05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਚੋਰੀ ਦੇ ਮੋਟਰਸਾਈਕਲ ਸਮੇਤ ਚਾਰ ਵਿਅਕਤੀ ਕਾਬੂ •ਪੰਜ ਮੋਟਰਸਾਈਕਲ ਬਰਾਮਦ

Ad Position 21
No active advertisement
ਅਜੀਤ ਡੈਸਕ 03-01-2026
ਫ਼ਰੀਦਕੋਟ, 2 ਜਨਵਰੀ (ਸਰਬਜੀਤ ਸਿੰਘ)-ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਵੱਖ-ਵੱਖ ਥਾਵਾਂ ਤੋਂ ਚਾਰ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਭਾਈ ਘਨੱਈਆ ਚੌਕ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ ਮਨਦੀਪ ਕੁਮਾਰ ਪੁੱਤਰ ਰੂਪ ਲਾਲ ਵਾਸੀ ਢਾਬ ਸ਼ੇਰ ਸਿੰਘ ਵਾਲਾ, ਸੁਖਦੇਵ ਸਿੰਘ ਸੇਬੂ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਟਿੰਬੀ ਭਰਾਈਆਂ ਤੇ ਕੁਲਵਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਕਥਿਤ ਤੌਰ 'ਤੇ ਬਿਨਾਂ ਨੰਬਰੀ ਚੋਰੀ ਦੇ ਪੈਲਟੀਨਾ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਹੌਲਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਮੁਖਬਰ ਵਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਬਲਜੀਤ ਸਿੰਘ ਬੱਗੀ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਪੱਕਾ ਕਥਿਤ ਤੌਰ 'ਤੇ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਦਾ ਆਦੀ ਹੈ ਅਤੇ ਅੱਜ ਪਿੰਡ ਚੰਦਬਾਜਾ ਵਿਖੇ ਦਾਣਾ ਮੰਡੀ ਵਿਚ ਚੋਰੀ ਦਾ ਮੋਟਰਸਾਈਕਲ ਵੇਚਣ ਦੀ ਤਾਕ ਵਿਚ ਖੜ੍ਹਾ ਹੈ | ਉਨ੍ਹਾਂ ਦੱਸਿਆ ਕਿ ਉਕਤ ਸਥਾਨਕ 'ਤੇ ਰੇਡ ਕਰ ਕੇ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ ਕਥਿਤ ਤੌਰ 'ਤੇ ਚੋਰੀ ਦੇ ਚਾਰ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਗਏ | ਉਨ੍ਹਾਂ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਖੇਤੀ ਵਿਰਾਸਤ ਮਿਸ਼ਨ ਵਲੋਂ ਕਿਸਾਨ ਨਾਲ ਮੀਟਿੰਗ
Ad Position 24