29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਨਵੇਂ ਸਾਲ 'ਤੇ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸੁੱਖ ਸ਼ਾਂਤੀ ਲਈ ਕੀਤੀ ਅਰਦਾਸ

Ad Position 21
No active advertisement
ਅਜੀਤ ਡੈਸਕ 04-01-2026
ਫ਼ਰੀਦਕੋਟ, 3 ਜਨਵਰੀ (ਜਸਵੰਤ ਸਿੰਘ ਪੁਰਬਾ)-ਨਵੇਂ ਸਾਲ ਦੇ ਪਾਵਨ ਅਵਸਰ 'ਤੇ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਸੰਗਤਾਂ ਦੀ ਚੜ੍ਹਦੀ ਕਲਾ ਅਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ | ਇਸ ਪਾਵਨ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਹੁੰਮ-ਹੁੰਮਾ ਕੇ ਟਿੱਲਾ ਬਾਬਾ ਫ਼ਰੀਦ ਜੀ ਦੇ ਦਰਸ਼ਨਾਂ ਲਈ ਪਹੁੰਚੀਆਂ | ਬਾਬਾ ਫ਼ਰੀਦ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਸਭ ਦੀ ਚੜ੍ਹਦੀ ਕਲਾ ਤੇ ਭਲਾਈ ਲਈ ਅਰਦਾਸ ਕੀਤੀ | ਜਨਰਲ ਸਕੱਤਰ ਸੁਰਿੰਦਰ ਸਿੰਘ ਰੋਮਾਣਾ ਨੇ ਬਾਖ਼ੂਬੀ ਢੰਗ ਨਾਲ ਸਟੇਜ ਸੰਚਾਲਨ ਕਰਦੇ ਹੋਏ ਸਾਰੀਆਂ ਸੰਗਤਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ | ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੇ ਬਾਬਾ ਫ਼ਰੀਦ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਸਮਾਗਮ ਮੌਕੇ ਕਮੇਟੀ ਮੈਂਬਰ ਚਰਨਜੀਤ ਸਿੰਘ ਸੇਖੋਂ, ਦੀਪਇੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਡਾ. ਗੁਰਇੰਦਰ ਮੋਹਨ ਸਿੰਘ, ਕੁਲਜੀਤ ਸਿੰਘ ਮੌਗੀਆਂ ਅਤੇ ਨਰਿੰਦਰਪਾਲ ਸਿੰਘ ਬਰਾੜ ਦੀ ਹਾਜ਼ਰੀ ਰਹੀ | ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਆਤਮਿਕ ਸ਼ਾਂਤੀ, ਸਿਮਰਨ ਅਤੇ ਸੇਵਾ-ਭਾਵਨਾ ਨਾਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੰਘਣੀ ਧੁੰਦ ਕਾਰਨ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਅਗਲੀ ਖ਼ਬਰ ਨਵੇਂ ਸਾਲ ਦੀ ਸ਼ੁਰੂਆਤ 'ਚ ਥਾਣਿਆਂ 'ਚ ਦਿੱਤੀ ਡਿਜ਼ੀਟਲ ਸਮੱਗਰੀ
Ad Position 24