12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ 5 ਪਿੰਡਾਂ ਦਾ ਦੌਰਾ ਮਾਘੀ ਜੋੜ ਮੇਲੇ ਦੀ ਕਾਨਫ਼ਰੰਸ 'ਚ ਸ਼ਾਮਿਲ ਹੋਣ ਲਈ ਪ੍ਰੇਰਿਆ

Ad Position 21
No active advertisement
ਅਜੀਤ ਡੈਸਕ 05-01-2026
ਸ੍ਰੀ ਮੁਕਤਸਰ ਸਾਹਿਬ, 4 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵਲੋਂ ਅੱਜ ਬਾਅਦ ਦੁਪਹਿਰ 3 ਵਜੇ ਵੱਖ-ਵੱਖ ਪਿੰਡਾਂ ਖੱਪਿਆਂਵਾਲੀ, ਰਣਜੀਤਗੜ੍ਹ, ਝੁੱਗੇ ਰਣਜੀਤਗੜ੍ਹ, ਨੂਰਪੁਰ ਕਿ੍ਪਾਲਕੇ ਅਤੇ ਮਾਂਗਟਕੇਰ ਦਾ ਦੌਰਾ ਕੀਤਾ ਗਿਆ | ਇਨ੍ਹਾਂ ਪਿੰਡਾਂ ਵਿਚ ਵਰਕਰਾਂ ਦੀਆਂ ਵਿਸ਼ਾਲ ਮੀਟਿੰਗਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਅਤੇ ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ ਆਦਿ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ | ਪੰਜਾਬ ਦੇ ਲੋਕ ਮੁੜ ਸੂਬੇ ਵਿਚ ਖੇਤਰੀ ਪਾਰਟੀ ਦੀ ਸਰਕਾਰ ਚਾਹੁੰਦੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ, ਜਿਸ ਦਾ ਸਬੂਤ ਪਿਛਲੀਆਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਤੋਂ ਮਿਲਦਾ ਹੈ | ਬੁਲਾਰਿਆਂ ਨੇ ਕਿਹਾ ਕਿ ਮਾਘੀ ਜੋੜ ਮੇਲੇ ਦੀ ਕਾਨਫ਼ਰੰਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮੁੱਢ ਬੰਨ੍ਹਣ ਦਾ ਕੰਮ ਕਰੇਗੀ | ਇਸ ਲਈ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੁੰਮ-ਹੁਮਾ ਕੇ ਇਸ ਕਾਨਫ਼ਰੰਸ ਵਿਚ ਪਹੁੰਚਿਆ ਜਾਵੇ | ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੇ ਕਿਹਾ ਕਿ ਇਸ ਕਾਨਫ਼ਰੰਸ ਦੀ ਤਿਆਰੀ ਲਈ ਵਰਕਰ ਮੀਟਿੰਗ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 5 ਜਨਵਰੀ ਨੂੰ ਬਾਅਦ ਦੁਪਹਿਰ 2 ਵਜੇ ਨਰਾਇਣਗੜ੍ਹ ਪੈਲੇਸ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਰਹੇ ਹਨ | ਮੀਟਿੰਗ ਵਿਚ ਕਾਨਫ਼ਰੰਸ ਦੀ ਸਫ਼ਲਤਾ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ | ਇਸ ਮੌਕੇ ਸੀਨੀਅਰ ਅਕਾਲੀ ਆਗੂ ਜਗਜੀਤ ਸਿੰਘ ਝੁੱਗੇ ਰਣਜੀਤਗੜ੍ਹ ਸਾਬਕਾ ਸਰਕਲ ਪ੍ਰਧਾਨ, ਪਰਮਵੀਰ ਸਿੰਘ ਭੰਡਾਰੀ, ਹਰਬਿਲਾਸ ਸਿੰਘ ਜੱਸੇਆਣਾ, ਦਲਜੀਤ ਸਿੰਘ ਲਾਡਾ ਬਰਾੜ ਸੀਰਵਾਲੀ, ਜ਼ਿਲ੍ਹਾ ਸਕੱਤਰ ਜਨਰਲ ਬਿੰਦਰ ਗੋਨਿਆਣਾ, ਗੁਰਪ੍ਰੀਤ ਸਿੰਘ ਭੁੱਲਰ ਮਾਨ ਸਿੰਘ ਵਾਲਾ, ਸਾਬਕਾ ਸਰਪੰਚ ਗੁਰਲਾਲ ਸਿੰਘ ਥਾਂਦੇਵਾਲਾ, ਹੈਪੀ ਖੱਪਿਆਂਵਾਲੀ, ਗਿਆਨ ਸਿੰਘ ਕਬਰਵਾਲਾ ਮੈਂਬਰ ਬਲਾਕ ਸੰਮਤੀ, ਸਰਪੰਚ ਜੱਗਾ ਸੰਗਰਾਣਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨਰੇਗਾ ਕਾਨੂੰਨ ਬਦਲ ਕੇ ਮਜ਼ਦੂਰਾਂ ਦੇ ਹੱਕਾਂ 'ਤੇ ਮਾਰ ਰਹੀ ਡਾਕਾ-ਧਰਮਪਾਲ ਡੀ. ਪੀ. ਅਗਲੀ ਖ਼ਬਰ ਰਾਜਿੰਦਰ ਸਿੰਘ ਘੱਗਾ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ
Ad Position 24