ਮਲੋਟ, 4 ਜਨਵਰੀ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਘੱਗਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ | ਸ. ਘੱਗਾ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਨੂੰ ਜਥੇਦਾਰ ਸਾਹਿਬ ਨਾਲ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ | ਉਨ੍ਹਾਂ ਦੱਸਿਆ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਨੂੰ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਨਿਸ਼ਕਾਮ ਭਾਵਨਾ ਅਧੀਨ ਸਿਆਸੀ ਤੇ ਸਮਾਜਿਕ ਮੈਦਾਨ ਵਿਚ ਡਟ ਕੇ ਕੰਮ ਕਰਨ ਦੀ ਪ੍ਰੇਰਣਾ ਦਿੱਤੀ | ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਵਲੋਂ ਸਿੱਖ ਕੌਮ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ, ਪੰਥਕ ਏਕਤਾ ਤੇ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਵੀ ਮਹੱਤਵਪੂਰਨ ਵਿਚਾਰ ਸਾਂਝੇ ਕੀਤੇ ਗਏ | ਉਨ੍ਹਾਂ ਦਿ੍ੜ੍ਹਤਾ ਨਾਲ ਕਿਹਾ ਕਿ ਉਹ ਭਵਿੱਖ ਵਿਚ ਵੀ ਪੰਥ, ਪੰਜਾਬ ਅਤੇ ਸਮਾਜ ਦੀ ਭਲਾਈ ਲਈ ਸਮਰਪਿਤ ਰਹਿੰਦੇ ਹੋਏ ਆਪਣੀ ਸਿਆਸੀ ਤੇ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ |