12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਕੇਂਦਰ ਸਰਕਾਰ ਨਰੇਗਾ ਕਾਨੂੰਨ ਬਦਲ ਕੇ ਮਜ਼ਦੂਰਾਂ ਦੇ ਹੱਕਾਂ 'ਤੇ ਮਾਰ ਰਹੀ ਡਾਕਾ-ਧਰਮਪਾਲ ਡੀ. ਪੀ.

Ad Position 21
No active advertisement
ਅਜੀਤ ਡੈਸਕ 05-01-2026

ਮੋਗਾ, 4 ਜਨਵਰੀ (ਸੁਰਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਸਾਬਕਾ ਵਿਧਾਇਕ ਦੇ ਸਪੁੱਤਰ ਉੱਘੇ ਕਾਂਗਰਸੀ ਆਗੂ ਧਰਮਪਾਲ ਸਿੰਘ ਡੀ.ਪੀ. ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਰੇਗਾ ਕਾਨੂੰਨ ਬਦਲ ਕੇ ਗ਼ਰੀਬਾਂ ਤੇ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ | ਉਨ੍ਹਾਂ ਕਿਹਾ ਕਿ ਸੰਨ 2005 ਤੋਂ ਚੱਲ ਰਹੀ ਨਰੇਗਾ ਸਕੀਮ ਜਿਸ ਨਾਲ ਵੱਡੀ ਗਿਣਤੀ ਵਿਚ ਮਜ਼ਦੂਰ ਤੇ ਗ਼ਰੀਬ ਵਰਗ ਲਾਹਾ ਲੈ ਰਹੇ ਸਨ, ਹੁਣ ਉਸ ਕਾਨੂੰਨ ਨੂੰ ਬਦਲਣ ਨਾਲ ਨਰੇਗਾ ਕਾਮਿਆਂ ਤੇ ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਪੈ ਜਾਣਗੇ ਤੇ ਉਹ ਦੋ ਵਕਤ ਦੀ ਰੋਟੀ ਤੋਂ ਵੀ ਆਤੁਰ ਹੋ ਜਾਣਗੇ | ਧਰਮਪਾਲ ਡੀ.ਪੀ. ਨੇ ਕਿਹਾ ਕਿ ਇੱਥੇ ਹੀ ਬਸ ਨਹੀਂ, ਕੇਂਦਰ ਦੀ ਮੋਦੀ ਸਰਕਾਰ ਬਿਜਲੀ ਸੋਧ ਬਿੱਲ, ਬੀਜ ਸੋਧ ਬਿੱਲ ਵਰਗੇ ਲੋਕ ਮਾਰੂ ਕਾਨੂੰਨ ਲਿਆ ਕੇ ਲੋਕਾਂ ਦਾ ਕਚੂਮਰ ਕੱਢਣ ਦੇ ਰਾਹ ਪੈ ਗਈ ਹੈ | ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ ਪਾਸ ਹੋਣ ਨਾਲ ਜਿੱਥੇ ਬਿਜਲੀ ਦੀ ਸਬਸਿਡੀ ਖ਼ਤਮ ਹੋਵੇਗੀ ਉੱਥੇ ਬਿਜਲੀ ਮਹਿੰਗੀ ਹੋਣ ਨਾਲ ਇਸ ਦਾ ਅਸਰ ਹਰ ਵਰਗ 'ਤੇ ਵੇਖਣ ਨੂੰ ਮਿਲੇਗਾ | ਦੂਸਰੇ ਪਾਸੇ ਬੀਜ ਸੋਧ ਬਿੱਲ ਲਿਆ ਕੇ ਮੋਦੀ ਸਰਕਾਰ ਕਾਰਪੋਰੇਟ ਘਰਾਨਿਆਂ ਨੂੰ ਸੱਦਾ ਦੇ ਰਹੀ ਹੈ ਤੇ ਇਸ ਨਾਲ ਕਿਸਾਨਾਂ ਨੂੰ ਵੱਡੀ ਮਾਰ ਪਵੇਗੀ ਤੇ ਅੱਜ ਦੇਸ਼ ਦਾ ਕਿਸਾਨ ਤੇ ਮਜ਼ਦੂਰ ਵਰਗ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਬੇਹੱਦ ਦੁਖੀ ਹੋ ਕੇ ਸੜਕਾਂ 'ਤੇ ਉੱਤਰ ਆਇਆ ਹੈ ਕਿਉਂਕਿ ਮੋਦੀ ਸਰਕਾਰ ਨਵੇਂ ਕਾਨੂੰਨ ਲਿਆ ਕੇ ਗ਼ਰੀਬਾਂ, ਮਜ਼ਦੂਰਾਂ ਤੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰਨਾ ਚਾਹੁੰਦੀ ਹੈ | ਕਾਂਗਰਸ ਪਾਰਟੀ ਵੀ ਇਨ੍ਹਾਂ ਲਿਆਂਦੇ ਗਏ ਨਵੇਂ ਕਾਨੂੰਨਾਂ ਦਾ ਡਟ ਕੇ ਵਿਰੋਧ ਕਰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਪੱਤਰਕਾਰਾਂ ਵਿਰੁੱਧ ਦਰਜ ਮਾਮਲਾ ਰੱਦ ਕਰਵਾਉਣ ਲਈ ਰੋਸ ਪ੍ਰਦਰਸ਼ਨ ਅੱਜ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ 5 ਪਿੰਡਾਂ ਦਾ ਦੌਰਾ ਮਾਘੀ ਜੋੜ ਮੇਲੇ ਦੀ ਕਾਨਫ਼ਰੰਸ 'ਚ ਸ਼ਾਮਿਲ ਹੋਣ ਲਈ ਪ੍ਰੇਰ...
Ad Position 24