31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮਿ੍ਤਕ ਅਧਿਆਪਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਅਧਿਆਪਕ ਜਥੇਬੰਦੀਆਂ ਵਲੋਂ ਸੰਘਰਸ਼ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 04-01-2026
ਮੋਗਾ, 3 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਆਪਣੀ ਪਤਨੀ ਨੂੰ ਡਿਊਟੀ 'ਤੇ ਛੱਡਣ ਜਾ ਰਹੇ ਅਧਿਆਪਕ ਜਸਕਰਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਅਧਿਆਪਕਾ ਕਮਲਜੀਤ ਕੌਰ ਦੀ ਸੜਕ ਹਾਦਸੇ ਦੌਰਾਨ ਹੋਈ ਦਰਦਨਾਕ ਮੌਤ ਉਪਰੰਤ ਪੰਜਾਬ ਸਰਕਾਰ ਵਲੋਂ ਐਲਾਨੀ 10-10 ਲੱਖ ਰੁਪਏ ਦੀ ਮਾਮੂਲੀ ਸਹਾਇਤਾ ਰਾਸ਼ੀ ਨੂੰ ਨਕਾਰਦਿਆਂ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਨੇ ਇਸ ਨੂੰ ਅਧਿਆਪਕ ਵਰਗ ਨਾਲ ਕੋਝਾ ਮਜ਼ਾਕ ਕਰਾਰ ਦਿੰਦੇ ਹੋਏ 18 ਜਨਵਰੀ ਨੂੰ ਮੋਗਾ ਵਿਖੇ ਵਿਸ਼ਾਲ ਸੂਬਾ ਪੱਧਰੀ ਇਨਸਾਫ਼ ਰੈਲੀ ਕਰਨ ਦਾ ਐਲਾਨ ਕੀਤਾ ਹੈ | ਸਥਾਨਕ ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਦੀ ਸੂਬਾਈ ਲੀਡਰਸ਼ਿਪ ਵਲੋਂ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਪੰਜਾਬ ਸਰਕਾਰ ਦੇ ਚੋਣ ਡਿਊਟੀਆਂ ਦੌਰਾਨ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਕਸ ਪ੍ਰਬੰਧਾਂ ਕਾਰਨ ਜਾਨ ਗੁਆਉਣ ਵਾਲੇ ਅਧਿਆਪਕ ਜੋੜੇ ਪ੍ਰਤੀ ਸੰਵੇਦਨਹੀਣ ਅਤੇ ਪੱਖਪਾਤੀ ਰਵੱਈਏ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ 18 ਜਨਵਰੀ ਨੂੰ ਜਿੱਥੇ ਸਥਾਨਕ ਦਾਣਾ ਮੰਡੀ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ, ਉੱਥੇ ਇਸ ਰੈਲੀ ਦੀ ਲਾਮਬੰਦੀ ਲਈ ਸਾਰੇ ਜ਼ਿਲਿ੍ਹਆਂ ਵਿਚ 5 ਜਨਵਰੀ ਨੂੰ ਸਾਂਝੀਆਂ ਮੀਟਿੰਗਾਂ ਕਰ ਕੇ ਸਮੂਹ ਅਧਿਆਪਕ ਜਥੇਬੰਦੀਆਂ 'ਤੇ ਆਧਾਰਿਤ ਗਠਿਤ ਅਧਿਆਪਕ ਇਨਸਾਫ਼ ਕਮੇਟੀ ਦੇ ਬੈਨਰ ਹੇਠ ਕੈਂਡਲ ਮਾਰਚ ਕੀਤੇ ਜਾਣਗੇ | ਇਸ ਮੌਕੇ ਸੂਬਾਈ ਅਧਿਆਪਕ ਆਗੂਆਂ ਦਿਗਵਿਜੇਪਾਲ ਸ਼ਰਮਾ, ਕੁਲਦੀਪ ਸਿੰਘ ਦੌੜਕਾ, ਵਿਕਰਮ ਦੇਵ ਸਿੰਘ, ਬਲਜਿੰਦਰ ਸਿੰਘ ਧਾਲੀਵਾਲ, ਲਛਮਣ ਸਿੰਘ ਨਬੀਪੁਰ, ਪ੍ਰਗਟਜੀਤ ਕਿਸ਼ਨਪੁਰਾ, ਦੀਪਕ ਕੰਬੋਜ, ਹਰਜੰਟ ਸਿੰਘ ਬੋਡੇ, ਜਸਵਿੰਦਰ ਨਿਹਾਲ ਸਿੰਘ ਵਾਲਾ, ਸੁਰਿੰਦਰ ਕੰਬੋਜ, ਜਸਵਿੰਦਰ ਐਤੀਆਣਾ, ਗੁਰਿੰਦਰਜੀਤ ਸਿੱਧੂ, ਸਤਨਾਮ ਸਿੰਘ ਫਗਵਾੜਾ, ਗੁਰਿੰਦਰਜੀਤ ਸਿੱਧੂ, ਸੋਹਣ ਸਿੰਘ, ਬਲਿਹਾਰ ਬੱਲੀ, ਇੰਦਰਪਾਲ ਸਿੰਘ ਅਤੇ ਰਾਕੇਸ਼ ਕੁਮਾਰ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਜਥੇਬੰਦੀਆਂ ਵਲੋਂ ਸਥਾਨਕ ਪੱਧਰ 'ਤੇ ਡਿਊਟੀਆਂ ਲਾਉਣ ਦੀ ਵਾਰ ਵਾਰ ਮੰਗ ਕਰਨ ਦੇ ਬਾਵਜੂਦ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਸ਼ਾਸਨ ਵਲੋਂ ਦੂਰ-ਦੁਰਾਡੇ ਡਿਊਟੀਆਂ ਲਗਾਈਆਂ ਗਈਆਂ ਜਿਸ ਕਾਰਨ ਧੁੰਦ ਦੇ ਮੌਸਮ ਵਿਚ ਅਧਿਆਪਕ ਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਜਾਨ ਜੋਖ਼ਮ ਵਿਚ ਪਾ ਕੇ ਡਿਊਟੀ ਵਾਲੇ ਸਥਾਨ 'ਤੇ ਪੁੱਜੇ | ਇਸੇ ਦਿਨ ਜਿੱਥੇ ਮੋਗਾ ਜ਼ਿਲ੍ਹੇ ਦੇ ਇਨ੍ਹਾਂ ਦੋ ਅਧਿਆਪਕਾਂ ਨੂੰ ਆਪਣੀ ਜਾਨ ਗਵਾਉਣੀ ਪਈ, ਉੱਥੇ ਚੋਣ ਡਿਊਟੀ 'ਤੇ ਜਾ ਰਹੀ ਸੰਗਰੂਰ ਜ਼ਿਲ੍ਹੇ ਦੀ ਅਧਿਆਪਕਾ ਰਾਜਵੀਰ ਕੌਰ ਦੇ ਵੀ ਇਸੇ ਤਰ੍ਹਾਂ ਦੀ ਹੋਈ ਦੁਰਘਟਨਾ ਕਾਰਨ ਗੰਭੀਰ ਸੱਟਾਂ ਲੱਗੀਆਂ ਜਿਨ੍ਹਾਂ ਦਾ ਹਾਲੇ ਵੀ ਇਲਾਜ ਚੱਲ ਰਿਹਾ ਹੈ | ਮੀਟਿੰਗ ਦੀ ਸਮਾਪਤੀ ਉਪਰੰਤ ਅਧਿਆਪਕ ਜਥੇਬੰਦੀਆਂ ਦੇ ਸੂਬਾਈ ਵਫ਼ਦ ਵਲੋਂ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਮੰਗਾਂ ਨਾ ਮੰਨਣ ਸਬੰਧੀ ਰੋਸ ਦਰਜ ਕਰਵਾਇਆ ਗਿਆ | ਇਸ ਮੌਕੇ ਹਰਦੀਪ ਟੋਡਰਪੁਰ, ਤੇਜਿੰਦਰ ਸਿੰਘ ਸ਼ਾਹ, ਸੁਰਿੰਦਰ ਸਿੰਘ ਸਿੱਧੂ, ਜਤਿੰਦਰ ਸਿੰਘ, ਰਜੀਵ ਬਰਨਾਲਾ, ਬੇਅੰਤ ਸਿੰਘ ਫੁੱਲੇਵਾਲ, ਗੁਰਸ਼ਰਨ, ਗਗਨਦੀਪ ਸਿੰਘ, ਜਸਕਰਨਜੀਤ ਸਿੰਘ, ਬੂਟਾ ਸਿੰਘ, ਰਾਕੇਸ਼ ਗਰਗ, ਸ਼ਲਿੰਦਰ ਕੰਬੋਜ, ਸੁਖਜਿੰਦਰ ਸਿੰਘ, ਸੁਰਿੰਦਰ ਸ਼ਰਮਾ, ਕੁਲਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਅਮਨਦੀਪ ਸਿੰਘ, ਨਿਰਮਲਜੀਤ ਸਿੰਘ, ਸੁਖਪਾਲਜੀਤ ਸਿੰਘ, ਵੀਰ ਸਿੰਘ, ਹੈਪੀ ਸਿੰਘ, ਹਰਜਿੰਦਰ ਸਿੰਘ, ਹਰਵਿੰਦਰ ਸਿੰਘ ਮਾਰਸ਼ਲ, ਗੁਰਬਖ਼ਸ਼ ਸਿੰਘ, ਜਤਿੰਦਰਪਾਲ ਸਿੰਘ ਖੋਸਾ, ਰਿਆਜ਼ ਮੁਹੰਮਦ, ਬਲਜੀਤ ਸਿੰਘ, ਅਸ਼ੋਕ ਕੁਮਾਰ, ਸੁਰਜੀਤ ਸਿੰਘ, ਜਤਿੰਦਰ ਸਿੰਘ ਆਦਿ ਅਧਿਆਪਕ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰਿਆਂ ਵਲੋਂ ਚਲਾਈਆਂ ਗੋਲੀਆਂ ਕਾਰਨ ਦਹਿਸ਼ਤ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ <br/>
Ad Position 24