12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

166 ਗ੍ਰਾਮ ਹੈਰੋਇਨ, ਕਾਰ ਸਮੇਤ ਇਕ ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 05-01-2026
ਫ਼ਰੀਦਕੋਟ, 4 ਜਨਵਰੀ (ਜਸਵੰਤ ਸਿੰਘ ਪੁਰਬਾ)-ਸੀ.ਆਈ.ਏ ਸਟਾਫ਼ ਜੈਤੋ ਨੇ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਇਕ ਤਸਕਰ ਨੂੰ 166 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਗਿ੍ਫ਼ਤਾਰ ਦੋਸ਼ੀ ਦੀ ਪਹਿਚਾਣ ਨਿਰਮਲ ਸਿੰਘ ਉਰਫ਼ ਨਿੰਮਾ ਵਾਸੀ ਬਲਵੀਰ ਬਸਤੀ ਗਲੀ ਨੰ. 8 ਫ਼ਰੀਦਕੋਟ ਦਾ ਰਹਿਣ ਵਾਲਾ ਹੈ, ਜੋ ਕਿ ਹੁਣ ਡੋਗਰ ਬਸਤੀ ਗਲੀ ਨੰ. 9 ਵਿਖੇ ਰਹਿ ਰਿਹਾ ਸੀ | ਪੁਲਿਸ ਪਾਰਟੀ ਵਲੋਂ ਮੌਕੇ 'ਤੇ ਮੌਜੂਦ ਆਈ-20 ਕਾਰ ਨੂੰ ਵੀ ਕਬਜ਼ੇ ਵਿਚ ਲਿਆ ਗਿਆ ਹੈ | ਥਾਣੇਦਾਰ ਚਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਬਾਬਾ ਬੰਦਾ ਸਿੰਘ ਬਹਾਦਰ ਚੌਕ ਤੋਂ ਰੇਲਵੇ ਫ਼ਾਟਕ ਦੀ ਤਰਫ਼ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਰਾਜਾ ਮਾਈਨਰ ਪਾਸ ਪੁੱਜੀ ਤਾਂ ਸੜਕ ਦੇ ਖੱਬੇ ਹੱਥ ਵਾਲੀ ਜਗ੍ਹਾ 'ਤੇ ਇਕ ਚਿੱਟੇ ਰੰਗ ਦੀ ਕਾਰ ਸ਼ੱਕੀ ਹਾਲਤ ਵਿਚ ਖੜੀ ਦਿਖਾਈ ਦਿੱਤੀ, ਜਿਸ ਨੂੰ ਸ਼ੱਕ ਦੀ ਬਿਨਾਅ 'ਤੇ ਕਾਰ ਡਰਾਈਵਰ ਨਿਰਮਲ ਸਿੰਘ ਉਰਫ ਨਿੰਮਾ ਅਤੇ ਕਾਰ ਦੀ ਤਲਾਸ਼ੀ ਕੀਤੀ ਤਾਂ ਕਾਰ ਵਿਚੋਂ 166 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਬੀ)/61/85 ਤਹਿਤ ਮੁਕੱਦਮਾ ਨੰਬਰ 06 ਮਿਤੀ 03.01.2026 ਦਰਜ ਰਜਿਸਟਰ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਸੁਖਪਿੰਦਰ ਸਿੰਘ ਰਾਸ਼ਟਰੀ ਯੁਵਾ ਸੰਵਾਦ 'ਚ ਫ਼ਰੀਦਕੋਟ ਦੀ ਅਗਵਾਈ ਕਰੇਗਾ ਅਗਲੀ ਖ਼ਬਰ ਮਾਘੀ ਕਾਨਫ਼ਰੰਸ ਨੂੰ ਲੈ ਕੇ ਸੁਖਬੀਰ ਅੱਜ ਸ੍ਰੀ ਮੁਕਤਸਰ ਸਾਹਿਬ ਪੁੱਜਣਗੇ- ਰੋਜ਼ੀ ਬਰਕੰਦੀ ਅਕਾਲੀ ਵਰਕਰਾਂ ਦੀ ਮੀਟਿੰ...
Ad Position 24