12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਮਾਘੀ ਕਾਨਫ਼ਰੰਸ ਸੰਬੰਧੀ ਸੁਖਬੀਰ ਸਿੰਘ ਬਾਦਲ ਅੱਜ ਮਲੋਟ ਪੁੱਜਣਗੇ- ਕੋਟਭਾਈ

Ad Position 21
No active advertisement
ਅਜੀਤ ਡੈਸਕ 05-01-2026

ਮਲੋਟ, 4 ਜਨਵਰੀ (ਪਾਟਿਲ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮਾਘੀ ਕਾਨਫ਼ਰੰਸ ਦੇ ਸੰਬੰਧ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵਿਚਾਰ ਸਾਂਝੇ ਕਰਨ ਲਈ 5 ਜਨਵਰੀ ਨੂੰ ਮਲੋਟ ਪਹੁੰਚ ਰਹੇ ਹਨ | ਉਹ ਬਾਅਦ ਦੁਪਹਿਰ 3:30 ਵਜੇ ਗੁਰਦੁਆਰਾ ਸਿੰਘ ਸਭਾ ਮਲੋਟ ਵਿਖੇ ਪਹੁੰਚ ਕੇ ਪਾਰਟੀ ਆਗੂਆਂ ਨਾਲ ਮਹੱਤਵਪੂਰਨ ਮੀਟਿੰਗ ਕਰਨਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਤੇ ਹਲਕਾ ਮਲੋਟ ਦੇ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਕੋਟਭਾਈ ਨੇ ਦੱਸਿਆ ਕਿ ਮਾਘੀ ਕਾਨਫ਼ਰੰਸ ਪੰਥਕ ਤੇ ਸਿਆਸੀ ਦਿ੍ਸ਼ਟੀਕੋਣ ਤੋਂ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਇਸ ਦੌਰੇ ਦੌਰਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਭਵਿੱਖੀ ਰਣਨੀਤੀ, ਮੌਜੂਦਾ ਸਿਆਸੀ ਹਾਲਾਤ ਤੇ ਵਰਕਰਾਂ ਦੀ ਭੂਮਿਕਾ ਸੰਬੰਧੀ ਵਿਸਥਾਰ ਨਾਲ ਵਿਚਾਰ ਸਾਂਝੇ ਕਰਨਗੇ | ਉਨ੍ਹਾਂ ਹਲਕੇ ਦੇ ਸਮੂਹ ਸੀਨੀਅਰ ਆਗੂਆਂ, ਵਰਕਰਾਂ ਅਤੇ ਅਕਾਲੀ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਗੁਰਦੁਆਰਾ ਸਿੰਘ ਸਭਾ ਮਲੋਟ ਵਿਖੇ ਪਹੁੰਚ ਕੇ ਸਮਾਗਮ ਨੂੰ ਸਫ਼ਲ ਬਣਾਉਣ |

Ad Position 22
No active advertisement
ਪਿਛਲੀ ਖ਼ਬਰ ਮਾਘੀ ਕਾਨਫ਼ਰੰਸ ਨੂੰ ਲੈ ਕੇ ਸੁਖਬੀਰ ਅੱਜ ਸ੍ਰੀ ਮੁਕਤਸਰ ਸਾਹਿਬ ਪੁੱਜਣਗੇ- ਰੋਜ਼ੀ ਬਰਕੰਦੀ ਅਕਾਲੀ ਵਰਕਰਾਂ ਦੀ ਮੀਟਿੰ... ਅਗਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ ਨੇ 7 ਜਨਵਰੀ ਦੇ ਧਰਨੇ ਸੰਬੰਧੀ ਮੀਟਿੰਗ ਕੀਤੀ
Ad Position 24