30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

13 ਸਾਲਾਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲੜੀਵਾਰ ਕਥਾ ਸੰਪੂਰਨ

Ad Position 21
No active advertisement
ਅਜੀਤ ਡੈਸਕ 04-01-2026
ਸ੍ਰੀ ਮੁਕਤਸਰ ਸਾਹਿਬ, 3 ਜਨਵਰੀ (ਹਰਮਹਿੰਦਰ ਪਾਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਲੜੀਵਾਰ ਕਥਾ ਦੀ 13 ਸਾਲਾਂ ਬਾਅਦ ਸੰਪੂਰਨਤਾ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਬੜੀ ਸ਼ਰਧਾ, ਸਤਿਕਾਰ ਤੇ ਭਗਤੀ ਭਾਵ ਨਾਲ ਕੀਤੀ ਗਈ | ਇਸ ਪਾਵਨ ਮੌਕੇ ਸ੍ਰੀ ਅੰਮਿ੍ਤਸਰ ਸਾਹਿਬ ਸਥਿਤ ਸ੍ਰੀ ਦਰਬਾਰ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਕੇਵਲ ਸਿੰਘ ਵਲੋਂ ਕਥਾ ਦੀ ਸੰਪੂਰਨਤਾ ਕਰਵਾਈ ਗਈ | ਸਮਾਗਮ ਮੌਕੇ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਪਹੁੰਚੀਆਂ | ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਗੁਰੂਘਰ ਦੀਆਂ ਖ਼ੁਸ਼ੀਆਂ ਵਿਚ ਭਾਗ ਲਿਆ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ | ਕਥਾ ਦੀ ਸੰਪੂਰਨਤਾ ਮੌਕੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਦਾ ਭਾਈ ਕੇਵਲ ਸਿੰਘ ਤੇ ਸੰਗਤਾਂ ਵਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਕਥਾ ਦੀ ਆਰੰਭਤਾ ਸਾਲ 2012 ਵਿਚ ਕੀਤੀ ਗਈ ਸੀ, ਜੋ ਹੁਣ ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਸੰਪੂਰਨ ਹੋਈ ਹੈ | ਉਨ੍ਹਾਂ ਦੱਸਿਆ ਕਿ ਅੱਜ ਤੋਂ ਜਪੁਜੀ ਸਾਹਿਬ ਜੀ ਦੀ ਕਥਾ ਦੀ ਆਰੰਭਤਾ ਵੀ ਕੀਤੀ ਜਾਵੇਗੀ | ਇਸ ਪਾਵਨ ਸਮਾਗਮ ਵਿਚ ਜਥੇਦਾਰ ਨਵਤੇਜ ਸਿੰਘ ਕਾਉਣੀ, ਨਿਰਮਲਜੀਤ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਭਾਈ ਜਗਬੀਰ ਸਿੰਘ ਹੈੱਡ ਗ੍ਰੰਥੀ, ਕੁਲਵੰਤ ਸਿੰਘ ਅਕਾਊਾਟੈਂਟ, ਸੁਖਦੇਵ ਸਿੰਘ ਮੀਤ ਮੈਨੇਜਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਪੂਜਾ ਰਾਣੀ ਗਿੱਦੜਬਾਹਾ ਬਲਾਕ ਮਹਿਲਾ ਕਾਂਗਰਸ ਦੀ ਪ੍ਰਧਾਨ ਬਣੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24