12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਰੋਜ਼ੀ ਬਰਕੰਦੀ ਨੇ ਪਿੰਡ ਭੁੱਲਰ ਵਿਖੇ ਵਰਕਰਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 05-01-2026
ਸ੍ਰੀ ਮੁਕਤਸਰ ਸਾਹਿਬ, 4 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਲੋਂ ਪਿੰਡ ਭੁੱਲਰ ਵਿਖੇ ਅਕਾਲੀ ਆਗੂ ਰਾਜਵਿੰਦਰ ਸਿੰਘ ਰਾਜੂ ਭੁੱਲਰ ਦੇ ਗ੍ਰਹਿ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਤੋਂ ਇਲਾਵਾ 14 ਜਨਵਰੀ ਨੂੰ ਮਾਘੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਵਿਚ ਵੱਧ ਤੋਂ ਵੱਧ ਲੋਕਾਂ ਦਾ ਇਕੱਠ ਕਰਨ ਸੰਬੰਧੀ ਡਿਊਟੀਆਂ ਲਗਾਈਆਂ ਗਈਆਂ | ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਵਰਕਰਾਂ ਨੂੰ ਕਿਹਾ ਕਿ ਕਾਨਫ਼ਰੰਸ ਵਿਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਗਿਆ ਹੈ ਅਤੇ ਹੁਣ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਮੈਦਾਨ ਵਿਚ ਡਟ ਜਾਣ | ਇਸ ਮੌਕੇ ਸੀਨੀਅਰ ਅਕਾਲੀ ਆਗੂ ਮੈਂਬਰ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ ਅਤੇ ਹੋਰ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਚੱਕ ਜਵਾਹਰੇਵਾਲਾ ਵਿਖੇ ਭਰਵੀਂ ਮੀਟਿੰਗ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਅਤੇ ਹੋਰ ਆਗ... ਅਗਲੀ ਖ਼ਬਰ ਸੰਧਵਾਂ 'ਚ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ
Ad Position 24