿਆ 13ਵਾਂ ਸਟਾਰ ਵਾਲੀਬਾਲ ਕੱਪ ਅਗਲੀ ਖ਼ਬਰ ਬਿਨਾਂ ਕਿਸੇ ਦਿੱਕਤ ਦੇ ਸਵੈਗਣਨਾ ਤੇ ਗਣਨਾ ਪ੍ਰਕਿਰਿਆ ਪੂਰੀ ਕਰਨ ਲਈ ਸਹੀ ਜਾਣਕਾਰੀ ਤਿਆਰ ਰੱਖਣ ਸ਼ਹਿਰ ਵਾਸੀ-ਕਮਿਸ਼ਨਰ ਪੂ...
Ad Position 24