30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਦੇ ਸਾਈਬਰ ਕੈਫ਼ੇ ਵਾਲਿਆਂ ਨੂੰ ਅਹਿਮ ਆਦੇਸ਼ <br/>

Ad Position 21
No active advertisement
ਅਜੀਤ ਡੈਸਕ 04-01-2026
ਮੋਗਾ, 3 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਈਬਰ ਕੈਫ਼ੇ ਮਾਲਕਾਂ ਨੂੰ ਕੁਝ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸ ਦੀ ਪਛਾਣ ਬਾਰੇ ਸਾਈਬਰ ਕੈਫ਼ੇ ਦਾ ਮਾਲਕ ਯਕੀਨੀ ਨਾ ਹੋਵੇ ਉਸ ਨੂੰ ਸਾਈਬਰ ਕੈਫ਼ੇ ਦੇ ਪ੍ਰਯੋਗ ਤੋਂ ਵਰਜਿਤ ਕਰਨਾ ਚਾਹੀਦਾ ਹੈ | ਆਉਣ ਵਾਲੇ/ਪ੍ਰਯੋਗ ਕਰਤਾਵਾਂ ਦੀ ਪਛਾਣ ਰਜਿਸਟਰ ਵਿਚ ਦਰਜ ਕਰਨੀ, ਰਜਿਸਟਰ ਵਿਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿਚ ਉਸ ਦਾ ਨਾਂਅ, ਪਤਾ, ਟੈਲੀਫ਼ੋਨ ਨੰਬਰ ਅਤੇ ਪਛਾਣ ਸਬੂਤ ਆਦਿ ਦਰਜ ਕਰਵਾਉਣਾ ਯਕੀਨੀ ਬਣਾਇਆ ਜਾਵੇ | ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਤੇ ਫ਼ੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਵੇ | ਮੇਨ ਸਰਵਰ ਵਿਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਿਆ ਜਾਵੇ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿਚ ਘੱਟ ਤੋਂ ਘੱਟ 6 ਮਹੀਨੇ ਤੱਕ ਰੱਖਿਆ ਜਾਵੇ | ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫ਼ੇ ਦੇ ਮਾਲਕ ਇਸ ਦੀ ਸੂਚਨਾ ਪੁਲਿਸ ਸਟੇਸ਼ਨ ਨੂੰ ਜ਼ਰੂਰ ਦੇਣ | ਵਿਅਕਤੀ ਦੁਆਰਾ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ ਹੋਣਾ ਲਾਜ਼ਮੀ ਹੈ | ਇਹ ਪਾਬੰਦੀ ਆਦੇਸ਼ 28 ਫਰਵਰੀ 2026 ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਕਾਲੇਕੇ ਤੇ ਹੋਰ ਆਗੂਆਂ ਨੇ ਰਾਜ ਕਮਲ ਲੂੰਬਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ <br/> ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤੱਕ ਸਜਾਏ ਜਾ ਰਹੇ ਨਗਰ ਕੀਰਤਨ 'ਚ ਵੱਧ ਤੋਂ ਵੱਧ ਸੰਗਤ ਸ਼ਮੂਲੀਅਤ ਕਰੇ-ਜਥੇਦਾਰ ਗੜਗੱਜ <br/>
Ad Position 24