21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਮਾਲਵਾ ਨਹਿਰ ਬਣਾਉਣ ਸੰਬੰਧੀ ਪ੍ਰਸ਼ਾਸਨ ਨੇ ਇਤਰਾਜ਼ ਪ੍ਰਾਪਤ ਕੀਤੇ

Ad Position 21
No active advertisement
ਅਜੀਤ ਡੈਸਕ 01-01-2026
ਗਿੱਦੜਬਾਹਾ, 31 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਰਕਾਰ ਵਲੋਂ ਬਣਾਈ ਜਾਣ ਵਾਲੀ ਮਾਲਵਾ ਨਹਿਰ ਨੂੰ ਲੈ ਕੇ ਇਤਰਾਜ ਜਤਾਉਣ ਦੇ ਅੱਜ ਆਖ਼ਰੀ ਦਿਨ ਗਿੱਦੜਬਾਹਾ ਸਬ ਡਵੀਜ਼ਨ ਅਧੀਨ ਆਉਂਦੇ ਦੋਦਾ, ਗਿਲਜੇਵਾਲਾ, ਸਮਾਘ, ਮਨੀਆਂਵਾਲਾ, ਥਰਾਜਵਾਲਾ, ਲਾਲਬਾਈ, ਫਰਕਸਰ, ਥੇੜ੍ਹੀ ਆਦਿ ਪਿੰਡਾਂ ਦੇ ਕਿਸਾਨਾਂ ਵਲੋਂ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਆਪਣੇ-ਆਪਣੇ ਇਤਰਾਜ਼ ਐੱਸ.ਡੀ.ਐੱਮ. ਜਸਪਾਲ ਸਿੰਘ ਬਰਾੜ ਪਾਸ ਦਰਜ ਕਰਵਾਏ ਗਏ | ਜਾਣਕਾਰੀ ਦਿੰਦੇ ਹੋਏ ਐੱਸ.ਡੀ.ਐੱਮ. ਜਸਪਾਲ ਸਿੰਘ ਬਰਾੜ ਨੇ ਦੱਸਿਆ ਕਿ ਗਿੱਦੜਬਾਹਾ ਸਬ ਡਵੀਜ਼ਨ ਅਧੀਨ ਆਉਂਦੇ 10 ਪਿੰਡਾਂ 'ਚੋਂ ਅੱਜ ਉਨ੍ਹਾਂ ਨੂੰ 180 ਲਿਖ਼ਤੀ ਇਤਰਾਜ਼ ਪ੍ਰਾਪਤ ਹੋਏ ਹਨ | ਉਨ੍ਹਾਂ ਦੱਸਿਆ ਕਿ ਅੱਜ ਇਤਰਾਜ ਪ੍ਰਾਪਤ ਕਰਨ ਦੀ ਆਖ਼ਰੀ ਤਾਰੀਕ ਸੀ ਤੇ ਇਸ ਤੋਂ ਬਾਅਦ ਉਨ੍ਹਾਂ ਵਲੋਂ ਆਏ ਇਤਰਾਜਾਂ ਅਨੁਸਾਰ ਰਿਪੋਰਟ ਤਿਆਰ ਕਰਕੇ ਅਗਲੇਰੀ ਕਾਰਵਾਈ ਲਈ ਭੇਜੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਏ ਲਗਭਗ ਸਾਰੇ ਹੀ ਇਤਰਾਜਾਂ 'ਚ ਕਿਸਾਨਾਂ ਵਲੋਂ ਨਵੀਂ ਨਹਿਰ ਦੇ ਨਿਰਮਾਣ ਨੂੰ ਮੁੱਢੋਂ ਹੀ ਖ਼ਾਰਜ ਕਰਦਿਆਂ ਕਿਹਾ ਕਿ ਇਨ੍ਹਾਂ ਪਿੰਡਾਂ 'ਚ ਪਹਿਲਾਂ ਹੀ ਪਾਣੀ ਬਹੁਤ ਜ਼ਿਆਦਾ ਹੈ |
Ad Position 22
No active advertisement
ਪਿਛਲੀ ਖ਼ਬਰ ਭਾਈਚਾਰਕ ਸਾਂਝ ਐੱਨ.ਜੀ.ਓ. ਨੇ ਲੋੜਵੰਦ ਦਾ ਆਪ੍ਰੇਸ਼ਨ ਕਰਵਾਇਆ ਅਗਲੀ ਖ਼ਬਰ ਮਾਮਲਾ 'ਮਾਲਵਾ' ਨਹਿਰ ਕੱਢਣ ਦਾ
Ad Position 24