ਸ੍ਰੀ ਮੁਕਤਸਰ ਸਾਹਿਬ, 2 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਕੂਲ ਸਿੱਖਿਆ ਵਿਭਾਗ ਪੰਜਾਬ ਤੇ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਸੈਸ਼ਨ 2025-26 ਲਈ ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ ਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 4 ਜਨਵਰੀ ਨੂੰ ਸਮੁੱਚੇ ਪੰਜਾਬ 'ਚ ਤਹਿਸੀਲ ਪੱਧਰ 'ਤੇ ਹੋਵੇਗੀ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਇਹ ਪ੍ਰੀਖਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੋਂਗਾ ਦੀ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਕੁਮਾਰ ਸੋਨੀ ਦੀ ਰਹਿਨੁਮਾਈ ਹੇਠ ਕਰਵਾਈ ਜਾ ਰਹੀ ਹੈ | ਜਸਵਿੰਦਰ ਪਾਲ ਸ਼ਰਮਾ ਵਲੋਂ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਦਫ਼ਤਰ ਵਲੋਂ ਸੰਜੀਵ ਕੁਮਾਰ ਭੱਟੀ ਤੇ ਕਲਰਕ ਜੱਗੀ ਕੁਮਾਰ ਨੇ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 4 ਜਨਵਰੀ ਨੂੰ ਸਵੇਰੇ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਅਤੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਵਿਚ ਅੱਠਵੀਂ ਤੇ ਦਸਵੀਂ ਜਮਾਤ ਦੇ ਕੁੱਲ 4708 ਵਿਦਿਆਰਥੀ ਭਾਗ ਲੈ ਰਹੇ ਹਨ, ਜਿਸ ਲਈ ਸਾਰੇ ਜ਼ਿਲ੍ਹੇ 'ਚ 10 ਸੈਂਟਰ (ਤਹਿਸੀਲ ਸ੍ਰੀ ਮੁਕਤਸਰ ਸਾਹਿਬ 4, ਤਹਿਸੀਲ ਗਿੱਦੜਬਾਹਾ 2, ਤਹਿਸੀਲ ਮਲੋਟ 4) ਬਣਾਏ ਗਏ ਹਨ | ਇਸ ਪ੍ਰੀਖਿਆ ਲਈ ਜ਼ਿਲ੍ਹਾ ਪੱਧਰੀ ਕੰਟਰੌਲ ਰੂਮ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਾਪਤ ਕੀਤਾ ਗਿਆ ਹੈ | ਗੌਰਤਲਬ ਹੈ ਕਿ ਇਸ ਪ੍ਰੀਖਿਆ ਨੂੰ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਸਕਾਲਰਸ਼ਿਪ ਦਿੱਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਲਈ ਹਰਮੀਤ ਸਿੰਘ ਹੈੱਡ ਮਾਸਟਰ, ਦੀਪਕ ਕੁਮਾਰ ਹਿੰਦੀ ਮਾਸਟਰ ਆਪਣਾ ਵਿਸ਼ੇਸ਼ ਯੋਗਦਾਨ ਪਾ ਰਹੇ