ਸ੍ਰੀ ਮੁਕਤਸਰ ਸਾਹਿਬ, 2 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਸਕੱਤਰ ਹੈਪੀ ਖੇੜਾ, ਐੱਸ. ਪੀ. ਰਵੀ ਖੇੜਾ ਅਤੇ ਰਾਜੇਸ਼ ਖੇੜਾ ਦੇ ਪਿਤਾ ਤੇ ਪ੍ਰਸਿੱਧ ਰਾਜਨੀਤਕ ਤੇ ਸਮਾਜਿਕ ਸ਼ਖ਼ਸੀਅਤ ਵੇਦ ਪ੍ਰਕਾਸ਼ ਖੇੜਾ ਦੇ ਦਿਹਾਂਤ 'ਤੇ ਸ੍ਰੀ ਮੁਕਤਸਰ ਸਾਹਿਬ ਇਲਾਕੇ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਸੰਤ ਸਿੰਘ ਬਰਾੜ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦਾਸ ਗਿਰਧਰ, ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਾਵਾ ਗੁਰਿੰਦਰ ਸਿੰਘ ਕੋਕੀ, ਟਕਸਾਲੀ ਕਾਂਗਰਸੀ ਆਗੂ ਹਰਬੰਸ ਗਰੀਬ, ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਬਰਾੜ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਨਰਿੰਦਰ ਸਿੰਘ ਕਾਉਣੀ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ ਸਦਰਵਾਲਾ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਬਲਾਕ ਕਾਂਗਰਸ ਕਮੇਟੀ ਸ਼ਹਿਰੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਟੂ ਰੋਮਾਣਾ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਸੰਧੂ ਕਾਨਿਆਂਵਾਲੀ, ਮਾਰਕੀਟ ਕਮੇਟੀ ਬਰੀਵਾਲਾ ਦੇ ਸਾਬਕਾ ਚੇਅਰਮੈਨ ਸੂਬਾ ਸਿੰਘ ਭੁੱਟੀਵਾਲਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਭਿੰਦਰ ਸ਼ਰਮਾ, ਵਪਾਰ ਸੈੱਲ ਦੇ ਚੇਅਰਮੈਨ ਦਰਸ਼ਨ ਗਰੋਵਰ, ਸਾਬਕਾ ਐਡਵੋਕੇਟ ਜਨਰਲ ਰਣਜੀਤ ਸਿੰਘ ਬਰਾੜ ਕਾਉਣੀ, ਗੋਬਿੰਦ ਸਿੰਘ ਦਾਬੜਾ, ਸਾਬਕਾ ਸਰਪੰਚ ਪਾਲ ਸਿੰਘ ਤਖ਼ਤਮਲਾਣਾ, ਅਸ਼ਵਨੀ ਸ਼ਰਮਾ, ਗੁਰਪ੍ਰੀਤ ਸਿੰਘ ਗਿੱਲ, ਜਸਵਿੰਦਰ ਸਿੰਘ ਰਿੰਕੂ ਕਮਰਾ ਆਦਿ ਨੇ ਵੇਦ ਪ੍ਰਕਾਸ਼ ਖੇੜਾ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਇਸ ਦੁੱਖ ਦੀ ਘੜੀ 'ਚ ਖੇੜਾ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ |