ਸ੍ਰੀ ਮੁਕਤਸਰ ਸਾਹਿਬ, 2 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਸਮੂਹ ਅਧਿਕਾਰੀਆਂ, ਕਰਮਚਾਰੀਆਂ, ਅਸਟਾਮ ਫਰੋਸ਼ਾਂ, ਵਸੀਕਾ ਨਵੀਸਾਂ ਤੇ ਟਾਈਪਿਸਟਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਨਵੇਂ ਸਾਲ ਦੀ ਆਮਦ 'ਤੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ | ਇਸ ਮੌਕੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਅਤੇ ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਗੁਰਨਾਮ ਸਿੰਘ ਵਿਰਕ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਪੰਜਾਬ, ਧਨਵੰਤ ਸਿੰਘ ਉਪਲ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਕਰਮਜੀਤ ਸ਼ਰਮਾ ਜ਼ਿਲ੍ਹਾ ਪ੍ਰਧਾਨ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ, ਸ੍ਰੀ ਮੁਕਤਸਰ ਸਾਹਿਬ ਪ੍ਰਬੰਧਕੀ ਕੰਪਲੈਕਸ ਦੇ ਕਰਮਚਾਰੀ, ਸਬ ਡਵੀਜ਼ਨ ਮਲੋਟ ਤੇ ਗਿੱਦੜਬਾਹਾ ਦੇ ਕਰਮਚਾਰੀ ਤੇ ਹੋਰ ਸੰਗਤਾਂ ਹਾਜ਼ਰ ਸਨ |