12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਚੱਕ ਜਵਾਹਰੇਵਾਲਾ ਵਿਖੇ ਭਰਵੀਂ ਮੀਟਿੰਗ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਅਤੇ ਹੋਰ ਆਗੂ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 05-01-2026
ਸ੍ਰੀ ਮੁਕਤਸਰ ਸਾਹਿਬ, 4 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਚੱਕ ਜਵਾਹਰੇਵਾਲਾ ਵਿਖੇ ਵਰਕਿੰਗ ਕਮੇਟੀ ਦੇ ਮੈਂਬਰ ਤੇ ਸੀਨੀਅਰ ਆਗੂ ਵਰਿੰਦਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਵਿਸ਼ਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਵਰਕਰਾਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਰੋਜ਼ੀ ਬਰਕੰਦੀ ਨੇ ਆਖਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਮਿਲਿਆ | ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਚੁੱਕੇ ਹਨ, ਕਿਉਂਕਿ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ | ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਵੀ ਵਫ਼ਾ ਨਹੀਂ ਹੋਇਆ | ਇਸ ਤੋਂ ਇਲਾਵਾ ਵਿਕਾਸ ਕਾਰਜ ਵੀ ਠੱਪ ਪਏ ਹਨ | ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਇਲਾਕੇ ਵਿਚ ਵਿਕਾਸ ਹੋਇਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਮਾਘੀ ਜੋੜ ਮੇਲੇ ਮੌਕੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਕਾਨਫ਼ਰੰਸ ਕੀਤੀ ਜਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕਾਨਫ਼ਰੰਸ ਵਿਚ ਵੱਧ ਚੜ੍ਹ ਕੇ ਪਹੁੰਚਿਆ ਜਾਵੇ | ਇਸ ਤੋਂ ਪਹਿਲਾਂ ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ ਨੇ ਆਪਣੇ ਪਿੰਡ ਪਹੁੰਚਣ 'ਤੇ ਸਮੂਹ ਆਗੂਆਂ ਦਾ ਧੰਨਵਾਦ ਕੀਤਾ | ਇਸ ਮੀਟਿੰਗ ਵਿਚ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮੜ੍ਹਮੱਲੂ, ਜਥੇਦਾਰ ਹੀਰਾ ਸਿੰਘ ਚੜੇਵਾਨ, ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ, ਪਰਮਵੀਰ ਸਿੰਘ ਭੰਡਾਰੀ, ਅਮਰਜੀਤ ਸਿੰਘ ਢਿੱਲੋਂ, ਹਰਬਿਲਾਸ ਸਿੰਘ ਜੱਸੇਆਣਾ, ਬਿੰਦਰ ਗੋਨਿਆਣਾ, ਦਲਜੀਤ ਸਿੰਘ ਲਾਡਾ ਬਰਾੜ ਸੀਰਵਾਲੀ, ਜਗਜੀਤ ਸਿੰਘ ਝੁੱਗੇ ਰਣਜੀਤਗੜ੍ਹ ਕਾਉਣੀ ਵਾਲੇ, ਸਰਪੰਚ ਜੱਗਾ ਸੰਗਰਾਣਾ, ਗੁਰਲਾਲ ਸਿੰਘ ਬਰਾੜ ਉਦੇਕਰਨ, ਨੰਬਰਦਾਰ ਬੇਅੰਤ ਸਿੰਘ ਲਾਲੀ ਸੰਗੂਧੌਣ, ਗੁਰਪ੍ਰੀਤ ਸਿੰਘ ਭੁੱਲਰ ਮਾਨ ਸਿੰਘ ਵਾਲਾ, ਗੁਰਲਾਲ ਸਿੰਘ ਥਾਂਦੇਵਾਲਾ ਸਾਬਕਾ ਸਰਪੰਚ, ਰਾਜਵਿੰਦਰ ਸਿੰਘ ਰਾਜੂ ਭੁੱਲਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਨੀ ਫ਼ੱਤਣਵਾਲਾ ਨੇ ਅਕਾਲੀ ਆਗੂ ਜਗਸੀਰ ਸਿੰਘ ਦਾ ਹਾਲਚਾਲ ਜਾਣਿਆ ਅਗਲੀ ਖ਼ਬਰ ਰੋਜ਼ੀ ਬਰਕੰਦੀ ਨੇ ਪਿੰਡ ਭੁੱਲਰ ਵਿਖੇ ਵਰਕਰਾਂ ਨਾਲ ਕੀਤੀ ਮੀਟਿੰਗ
Ad Position 24