29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਵਧਦੀ ਸਰਦੀ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਲੋਕਾਂ ਲਈ ਐਡਵਾਈਜ਼ਰੀ ਜਾਰੀ

ਪਟਿਆਲਾ, 29 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸਰਦੀ ਦੇ ਮੌਸਮ ਦੀ ਸ਼ੁਰੂਆਤ ਤੇ ਤਾਪਮਾਨ ਵਿਚ ਲਗਾਤਾਰ ਹੋ ਰਹੀ ਗਿਰਾਵਟ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਵਿਭਾਗ ਪਟਿਆਲਾ ਵਲੋਂ ਲੋਕਾਂ ਨੂੰ ਮੌਸਮ ਵਿਚ ਹੋਣ ਵਾਲੀਆਂ ਤਬਦੀਲੀਆਂ ਕਾਰਨ ਪੈਦਾ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਬਚਾਅ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਪਟਿਆਲਾ ਡਾ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ। ਅਜੀਤ ਤਸਵੀਰ 30-11-2026
ਪਟਿਆਲਾ, 29 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸਰਦੀ ਦੇ ਮੌਸਮ ਦੀ ਸ਼ੁਰੂਆਤ ਤੇ ਤਾਪਮਾਨ ਵਿਚ ਲਗਾਤਾਰ ਹੋ ਰਹੀ ਗਿਰਾਵਟ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਵਿਭਾਗ ਪਟਿਆਲਾ ਵਲੋਂ ਲੋਕਾਂ ਨੂੰ ਮੌਸਮ ਵਿਚ ਹੋਣ ਵਾਲੀਆਂ ਤਬਦੀਲੀਆਂ ਕਾਰਨ ਪੈਦਾ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਬਚਾਅ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਤੇ ਖਾਸ ਕਰਕੇ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਕਿਸੇ ਬਿਮਾਰੀ ਤੋਂ ਪੀੜਤ ਵਿਅਕਤੀਆਂ ਦਾ ਵਿਸ਼ੇਸ਼ ਧਿਆਨ ਰੱਖਣ। ਸਿਵਲ ਸਰਜਨ ਡਾ. ਸੈਲੀ ਜੈਤਲੀ ਨੇ ਦੱਸਿਆ ਕਿ ਸਰਦੀਆਂ ਦੌਰਾਨ ਤਾਪਮਾਨ ਵਿਚ ਗਿਰਾਵਟ ਕਾਰਨ ਖੰਘ, ਜ਼ੁਕਾਮ, ਬੁਖਾਰ, ਸਾਹ ਦੀਆਂ ਬਿਮਾਰੀਆਂ ਤੇ ਨਿਮੋਨੀਆ ਵਰਗੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਠੰਢ ਦਾ ਵਧੇਰੇ ਪ੍ਰਭਾਵ ਛੋਟੇ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਤੇ ਕਮਜ਼ੋਰ ਰੋਗ ਪ੍ਰਤੀਰੋਧਕ ਸ਼ਕਤੀ ਵਾਲੇ ਵਿਅਕਤੀਆਂ ‘ਤੇ ਪੈ ਸਕਦਾ ਹੈ। ਇਸ ਲਈ ਮੌਸਮ ਦੇ ਅਨੁਸਾਰ ਰਹਿਣ-ਸਹਿਣ ਅਤੇ ਖਾਣ-ਪੀਣ ਵਿਚ ਸਾਵਧਾਨੀਆਂ ਵਰਤਣੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਰਦੀ ਦੇ ਮੌਸਮ ਵਿਚ ਸਰੀਰ ਨੂੰ ਠੰਢ ਤੋਂ ਬਚਾਉਣ ਲਈ ਗਰਮ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸਿਰ, ਕੰਨ, ਹੱਥਾਂ ਤੇ ਪੈਰਾਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਖਾਸ ਕਰਕੇ ਸਵੇਰੇ ਅਤੇ ਦੇਰ ਸ਼ਾਮ ਘਰੋਂ ਬਾਹਰ ਨਿਕਲਣ ਸਮੇਂ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ। ਛੋਟੇ ਬੱਚਿਆਂ ਤੇ ਬਜ਼ੁਰਗਾਂ ਨੂੰ ਠੰਢੀ ਹਵਾ ਦੇ ਸਿੱਧੇ ਸੰਪਰਕ ਵਿਚ ਆਉਣ ਤੋਂ ਬਚਾਉਣਾ ਚਾਹੀਦਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਸਰਦੀਆਂ ਦੌਰਾਨ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਬਣਾਈ ਰੱਖਣ ਲਈ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣੀ ਚਾਹੀਦੀ ਹੈ। ਸਰੀਰ ਵਿਚ ਪਾਣੀ ਦੀ ਕਮੀ ਨਾ ਹੋਣ ਦੇਣ ਲਈ ਲੋੜ ਅਨੁਸਾਰ ਪਾਣੀ ਪੀਂਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਨਿਯਮਿਤ ਕਸਰਤ ਅਤੇ ਸਰੀਰਕ ਗਤੀਵਿਧੀਆਂ ਨੂੰ ਵੀ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਗਰਭਵਤੀ ਔਰਤਾਂ ਤੇ ਬਜ਼ੁਰਗਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਆਪਣੀ ਸਿਹਤ ਸੰਬੰਧੀ ਨਿਯਮਿਤ ਜਾਂਚ ਕਰਵਾਉਣ ਅਤੇ ਡਾਕਟਰ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ। ਬੱਚਿਆਂ ਦਾ ਸਰਕਾਰੀ ਸਿਹਤ ਸੰਸਥਾਵਾਂ ਵਿਚ ਨਿਰਧਾਰਤ ਸਮੇਂ ਅਨੁਸਾਰ ਪੂਰਾ ਟੀਕਾਕਰਨ ਯਕੀਨੀ ਬਣਾਇਆ ਜਾਵੇ। ਸਿਵਲ ਸਰਜਨ ਡਾ. ਸੈਲੀ ਜੈਤਲੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਦੀ ਦੇ ਮੌਸਮ ਵਿਚ ਸਿਹਤ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ। ਥੋੜੀ ਜਿਹੀ ਸਾਵਧਾਨੀ, ਸਾਫ਼-ਸਫ਼ਾਈ, ਪੌਸ਼ਟਿਕ ਖੁਰਾਕ ਅਤੇ ਸਮੇਂ ਸਿਰ ਡਾਕਟਰੀ ਸਲਾਹ ਨਾਲ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਤੇ ਬਿਮਾਰੀਆਂ ਦੀ ਰੋਕਥਾਮ ਲਈ ਲਗਾਤਾਰ ਯਤਨਸ਼ੀਲ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਹਰਮੇਸ਼ ਗੋਇਲ ਵਲੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਮੀਤ ਸਿੰਘ ਹਰਿਆਊ ਦਾ ਸਨਮਾਨ ਅਗਲੀ ਖ਼ਬਰ ਹਲਕਾਬੰਦੀ ਤੇ ਐਸ.ਆਈ.ਆਰ. ਰਾਹੀਂ ਲੋਕਤੰਤਰ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰਨ ਸਿਆਸੀ ਪਾਰਟੀਆਂ : ਸੰਯੁਕ...
Ad Position 24