29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 04-01-2026
ਬਰਗਾੜੀ, 3 ਜਨਵਰੀ (ਲਖਵਿੰਦਰ ਸ਼ਰਮਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਝੱਖੜਵਾਲਾ ਵਿਖੇ ਗੁਰੂ ਨਾਨਕ ਦੇਵ ਚੈਰੀਟੇਬਲ ਬਲੱਡ ਸੈਂਟਰ ਬਠਿੰਡਾ ਵਲੋਂ ਮੈਡੀਕਲ ਪ੍ਰੈਕਟੀਸ਼ਨਰ ਐਸੋ: ਬਲਾਕ ਬਰਗਾੜੀ, ਬਲਾਕ ਬਾਜਾਖਾਨਾ, ਗ੍ਰਾਮ ਪੰਚਾਇਤ ਝੱਖੜਵਾਲਾ, ਲੋਕ ਸੇਵਾ ਸੁਸਾਇਟੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ | ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਖ਼ੂਨਦਾਨ ਕਰਨ ਵਾਲੇ ਸੱਜਣਾਂ ਨੂੰ ਦੁੱਧ ਕੇਲੇ ਆਦਿ ਦਿੱਤੇ ਗਏ ਅਤੇ ਸਰਟੀਫਿਕੇਟ, ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਸਰਪੰਚ ਇੰਦਰਜੀਤ ਸਿੰਘ ਨੇ ਖੁਦ ਖੂਨਦਾਨ ਕਰਨ ਉਪਰੰਤ ਸਮੂਹ ਖੂਨਦਾਨੀਆਂ ਅਤੇ ਗੁਰੂ ਨਾਨਕ ਦੇਵ ਚੈਰੀਟੇਬਲ ਬਲੱਡ ਸੈਂਟਰ ਦਾ ਇਸ ਉਪਰਾਲੇ ਲਈ ਸਮੂਹ ਪੰਚਾਇਤ, ਨਗਰ ਨਿਵਾਸੀਆਂ, ਸਹਿਯੋਗੀਆਂ, ਕਲੱਬਾਂ ਵਲੋਂ ਧੰਨਵਾਦ ਕੀਤਾ | ਐਸੋ: ਦੇ ਪ੍ਰਧਾਨ ਡਾ. ਸਤਨਾਮ ਸਿੰਘ ਸਿੱਧੂ ਨੇ ਖ਼ੂਨਦਾਨ ਕਰਨ ਦੇ ਢੰਗ ਤਰੀਕੇ ਅਤੇ ਖ਼ੂਨਦਾਨ ਕਰਨ ਦੇ ਲਾਭ ਬਾਰੇ ਦੱਸਿਆ ਅਤੇ ਸਭਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਇੰਦਰਜੀਤ ਸਿੰਘ, ਸੂਬੇਦਾਰ ਹਰਦਿਆਲ ਸਿੰਘ, ਪ੍ਰਧਾਨ ਰਵੀਇੰਦਰ ਸਿੰਘ ਰਵੀ, ਅੰਗਰੇਜ਼ ਸਿੰਘ ਖ਼ਾਲਸਾ, ਜਰਨੈਲ ਸਿੰਘ ਖ਼ਾਲਸਾ, ਪੰਚ ਸੇਵਕ ਸਿੰਘ, ਜਸਵੀਰਪਾਲ ਸ਼ਰਮਾ, ਜਰਨੈਲ ਸਿੰਘ, ਮਨਦੀਪ ਸਿੰਘ, ਡਾ. ਗੁਰਜੰਟ ਸਿੰਘ, ਸਮਾਜ ਸੇਵੀ ਮਾਸਟਰ ਜਸਵੰਤ ਸਿੰਘ, ਡਾ. ਨਿਰਮਲ ਸਿੰਘ, ਡਾ. ਗੁਰਚਰਨ ਸਿੰਘ, ਡਾ. ਰਵੀ ਸਿੰਘ, ਡਾ. ਬਿੱਟੂ ਸਿੰਘ, ਡਾ. ਕਰਮਜੀਤ ਸਿੰਘ, ਡਾ. ਧਰਮਿੰਦਰ ਸਿੰਘ, ਡਾ. ਜਗਸੀਰ ਸਿੰਘ, ਡਾ. ਗੁਰਬਖਸ਼ ਸਿੰਘ, ਡਾ. ਸ਼ਿੰਦਰਪਾਲ ਸਿੰਘ, ਡਾ. ਜੀਤ ਖਾਨ, ਬਲਵਿੰਦਰ ਸਿੰਘ, ਕੁਲਵੀਰ ਸਿੰਘ, ਸੁਖਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੋਸ਼ ਲਗਾਉਣ ਤੋਂ ਪਹਿਲਾਂ ਆਤਮ-ਨਿਰੀਖਣ ਕਰੋ-ਚਵਾਨ ਅਗਲੀ ਖ਼ਬਰ ਸਿਵਲ ਪੈਨਸ਼ਨਰ ਐਸੋਸੀਏਸ਼ਨ ਨੇ 42 ਪੈਨਸ਼ਨਰਾਂ ਦਾ ਜਨਮ ਦਿਨ ਮਨਾਇਆ
Ad Position 24