ਬਾਘਾ ਪੁਰਾਣਾ, 4 ਜਨਵਰੀ (ਟਿੰਕੂ ਕਾਠਪਾਲ)-ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਬਾਘਾ ਪੁਰਾਣਾ ਵਿਖੇ ਕਿਸਾਨ, ਮਜ਼ਦੂਰ, ਮੁਲਾਜ਼ਮ, ਬਿਜਲੀ ਮੁਲਾਜ਼ਮ, ਟੈਕਨੀਕਲ ਸਰਵਿਸਿਜ਼, ਨੌਜਵਾਨ, ਸਟੂਡੈਂਟ ਜਥੇਬੰਦੀਆਂ ਵਲੋਂ ਬਿਜਲੀ ਸੋਧ ਬਿੱਲ, ਬੀਜ ਬਿੱਲ, ਲੇਬਰ ਕੋਡ ਬਿੱਲ, ਮਗਨਰੇਗਾ ਨੂੰ ਜੀ ਰਾਮ ਜੀ ਨਾਮ ਬਦਲਣ, ਵਪਾਰੀਕਰਨ ਤੇ ਕਾਰਪੋਰੇਟ ਘਰਾਣਿਆਂ ਨੂੰ ਬੜ੍ਹਾਵਾ ਦੇਣ ਤੇ ਨਿੱਜੀਕਰਨ ਦੇ ਵਿਰੋਧ ਵਿਚ ਬਾਘਾ ਪੁਰਾਣਾ ਦੀ ਅਨਾਜ ਮੰਡੀ ਤੋਂ ਮੋਟਰਸਾਈਕਲ ਮਾਰਚ ਕੱਢਿਆ ਗਿਆ | ਇਸ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਜਸਮੇਲ ਸਿੰਘ ਰਾਜੇਆਣਾ, ਸੁਖਵਿੰਦਰ ਸਿੰਘ ਲੰਗੇਆਣਾ ਬੀ.ਕੇ.ਯੂ. ਉਗਰਾਹਾਂ, ਮੇਜਰ ਸਿੰਘ ਕਾਲੇਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ, ਕਸ਼ਮੀਰ ਸਿੰਘ ਭੇਖਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਮੇਜਰ ਸਿੰਘ ਬੀ.ਕੇ.ਯੂ. ਲੱਖੋਵਾਲ, ਸਵਰਨ ਸਿੰਘ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਪੈੱ੍ਰਸ ਨੋਟ ਜ਼ਰੀਏ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਮੋਟਰਸਾਈਕਲ ਮਾਰਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਮੁਲਾਜ਼ਮ, ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵਲੋਂ ਬਿਜਲੀ ਬਿੱਲ 2025, ਬੀਜ ਬਿੱਲ 2025 ਨੂੰ ਵਾਪਸ ਲੈਣ, ਜਨਤਕ ਖੇਤਰ ਦੇ ਨਿੱਜੀਕਰਨ ਅਤੇ ਸਰਕਾਰੀ ਤੇ ਜਨਤਕ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਵਿਰੁੱਧ ਅਤੇ ਚਾਰ ਲੇਬਰ ਕੋਡ ਰੱਦ ਕਰਵਾਉਣ ਲਈ ਇਕ ਵੱਡੀ ਜਨਤਕ ਲਾਮਬੰਦੀ ਕਰਦੇ ਹੋਏ, ਇਸ ਦੇ ਵਿਰੋਧ 'ਚ ਕੱਢਿਆ ਗਿਆ ਹੈ, ਜਿਸ ਦੀ ਅਗਵਾਈ ਇਸ ਪ੍ਰੋਗਰਾਮ ਤਹਿਤ ਬਣੀ ਛੇ ਮੈਂਬਰੀ ਕਮੇਟੀ ਨੇ ਕੀਤੀ | ਆਗੂਆਂ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਨੂੰ ਜਨਤਕ ਸੇਵਾ ਦੀ ਥਾਂ ਮੰਡੀ ਦੀ ਵਸਤੂ ਬਣਾਉਣ ਦੇ ਇਰਾਦੇ ਨਾਲ ਲਿਆਂਦੇ ਜਾ ਰਹੇ ਬਿਜਲੀ ਬਿੱਲ 2025 ਨੂੰ ਆਮ ਲੋਕਾਂ ਵਿਰੁੱਧ ਮੋਦੀ ਸਰਕਾਰ ਵਲੋਂ ਵਿੱਢੇ ਕਾਰਪੋਰੇਟ ਪੱਖੀ ਹਮਲੇ ਦੀ ਅਗਲੀ ਕੜੀ ਵਜੋਂ ਸਮਝਦਿਆਂ ਇਸ ਨੂੰ ਵਾਪਸ ਕਰਵਾਉਣ ਲਈ ਮੋਰਚੇ ਦੇ ਸੱਦੇ ਤੇ ਜਨਤਕ ਲਾਮਬੰਦੀ ਕਰਕੇ ਘਰ-ਘਰ ਸੰਘਰਸ਼ ਦਾ ਸੁਨੇਹਾ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਕੇ, ਦੋ ਵਰਕੀ ਲੀਫਲੇਟ ਵੰਡਣ ਤੋਂ ਇਲਾਵਾ ਝੰਡਾ ਤੇ ਢੋਲ ਮਾਰਚ ਜਾਗੋ, ਰੈਲੀਆਂ ਅਤੇ ਮੁਜ਼ਾਹਰੇ ਕਰਕੇ ਜਨਤਕ ਮੁਹਿੰਮ ਨੂੰ ਤੇਜ ਕੀਤਾ ਜਾਵੇਗਾ, 16 ਜਨਵਰੀ ਨੂੰ ਡੀ.ਸੀ. ਦਫ਼ਤਰ ਮੋਗਾ ਵਿਖੇ ਇਕ ਦਿਨ ਦੇ ਵਿਸ਼ਾਲ ਧਰਨੇ ਵਿਚ ਵੀ ਵੱਡੀ ਪੱਧਰ 'ਤੇ ਜਥੇਬੰਦੀਆਂ ਵਲੋਂ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ ਹੈ | ਐਸ.ਕੇ.ਐਮ. ਬਾਘਾ ਪੁਰਾਣਾ ਵਲੋਂ ਅੱਜ ਜੋ 4 ਜਨਵਰੀ ਨੂੰ ਬਾਘਾ ਪੁਰਾਣਾ ਦੀ ਅਨਾਜ ਮੰਡੀ ਵਿਖੇ ਇਕੱਤਰ ਹੋ ਕੇ ਮੋਟਰਸਾਈਕਲ ਮਾਰਚ ਕੱਢਿਆ ਗਿਆ ਹੈ, ਉਹ ਅਨੇਕਾਂ ਪਿੰਡਾਂ ਵਿਚ ਦੀ ਹੁੰਦਾ ਹੋਇਆ ਤਕਰੀਬਨ 70 ਕਿੱਲੋਮੀਟਰ ਦਾ ਸਫ਼ਰ ਤੈਅ ਕਰਕੇ ਅਖੀਰ ਬਾਘਾ ਪੁਰਾਣਾ ਬਾਜ਼ਾਰ ਵਿਚ ਮਾਰਚ ਕਰਦਿਆਂ ਹੋਇਆਂ ਅਨਾਜ ਮੰਡੀ ਵਿਚ ਹੀ ਸਮਾਪਤ ਕੀਤਾ ਗਿਆ | ਅੱਜ ਦੇ ਮੋਟਰਸਾਈਕਲ ਮਾਰਚ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਰੋਡੇ ਖ਼ੁਰਦ, ਜਗਵਿੰਦਰ ਕੌਰ ਰਾਜੇਆਣਾ, ਹਰਪਾਲ ਕੌਰ ਨੱਥੂਵਾਲਾ, ਚਮਕੌਰ ਸਿੰਘ ਰੋਡੇ ਖ਼ੁਰਦ ਜਸਮੇਲ ਸਿੰਘ ਰਾਜੇਆਣਾ, ਕਿਰਤੀ ਕਿਸਾਨ ਯੂਨੀਅਨ, ਮੇਜਰ ਸਿੰਘ ਕਾਲੇਕੇ ਜ਼ਿਲ੍ਹਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ, ਬਲਾਕ ਪ੍ਰਧਾਨ ਅਜਮੇਰ ਸਿੰਘ ਛੋਟਾ ਘਰ, ਯੂਥ ਆਗੂ ਬਲਕਰਨ ਸਿੰਘ ਵੈਰੋਕੇ, ਸੁਖਵਿੰਦਰ ਸਿੰਘ ਲੰਗੇਆਣਾ, ਗੁਰਦਾਸ ਸਿੰਘ ਸੇਖਾ ਬਲਾਕ ਪ੍ਰਧਾਨ, ਹਰਮੇਲ ਸਿੰਘ ਘਾਲੀ, ਅਜੀਤ ਸਿੰਘ ਡੇਮਰੂ, ਬੀ.ਕੇ.ਯੂ. ਉਗਰਾਹਾਂ, ਕਸ਼ਮੀਰ ਸਿੰਘ ਭੇਖਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਪ੍ਰੀਤਮ ਸਿੰਘ, ਮੇਜਰ ਸਿੰਘ, ਮੁਕੰਦ ਕਮਲ ਬਾਘਾ ਪੁਰਾਣਾ, ਹਰਜਿੰਦਰ ਸਿੰਘ ਬੀ.ਕੇ.ਯੂ. ਲੱਖੋਵਾਲ, ਸਵਰਨ ਸਿੰਘ ਟੈਕਨੀਕਲ ਸਰਵਿਸਿਜ਼ ਯੂਨੀਅਨ ਆਦਿ ਕਿਸਾਨ ਆਗੂ ਹਾਜ਼ਰ ਹੋਏ |