30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸੱਚ ਉਜਾਗਰ ਕਰਨ ਵਾਲੇ ਪੱਤਰਕਾਰਾਂ ਨੂੰ ਪੁਲਿਸ ਕੇਸ ਦਾ ਕਰਨਾ ਪੈ ਰਿਹਾ ਸਾਹਮਣਾ-ਸਨੀ ਗਿੱਲ <br/>

Ad Position 21
No active advertisement
ਅਜੀਤ ਡੈਸਕ 04-01-2026
ਮੋਗਾ, 3 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੁੱਖ ਮੰਤਰੀ ਵਲੋਂ ਆਪਣੇ ਵਿਦੇਸ਼ੀ ਦੌਰੇ ਦੌਰਾਨ ਵਰਤੇ ਗਏ ਹੈਲੀਕਾਪਟਰ ਦੇ ਮਾਮਲੇ 'ਚ ਸੱਚ ਨੂੰ ਉਜਾਗਰ ਕਰਨ ਵਾਲੇ ਕੁਝ ਪੱਤਰਕਾਰਾਂ 'ਤੇ ਲੁਧਿਆਣਾ ਦੀ ਸਾਈਬਰ ਸੈੱਲ ਪੁਲਿਸ ਵਲੋਂ ਸਰਕਾਰ ਦੀ ਸ਼ਹਿ 'ਤੇ ਮਾਮਲਾ ਦਰਜ ਕਰਨਾ ਸੱਚ ਦੀ ਆਵਾਜ਼ ਨੂੰ ਦਬਾਉਣਾ ਹੈ ਅਤੇ ਅਜਿਹਾ ਕਰ ਕੇ ਲੋਕਤੰਤਰ ਦੇ ਚੌਥੇ ਥੰਮ੍ਹ ਵਜੋਂ ਜਾਣੇ ਜਾਂਦੇ ਮੀਡੀਆ 'ਤੇ ਹਮਲਾ ਕੀਤਾ ਹੈ ਜੋ ਕਿ ਪੂਰੀ ਤਰ੍ਹਾਂ ਨਿੰਦਣਯੋਗ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਨੂੰ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀ ਦੱਸਦੀ ਹੈ ਅਤੇ ਇਸ ਨੂੰ ਸੁਰੱਖਿਆ ਦੇ ਮਾਮਲੇ ਨਾਲ ਜੋੜ ਰਹੇ ਹਨ ਜੋ ਕਿ ਹਾਸੋਹੀਣੀ ਗੱਲ ਹੈ ਜਦ ਕਿ ਇਹ ਮਾਮਲਾ ਸੂਬੇ ਦੀ ਆਰਥਿਕਤਾ ਨਾਲ ਜੁੜਿਆ ਹੋਇਆ ਹੈ ਕਿਉਂਕਿ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ 'ਤੇ ਜੋ ਕਰਜ਼ੇ ਦਾ ਬੋਝ ਪਾਇਆ ਹੈ ਉਸ ਨਾਲ ਪੰਜਾਬ ਦੀ ਆਰਥਿਕਤਾ ਪੂਰੀ ਤਰ੍ਹਾਂ ਡੋਲ ਗਈ ਹੈ ਅਤੇ ਸਰਕਾਰ ਆਪਣੀਆਂ ਖ਼ਾਮੀਆਂ ਨੂੰ ਛੁਪਾਉਣ ਲਈ ਹੀ ਅਜਿਹੇ ਹੱਥਕੰਡੇ ਵਰਤ ਰਹੀ ਹੈ | ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਆਪ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਇਸ ਫ਼ੇਲ੍ਹ ਹੋਈ ਸਰਕਾਰ ਨੂੰ ਲੋਕ ਸਾਲ 2027 ਦੀਆਂ ਚੋਣਾਂ ਵਿਚ ਸਬਕ ਸਿਖਾ ਦੇਣਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੱਤਰਕਾਰ ਭਾਈਚਾਰੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇਗਾ |

Ad Position 22
No active advertisement
ਪਿਛਲੀ ਖ਼ਬਰ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਸੰਬੰਧੀ ਦਿੱਤੀ ਜਾਣਕਾਰੀ <br/> ਅਗਲੀ ਖ਼ਬਰ ਨਵੇਂ ਸਾਲ ਦੀ ਸ਼ੁਰੂਆਤ ਭਜਨ ਗਾਇਨ ਨਾਲ ਕੀਤੀ <br/>
Ad Position 24