ਸ੍ਰੀ ਮੁਕਤਸਰ ਸਾਹਿਬ, 4 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਜੱਸੇਆਣਾ ਵਾਸੀ ਜਗਸੀਰ ਸਿੰਘ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਿਨ੍ਹਾਂ ਦੀ ਧਰਮਪਤਨੀ ਕੁਲਵਿੰਦਰ ਕੌਰ ਇਸ ਵਾਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਨਿਆਂਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਜਿੱਤ ਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਸਨ | ਉਹ ਬਠਿੰਡਾ ਦੇ ਹਸਪਤਾਲ ਵਿਖੇ ਦਾਖ਼ਲ ਸਨ, ਉਨ੍ਹਾਂ ਦਾ ਹਾਲਚਾਲ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਪਿੰਡ ਜੱਸੇਆਣਾ ਗਏ | ਦੱਸਣਯੋਗ ਹੈ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਜਗਸੀਰ ਸਿੰਘ ਨੂੰ ਸੀਰੀਅਸ ਹਾਰਟ ਅਟੈਕ ਆ ਗਿਆ ਸੀ | ਉਨ੍ਹਾਂ ਦਾ ਇਲਾਜ ਬਠਿੰਡਾ ਵਿਖੇ ਚੱਲਿਆ | ਹਨੀ ਫ਼ੱਤਣਵਾਲਾ ਨੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ | ਇਸ ਮੌਕੇ ਗੁਰਮੀਤ ਸਿੰਘ ਬਾਦਲ ਸਾਬਕਾ ਸਰਪੰਚ, ਨਿੱਕਾ ਸਿੰਘ, ਟੇਕ ਸਿੰਘ, ਹਰਨੇਕ ਸਿੰਘ, ਬੱਗੀ ਸਿੰਘ, ਛੋਟੂ ਸਿੰਘ, ਹਰਮਨਦੀਪ ਸਿੰਘ ਤੇ ਪਰਿਵਾਰ ਦੇ ਮੈਂਬਰ ਹਾਜ਼ਰ ਸਨ |