ਸ੍ਰੀ ਮੁਕਤਸਰ ਸਾਹਿਬ, 2 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਮੀਟਿੰਗ ਕਰਕੇ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਹਰੀਕੇ ਤੇ ਸਕੱਤਰ ਜੀਵਨ ਸਿੰਘ ਬਧਾਈ ਨੇ ਕਿਹਾ ਕਿ ਮੁੱਖ ਮੰਤਰੀ ਦੇ ਜਪਾਨ ਦੌਰੇ ਦੌਰਾਨ ਉਨ੍ਹਾਂ ਦੀ ਗ਼ੈਰ ਹਾਜ਼ਰੀ 'ਚ ਪੰਜਾਬ 'ਚ ਸਰਕਾਰੀ ਹੈਲੀਕਾਪਟਰ ਦੀ ਹੋ ਰਹੀ ਦੁਰਵਰਤੋਂ ਨੂੰ ਲੈ ਕੇ ਸਵਾਲ ਪੁੱਛਣ ਦੇ ਮਾਮਲੇ ਵਿਚ ਪੱਤਰਕਾਰਾਂ 'ਤੇ ਭਗਵੰਤ ਮਾਨ ਸਰਕਾਰ ਵਲੋਂ ਬਦਲਾਖੋਰੀ ਦੀ ਨੀਤੀ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜੋਕਿ ਬਹੁਤ ਨਿੰਦਣਯੋਗ ਹੈ | ਬੁਲਾਰਿਆਂ ਨੇ ਕਿਹਾ ਕਿ ਡੀ. ਟੀ. ਐੱਫ਼. ਜਨਤਕ ਜਥੇਬੰਦੀਆਂ ਵਲੋਂ ਇਸ ਸੰਬੰਧੀ ਕੀਤੇ ਜਾਣ ਵਾਲੇ ਸੰਘਰਸ਼ 'ਚ ਭਰਵੀਂ ਸ਼ਮੂਲੀਅਤ ਕਰੇਗੀ | ਇਸ ਤੋਂ ਇਲਾਵਾ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਆਗੂ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ | ਇਸ ਤੋਂ ਇਲਾਵਾ ਮੋਗਾ ਜ਼ਿਲ੍ਹੇ 'ਚ ਹਾਦਸੇ ਸਮੇਂ ਜਾਨ ਗਵਾ ਚੁੱਕੇ ਅਧਿਆਪਕ ਜੋੜੇ ਲਈ ਇਨਸਾਫ਼ ਦੀ ਲੜਾਈ 'ਚ ਆਉਣ ਵਾਲੇ ਸਮੇਂ ਕੀਤੇ ਆ ਸੰਘਰਸ਼ 'ਚ ਭਰਵੀਂ ਸ਼ਮੂਲੀਅਤ ਦਾ ਐਲਾਨ ਕੀਤਾ | ਇਸ ਮੌਕੇ ਸੁਰਿੰਦਰ ਸੇਤੀਆ, ਪਰਮਿੰਦਰ ਸਿੰਘ ਖੋਖਰ, ਨੀਰਜ ਬਜਾਜ, ਕੁਲਦੀਪ ਸ਼ਰਮਾ, ਗੁਰਪ੍ਰੀਤ ਸਿੰਘ ਲੰਬੀ, ਤਰਸੇਮ ਸਿੰਘ ਵਣਵਾਲਾ, ਗੁਰਵਰਿਆਮ ਸਿੰਘ ਸਰਾਵਾਂ, ਚਰਨਜੀਤ ਸਿੰਘ ਅਟਵਾਲ, ਸੁਖਜੀਤ ਸਿੰਘ ਥਾਂਦੇਵਾਲਾ, ਕੁਲਵਿੰਦਰ ਸਿੰਘ ਗੁਲਾਬੇਵਾਲਾ, ਰਵਿੰਦਰ ਰਵੀ, ਰਵੀ ਸ਼ਰਮਾ, ਨਛੱਤਰ ਸਿੰਘ ਹਰੀਕੇ, ਉਪਕਾਰ ਸਿੰਘ ਬਰੀਵਾਲਾ, ਰਵਿੰਦਰ ਸਿੰਘ ਗੁਲਾਬੇਵਾਲਾ ਆਦਿ ਹਾਜ਼ਰ ਸਨ |