ਸ੍ਰੀ ਮੁਕਤਸਰ ਸਾਹਿਬ, 31 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜੈ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਗੋਨਿਆਣਾ ਰੋਡ ਸਥਿਤ ਰਾਮ ਬਾਗ਼ ਵਿਖੇ ਬਾਬਾ ਖੇਤਰਪਾਲ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਦੌਰਾਨ ਸੋਨੂੰ ਰੰਗਾ ਤੇ ਪੰਕਜ ਧਮੀਜਾ ਵਲੋਂ ਬਾਬਾ ਖੇਤਰਪਾਲ ਦਾ ਗੁਣਗਾਨ ਕੀਤਾ | ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਧਾਰਮਿਕ ਸਮਾਗਮ ਕਰਵਾਉਣਾ ਸ਼ਲਾਘਾਯੋਗ ਕਦਮ ਹੈ ਤੇ ਸਾਨੂੰ ਸਭ ਨੂੰ ਮਿਲ ਕੇ ਅਜਿਹੇ ਸਮਾਗਮ ਕਰਵਾਉਣੇ ਚਾਹੀਦੇ ਹਨ | ਕੀਰਤਨ ਦੌਰਾਨ ਸੰਗਤਾਂ ਲਈ ਅਟੁੱਟ ਲੰਗਰ ਵਰਤਾਇਆ ਗਿਆ | ਅੰਤ 'ਚ ਸੁਸਾਇਟੀ ਮੈਂਬਰਾਂ ਵਲੋਂ ਹਨੀ ਫ਼ੱਤਣਵਾਲਾ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਟੇਕ ਚੰਦ ਬੱਤਰਾ, ਦੀਪਕ ਕਸਰੀਜਾ, ਪੂਰਨ ਚੰਦ, ਪੰਕਜ ਧਮੀਜਾ, ਨੀਰਜ ਲੂਨਾ, ਸਨਮ ਕੁਮਾਰ ਹਾਜ਼ਰ ਸਨ |