12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮਲੋਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 05-01-2026
ਮਲੋਟ, 4 ਜਨਵਰੀ (ਪਾਟਿਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਤ ਸਾਹਿਬ (ਰਜਿ.) ਮਲੋਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਜਨਵਰੀ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਅਤੇ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਗੁਰਵਿੰਦਰ ਸਿੰਘ ਬਾਵਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਅੰਮਿ੍ਤਸਰ ਸਾਹਿਬ), ਭਾਈ ਗੁਰਪ੍ਰੀਤ ਸਿੰਘ ਸ੍ਰੀ ਮੁਕਤਸਰ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ, ਭਾਈ ਚੜ੍ਹਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਆਦਿ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ | ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਸਾਖੀਆਂ ਸੁਣਾਈਆਂ | ਇਸ ਮੌਕੇ ਗੁਰਬਚਨ ਸਿੰਘ, ਪ੍ਰਧਾਨ ਹਰਜੀਤ ਸਿੰਘ, ਦਵਿੰਦਰ ਪਾਲ ਸਿੰਘ, ਜਸਪਾਲ ਸਿੰਘ, ਗੁਰਮਿੰਦਰ ਪਾਲ ਸਿੰਘ, ਹਰਜਿੰਦਰ ਸਿੰਘ, ਹਰਵਿੰਦਰ ਪਾਲ ਸਿੰਘ, ਅਮਰ ਸਿੰਘ, ਦਲਜੀਤ ਸਿੰਘ, ਮਹਿੰਦਰ ਸਿੰਘ, ਇੰਦਰਮੋਹਨ ਸਿੰਘ ਨੇ ਸੇਵਾ ਨਿਭਾਈ | ਪ੍ਰਬੰਧਕ ਕਮੇਟੀ ਵਲੋਂ ਰਾਗੀ ਜਥਿਆਂ ਦਾ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਫਰੀਡਮ ਫਾਈਟਰ ਉਤਰਾਧਿਕਾਰੀ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਪੰਜਾਬ ਨੰਬਰਦਾਰ ਐਸੋਸੀਏਸ਼ਨ ਦੀ ਮੀਟਿੰਗ ਹੋਈ
Ad Position 24