29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਕੱਲ੍ਹ

Ad Position 21
No active advertisement
ਅਜੀਤ ਡੈਸਕ 04-01-2026
ਫ਼ਰੀਦਕੋਟ, 3 ਜਨਵਰੀ (ਸਤੀਸ਼ ਬਾਗ਼ੀ)-ਰਾਗੀ ਗ੍ਰੰਥੀ ਸਭਾ, ਸਰਬ ਰੋਗ ਕਾ ਅਉਖਦ ਨਾਮ ਮਿਸ਼ਨ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀਬੀਆਂ ਅਤੇ ਹੋਰ ਧਾਰਮਿਕ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 5 ਜਨਵਰੀ ਦਿਨ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨੇੜੇ ਘੰਟਾ ਘਰ ਫ਼ਰੀਦਕੋਟ ਵਿਖੇ ਕੀਤਾ ਜਾਵੇਗਾ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦਿਨ ਸਵੇਰੇ 8 ਵਜੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਅਤੇ ਇਸ ਉਪਰੰਤ 9 ਵਜੇ ਤੱਕ ਮਨੋਹਰ ਕੀਰਤਨ ਹੋਵੇਗਾ | ਇਸੇ ਦਿਨ ਸ਼ਾਮ 6 ਤੋਂ ਰਾਤ 9 ਵਜੇ ਤੱਕ ਕੀਤੇ ਜਾਣ ਵਾਲੇ ਗੁਰਮਤਿ ਸਮਾਗਮ ਵਿਚ ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਫ਼ਰੀਦਕੋਟ ਵਾਲੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਿਵਲ ਪੈਨਸ਼ਨਰ ਐਸੋਸੀਏਸ਼ਨ ਨੇ 42 ਪੈਨਸ਼ਨਰਾਂ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਕੀਤੀ ਮਨਰੇਗਾ ਕਾਨੂੰਨ 'ਚ ਤਬਦੀਲੀ ਲੋਕਾਂ ਨਾਲ ਧੱਕਾ- ਸ਼ਿਮਰੇਵਾਲਾ
Ad Position 24