29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮੁਕਤੀਸਰ ਵੈੱਲਫ਼ੇਅਰ ਕਲੱਬ ਨੇ ਰੇਡੀਅਮ ਰਿਫ਼ਲੈਕਟਰ ਟੇਪਾਂ ਲਗਾਈਆਂ

Ad Position 21
No active advertisement
ਅਜੀਤ ਡੈਸਕ 04-01-2026
ਸ੍ਰੀ ਮੁਕਤਸਰ ਸਾਹਿਬ, 3 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸੜਕ ਸੁਰੱਖਿਆ ਮਹੀਨੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੇ ਪੱਧਰ 'ਤੇ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਚਲਾ ਰਹੇ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਰਾਤ ਸਮੇਂ ਸ਼ਹਿਰ ਦੇ ਖ਼ਤਰਨਾਕ ਮੋੜਾਂ 'ਤੇ ਰੇਡੀਅਮ ਰਿਫ਼ਲੈਕਟਰ ਟੇਪਾਂ ਲਗਾਈਆਂ ਗਈਆਂ | ਸੰਸਥਾ ਦੀ ਟੀਮ ਨੇ ਰੇਲਵੇ ਸਟੇਸ਼ਨ, ਮਲੋਟ ਰੋਡ, ਬਠਿੰਡਾ ਰੋਡ, ਕੋਟਕਪੂਰਾ ਰੋਡ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਜਾ ਕੇ ਜੋ ਖ਼ਤਰਨਾਕ ਮੋੜ ਹਨ, ਉਨ੍ਹਾਂ 'ਤੇ ਟੇਪਾਂ ਲਗਾ ਕੇ ਲੋਕਾਂ ਦੀਆਂ ਜਾਨਾਂ ਨੂੰ ਸੁਰੱਖਿਅਤ ਕਰਨ ਲਈ ਉਪਰਾਲਾ ਕੀਤਾ | ਇਸ ਮੌਕੇ ਟੀਮ ਦੇ ਵਿਚ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਦੀਪਾਂਸੂ ਕੁਮਾਰ, ਯੁੱਧਵੀਰ ਸਿੰਘ, ਅਜੇ ਪਾਸੀ, ਨਵਦੀਪ ਸਿੰਘ ਆਦਿ ਹਾਜ਼ਰ ਸਨ | ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਸੜਕੀ ਹਾਦਸਿਆਂ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਸੰਸਥਾ ਦਾ ਮੁੱਖ ਉਦੇਸ਼ ਹੈ | ਉਨ੍ਹਾਂ ਕਿਹਾ ਕਿ ਖ਼ਤਰਨਾਕ ਮੋੜਾਂ ਤੋਂ ਇਲਾਵਾ ਜੋ ਦਰੱਖ਼ਤ ਸੜਕਾਂ ਦੇ ਨਜ਼ਦੀਕ ਆਉਂਦੇ ਹਨ, ਉਨ੍ਹਾਂ 'ਤੇ ਵੀ ਰੇਡੀਅਮ ਟੇਪਾਂ ਲਗਾਈਆਂ ਜਾਣਗੀਆਂ, ਤਾਂ ਜੋ ਰਾਤ ਸਮੇਂ ਕਿਸੇ ਵੀ ਰਾਹਗੀਰ ਨੂੰ ਸਫ਼ਰ ਕਰਦੇ ਸਮੇਂ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਲਗਾਇਆ ਅਗਲੀ ਖ਼ਬਰ ਨਵੇਂ ਸਾਲ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ
Ad Position 24