20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮਾਘੀ ਜੋੜ ਮੇਲੇ 'ਤੇ ਪਹਿਲੀ ਵਾਰ ਭਾਜਪਾ ਵੀ ਕਰੇਗੀ ਸਿਆਸੀ ਕਾਨਫ਼ਰੰਸ-ਬਿਕਰਮਜੀਤ ਸਿੰਘ ਚੀਮਾ <br/>

Ad Position 21
No active advertisement
ਅਜੀਤ ਡੈਸਕ 01-01-2026
ਸ੍ਰੀ ਮੁਕਤਸਰ ਸਾਹਿਬ, 31 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਮਾਘੀ ਜੋੜ ਮੇਲੇ 'ਤੇ ਪਹਿਲੀ ਵਾਰ ਸਿਆਸੀ ਕਾਨਫ਼ਰੰਸ ਕਰਨ ਜਾ ਰਹੀ ਹੈ | ਇਸ ਕਾਨਫ਼ਰੰਸ ਦੀ ਤਿਆਰੀ ਸੰਬੰਧੀ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਭਾਜਪਾ ਦੀ ਮੀਟਿੰਗ ਹੋਈ | ਮੀਟਿੰਗ ਵਿਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਉਪ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਘੀ ਜੋੜ ਮੇਲੇ 'ਤੇ ਲੰਮੇ ਸਮੇਂ ਤੋਂ ਸਿਆਸੀ ਪਾਰਟੀਆਂ ਕਾਨਫ਼ਰੰਸ ਕਰਦੀਆਂ ਆ ਰਹੀਆਂ ਹਨ ਪਰ ਭਾਰਤੀ ਜਨਤਾ ਪਾਰਟੀ ਪਹਿਲੀ ਵਾਰ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਦਿਹਾੜੇ 'ਤੇ ਵੱਡੀ ਕਾਨਫ਼ਰੰਸ ਕਰਨ ਜਾ ਰਹੀ ਹੈ | ਇਸ ਸੰਬੰਧ ਵਿਚ ਹੀ ਅੱਜ ਜ਼ਿਲ੍ਹੇ ਦੀ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਕਾਨਫ਼ਰੰਸ ਵਿਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਲਾਹ ਮਸ਼ਵਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਸਬੰਧੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ, ਪੰਜਾਬ ਪਬਲਿਕ ਸਰਵਿਸਿਸ ਕਮਿਸ਼ਨ ਦੇ ਮੈਂਬਰ ਭਾਈ ਰਾਹੁਲ ਸਿੰਘ ਸਿੱਧੂ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ਸਾਬਕਾ ਡੀ.ਟੀ.ਓ., ਸੀਨੀਅਰ ਆਗੂ ਕੁਲਦੀਪ ਸਿੰਘ ਭੰਗੇਵਾਲਾ, ਅਸ਼ਵਨੀ ਗਿਰਧਰ, ਰਵਿੰਦਰ ਕਟਾਰੀਆ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ, ਸਾਬਕਾ ਮੰਡਲ ਪ੍ਰਧਾਨ ਰਾਜ ਕੁਮਾਰ ਮੇਲੂ ਭਟੇਜਾ, ਜ਼ਿਲ੍ਹਾ ਮੀਤ ਪ੍ਰਧਾਨ ਅਖਿਲ ਭਾਰਤੀ, ਪਾਲਾ ਸਿੰਘ ਖੱਪਿਆਂਵਾਲੀ, ਸ਼ਮਿੰਦਰ ਸਿੰਘ ਸੇਖੋਂ, ਨਵੀਨ ਨਵੀ ਮੋਰਵਾਲ, ਨੀਟਾ ਤੰਵਰ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਬੁਲ ਖਰਾਣਾ 'ਚ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ ਅਗਲੀ ਖ਼ਬਰ ਲੰਬੀ ਹਲਕੇ 'ਚ ਨਿੱਜੀਕਰਨ ਵਿਰੁੱਧ ਜਨਤਕ ਜਥੇਬੰਦੀਆਂ ਦਾ ਦੂਜੇ ਦਿਨ ਵੀ ਝੰਡਾ ਮਾਰਚ
Ad Position 24