05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮਾਲਵਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਧਾਰਮਿਕ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 03-01-2026
ਫ਼ਰੀਦਕੋਟ, 2 ਜਨਵਰੀ (ਜਸਵੰਤ ਸਿੰਘ ਪੁਰਬਾ)-ਮਾਲਵਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਨਵੇਂ ਸਾਲ ਦੀ ਆਮਦ ਮਾਨਵਤਾ ਦੀ ਭਲਾਈ ਦੀ ਅਰਦਾਸ ਕਰਨ ਵਾਸਤੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਮਾਲਵਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਗਰੁੱਪ ਵਲੋਂ 3 ਜਨਵਰੀ ਨੂੰ ਧਾਰਮਿਕ ਸਮਾਗਮ 'ਚ ਮਾਲਵਾ ਨਰਸਿੰਗ ਕਾਲਜ ਕੋਟਕਪੂਰਾ, ਮਾਲਵਾ ਕਾਲਜ ਆਫ਼ ਐਜੂਕੇਸ਼ਨ, ਮਾਲਵਾ ਡਿਗਰੀ ਕਾਲਜ ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਤੇ ਵਿਦਿਆਰਥੀਆਂ ਵਲੋਂ ਸਾਂਝੇ ਰੂਪ 'ਚ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਕੀਰਤਨੀਏ ਸਿੰਘਾਂ ਵਲੋਂ ਸੰਗਤ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਤਿੰਨੇ ਕਾਲਜਾਂ ਦੀ ਪ੍ਰਬੰਧਕ ਕਮੇਟੀ, ਸਟਾਫ਼ ਤੇ ਵਿਦਿਆਰਥੀ ਮਿਲ ਕੇ 'ਸਰਬੱਤ ਦੇ ਭਲੇ' ਦੀ ਅਰਦਾਸ ਕਰਨਗੇ | ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤੇਗਾ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ •90 ਗੱਟੂ ਕੀਤੇ ਬਰਾਮਦ ਅਗਲੀ ਖ਼ਬਰ ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ
Ad Position 24