29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਸਹਾਇਤਾ ਰਾਸ਼ੀ

Ad Position 21
No active advertisement
ਅਜੀਤ ਡੈਸਕ 04-01-2026
ਸ੍ਰੀ ਮੁਕਤਸਰ ਸਾਹਿਬ, 3 ਜਨਵਰੀ (ਹਰਮਹਿੰਦਰ ਪਾਲ)-ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਕਾਰਜਾਂ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 13 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖ਼ਰੀਦਣ ਲਈ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਇਹ ਲੋੜਵੰਦ ਮਰੀਜ਼ ਲੰਮੇ ਸਮੇਂ ਤੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਹਨ, ਪਰ ਦਵਾਈਆਂ ਖ਼ਰੀਦਣ ਤੋਂ ਅਸਮਰਥ ਸਨ | ਇਹ ਸਹਾਇਤਾ ਰਾਸ਼ੀ ਨੂੰ ਸੰਦੀਪ ਸਿੰਘ ਪ੍ਰਬੰਧਕ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਹਾਜ਼ਰੀ ਵਿਚ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਇਨ੍ਹਾਂ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਗਈ | ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪਿ੍ੰਸੀਪਲ, ਬਲਵਿੰਦਰ ਸਿੰਘ ਬਰਾੜ ਰਿਟਾ. ਪਿ੍ੰਸੀਪਲ, ਗੁਰਪਾਲ ਸਿੰਘ ਪਾਲੀ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਬਰਨੇਕ ਸਿੰਘ ਰਿਟਾ. ਲੈਕਚਰਾਰ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟਰੇਲੀਆ, ਸੋਮ ਨਾਥ, ਗੁਰਜੀਤ ਸਿੰਘ ਜੀਤਾ, ਜਤਿੰਦਰ ਸਿੰਘ ਕੈਂਥ, ਹਰਭਗਵਾਨ ਸਿੰਘ ਖੱਪਿਆਂਵਾਲੀ, ਕਾਲਾ ਖੱਪਿਆਂਵਾਲੀ, ਰਣਧੀਰ ਸਿੰਘ ਸਾਗੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੀ ਸ਼ੁਰੂਆਤ 'ਚ ਥਾਣਿਆਂ 'ਚ ਦਿੱਤੀ ਡਿਜ਼ੀਟਲ ਸਮੱਗਰੀ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਾਲੀਬਾਲ ਗਰਾਊਾਡ ਤੇ ਪਾਰਕ ਦਾ ਨੀਂਹ ਪੱਥਰ ਰੱਖਿਆ
Ad Position 24