05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 03-01-2026
ਫ਼ਰੀਦਕੋਟ, 2 ਜਨਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਚਹਿਲ ਤੋਂ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਇਕ ਵਿਅਕਤੀ ਪਾਸੋਂ 28 ਨਸ਼ੇ ਦੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਚਹਿਲ ਵਿਖੇ ਸੀਮੈਂਟ ਫੈਕਟਰੀ ਪੁਲ ਸਮੇਨਾਲਾ ਪਹੁੰਚੇ ਤਾਂ ਪਿੰਡ ਚਹਿਲ ਤਰਫੋਂ ਆ ਰਹੇ ਗੋਲਡੀ ਪੁੱਤਰ ਬਾਬੂ ਰਾਮ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 28 ਪਾਬੰਦੀਸ਼ੁਦਾ ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆ ਗਈਆਂ | ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮਾਲਵਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਧਾਰਮਿਕ ਸਮਾਗਮ ਅੱਜ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24