30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 04-01-2026
ਗਿੱਦੜਬਾਹਾ, 3 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਦੀ ਪ੍ਰਬੰਧਕੀ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਗਲੀਆਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਰਤਿਆ | ਨਗਰ ਕੀਰਤਨ ਦੌਰਾਨ ਸੁੰਦਰ ਪਾਲਕੀ ਸਾਹਿਬ ਵਿਚ ਸ਼ੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੰਗਤਾਂ ਨਤਮਸਤਕ ਹੋਈਆਂ | ਨਗਰ ਕੀਰਤਨ ਵਿਚ ਵੱਡੀ ਗਿਣਤੀ 'ਚ ਸ਼ਾਮਿਲ ਹੋਈਆ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਪਿੱਛੇ-ਪਿੱਛੇ ਜਾ ਰਹੀਆਂ ਸਨ | ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਨੂੰ ਰਾਗੀ ਜਥੇ ਤੇ ਢਾਡੀ ਜਥਿਆਂ ਨੇ ਰਸਭਿੰਨਾ ਕੀਰਤਨ ਕਰਕੇ ਨਿਹਾਲ ਕੀਤਾ | ਨਗਰ ਕੀਰਤਨ ਦੌਰਾਨ ਗਤਕਾ ਪਾਰਟੀ ਵਲੋਂ ਵੀ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ ਗਏ | ਨਗਰ ਕੀਰਤਨ ਦੀ ਆਮਦ ਦੀ ਖ਼ੁਸ਼ੀ 'ਚ ਸ਼ਹਿਰ ਵਾਸੀਆਂ ਵਲੋਂ ਸੰਗਤਾਂ ਲਈ ਜਗ੍ਹਾ-ਜਗ੍ਹਾ ਲੰਗਰ ਤੇ ਸਵਾਗਤੀ ਗੇਟ ਲਗਾਏ ਗਏ | ਇਸ ਮੌਕੇ ਪੰਜਾਬ ਹੋਮਿਓਪੈਥੀ ਕੌਂਸਲ ਦੇ ਸਾਬਕਾ ਚੇਅਰਮੈਨ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ 5 ਜਨਵਰੀ ਦਿਨ ਸੋਮਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ 9 ਵਜੇ ਤੋਂ 11:30 ਵਜੇ ਤੱਕ ਗੁਰਬਾਣੀ ਕੀਰਤਨ ਹੋਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ 13 ਸਾਲਾਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲੜੀਵਾਰ ਕਥਾ ਸੰਪੂਰਨ ਅਗਲੀ ਖ਼ਬਰ ਸੰਸਦ ਮੈਂਬਰ ਘੁਬਾਇਆ ਵਲੋਂ ਦਿੱਗਜ ਆਗੂ ਵੇਦ ਪ੍ਰਕਾਸ਼ ਖੇੜਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ
Ad Position 24