05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਹੋਮਿਓਪੈਥਿਕ ਤੇ ਆਯੁਰਵੈਦਿਕ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 03-01-2026
ਸ੍ਰੀ ਮੁਕਤਸਰ ਸਾਹਿਬ, 2 ਜਨਵਰੀ (ਹਰਮਹਿੰਦਰ ਪਾਲ)-ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਗੁਰਪ੍ਰੀਤ ਸਿੰਘ ਤੇ ਜ਼ਿਲ੍ਹਾ ਆਯੁਸ਼ ਕਮੇਟੀ ਅਧੀਨ ਨਵੇਂ ਸਾਲ ਮੌਕੇ ਹੋਮਿਓਪੈਥਿਕ ਤੇ ਅਯੁਰਵੈਦਿਕ ਕੈਂਪ ਗੁਰਦੁਆਰਾ ਤਰਨਤਾਰਨ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ | ਇਸ ਮੌਕੇ ਡਾ. ਰਮਨਦੀਪ ਕੌਰ ਐੱਚ. ਐੱਮ. ਓ., ਡਾ. ਗੀਤਾ ਏ. ਐੱਮ. ਓ., ਡਾ. ਅਮਨਪ੍ਰੀਤ ਕੌਰ ਵਲੋਂ ਹੋੋਮਿਓਪੈਥਿਕ ਦੇ 335 ਤੇ ਅਯੁਰਵੈਦਿਕ ਦੇ 201 ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਡਾ. ਰਮਨਦੀਪ ਕੌਰ ਐੱਚ. ਐੱਮ. ਓ. ਵਲੋਂ ਵੱਡੀ ਗਿਣਤੀ 'ਚ ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਈ ਬਿਮਾਰੀਆਂ ਦੀ ਰੋਕਥਾਮ ਲਈ ਉਪਾਅ ਦੱਸਦੇ ਹੋਏ ਤੰਦਰੁਸਤੀ ਲਈ ਖਾਣ-ਪੀਣ, ਰਹਿਣ-ਸਹਿਣ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਹੋਮਿਓਪੈਥਿਕ ਸਟਾਫ਼ ਗੁਰਦੀਪ ਸਿੰਘ, ਜਸਵਿੰਦਰ ਸਿੰਘ, ਸੀਤਾ ਰਾਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਪੰਨੀਵਾਲਾ ਫੱਤਾ ਦੀ ਮੀਟਿੰਗ
Ad Position 24