ਸ੍ਰੀ ਮੁਕਤਸਰ ਸਾਹਿਬ, 4 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 5 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦੱਸਿਆ ਕਿ ਮਾਘੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਮਲੋਟ ਰੋਡ ਬਾਈਪਾਸ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਕਾਨਫ਼ਰੰਸ ਕੀਤੀ ਜਾ ਰਹੀ ਹੈ | ਇਸ ਕਾਨਫ਼ਰੰਸ ਦੀ ਤਿਆਰੀ ਲਈ ਕਈ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਹੁਣ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 5 ਜਨਵਰੀ ਨੂੰ ਬਾਅਦ ਦੁਪਹਿਰ 2 ਵਜੇ ਨਰਾਇਣਗੜ੍ਹ ਪੈਲੇਸ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ |